*ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਗਈ*

Jun16,2026 | Jagrati Lahar Bureau | Chandigarh


*— ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ*

*— ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ*

*— ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ*


ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।

ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ।

ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।

ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ।

ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

Punjab-Police-Organizes-Chhabeel-To-Mark-Martyrdom-Day-Of-Sri-Guru-Arjan-Dev-Ji



TOP HEADLINES


*ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤ
ਬੀ.ਐਸ.ਐਨ.ਐਲ. ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਪੁਲਿਸ ਨੇ ਸੁਰੱਖਿ
*ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹ
*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ
ਅਗਨੀਵੀਰ ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਸਰਕਾਰੀ ਸਨਮਾਨਾਂ ਨਾਲ
*ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰ
*ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓ
*ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜ
ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ. ਸਬੰਧੀ ਫੈਲਾਈ ਜਾ ਰਹੀ ਗਲਤ ਜਾਣ
*ਸਾਡੇ ਬਜ਼ੁਰਗ ਸਾਡਾ ਮਾਣ—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ
ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰ
*ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆ
*ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹ
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ
*ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹ
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆ
ਭਗਵੰਤ ਮਾਨ ਨੂੰ ਧਾਰਮਿਕ ਸਜ਼ਾ ਮਗਰੋਂ ਵਿਧਾਇਕ ਗਿਆਸਪੁਰਾ ਨੇ ਜੱਥ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50426688

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us