ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਜਾਅਲੀ (ਫੇਕ) ਵੀਡੀਓ ਬਣਾ ਕੇ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਅਤੇ ਸਮਾਜਿਕ ਤੌਰ ’ਤੇ ਅਕਸ ਨੂੰ ਧੁੰਦਲਾ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਭਾਈ ਵਾਲਾ ਚੌਂਕ ਵਿਖੇ ਕੀਤਾ ਗਿਆ।
ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਿਆਸੀ ਲਾਹਾ ਲੈਣ ਲਈ ਝੂਠੇ ਅਤੇ ਭ੍ਰਮਿਤ ਕਰਨ ਵਾਲੇ ਪ੍ਰਚਾਰ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਪ੍ਰਿਯਤਾ ਤੋਂ ਘਬਰਾ ਕੇ ਕੁਝ ਸਿਆਸੀ ਧਿਰਾਂ ਵੱਲੋਂ ਫੇਕ ਵੀਡੀਓ ਅਤੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪ੍ਰਸ਼ਰ (ਪੱਪੀ), ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਕੇ.ਐਨ.ਐਸ. ਕੰਗ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇਜਪਾਲ ਸਿੰਘ ਗਿੱਲ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਮੇਅਰ ਇੰਦਰਜੀਤ ਕੌਰ, ਡਿਪਟੀ ਮੇਅਰ ਰਾਕੇਸ਼ ਪ੍ਰਸ਼ਰ, ਅਜਿੰਦਰ ਪਾਲ ਕੌਰ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ, ਸਾਹਿਲ ਅਗਰਵਾਲ, ਨਿਧੀ ਗੁਪਤਾ, ਗੋਲੂ ਬਾਜਵਾ, ਅਮਨ ਮੋਹੀ, ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਆਗੂਆਂ ਨੇ ਮੰਗ ਕੀਤੀ ਕਿ ਫੇਕ ਵੀਡੀਓ ਤਿਆਰ ਕਰਨ ਅਤੇ ਫੈਲਾਉਣ ਵਾਲੇ ਅਸਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟੀਆ ਸਿਆਸਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਵਿਰੋਧੀਆਂ ਦੀਆਂ ਅਜਿਹੀਆਂ ਸਾਜ਼ਿਸ਼ਾਂ ਨਾਲ ਡਰਨ ਜਾਂ ਝੁਕਣ ਵਾਲੀ ਨਹੀਂ ਹੈ।
ਹੋਰਨਾਂ ਤੋਂ ਇਲਾਵਾ ਧਰਨੇ ਵਿੱਚ ਪ੍ਰਮੁੱਖ ਸ਼ਖਸੀਅਤਾਂ ਜਿਨਾਂ 'ਚ ਪੁਨੀਤ ਸਾਹਨੀ, ਚਰਨਜੀਤ ਸਿੰਘ ਲਾਂਬਾ, ਅਜੇ ਮਿੱਤਲ, ਦਵਿੰਦਰ ਸ਼ੇਰਪੁਰੀ, ਰਵੀ ਸਚਦੇਵਾ, ਦਸ਼ਮੇਸ਼ ਸਿੰਘ, ਸੁਖਵਿੰਦਰ ਸਿੰਘ ਚੁਗ, ਨਵਨੀਤ ਕੌਰ, ਦਵਿੰਦਰ ਵਰਮਾ, ਤਜਿੰਦਰ ਸਿੰਘ ਰਾਜਾ, ਸਰੇਸ਼ ਗੋਇਲ, ਰਾਜੂ ਕਨੋਜੀਆ, ਰਾਜਵਿੰਦਰ ਸਿੰਘ ਖਾਲਸਾ, ਰਵਿੰਦਰ ਪਾਲ ਸਿੰਘ ਪਾਲੀ, ਪ੍ਰੀਤ ਇੰਦਰ ਸਿੰਘ, ਕਰਨ ਸ਼ਰਮਾ, ਧ੍ਰੁਵ ਸ਼ਰਮਾ ਅਤੇ ਸੈਂਕੜੇ ਹੋਰ ਸਾਥੀ ਮੌਜੂਦ ਸਨ।