ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jun23,2026 | Parvinder Jit Singh | Bathinda



* ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕਦੇ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਰਪੰਚਾਂ ਨੂੰ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨੀ ਚਾਹੀਦੀ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਹਿਲਾ ਸਰਪੰਚਾਂ ਨੂੰ ਆਪਣੇ ਆਪ ਨੂੰ ਸੀਮਤ ਨਹੀਂ ਰੱਖਣਾ ਚਾਹੀਦਾ ਅਤੇ ਕੌਮੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਵਿੱਚ ਸਰਪੰਚਾਂ ਨਾਲ ਕੀਤੀ ਗੱਲਬਾਤ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਰਫ਼ਤਾਰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਰਪੰਚ ਮਿਲਣੀ ਦੀਆਂ ਕੁਝ ਝਲਕੀਆਂ ਐਕਸ ਉੱਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।”

‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਹੀ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ, “ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ। ਅਸਲ ਵਿੱਚ ਸਰਪੰਚ ਉਹ ਨੀਂਹ ਹਨ, ਜਿਸ 'ਤੇ ਲੋਕਤੰਤਰ ਦਾ ਥੰਮ੍ਹ ਖੜ੍ਹਾ ਹੈ, ਜਿਸ ਕਾਰਨ ਉਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪੱਧਰ 'ਤੇ ਸਮੱਸਿਆਵਾਂ ਨੂੰ ਜਾਣਨ ਲਈ ਇਹ ਲੋਕ ਮਿਲਣੀਆਂ ਵਿਲੱਖਣ ਪਹਿਲਕਦਮੀ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਵਰਤੋਂ ਸਹੀ ਅਤੇ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਦੋਸ਼ ਕਿਸੇ 'ਤੇ ਵੀ ਲਗਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਹੀ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਸਨ। ਹੁਣ ਪਿੰਡਾਂ ਨੂੰ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਪੈਸੇ ਨਾਲ ਸੂਬੇ ਦੇ ਪਿੰਡਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਜਾਵੇਗੀ।”

ਸਰਪੰਚਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਇਸ ਤਰੀਕੇ ਨਾਲ ਖ਼ਰਚ ਕੀਤੇ ਜਾਣੇ ਚਾਹੀਦੇ ਹਨ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ ਦੀ ਉਸਾਰੀ ਅਤੇ ਸੋਲਰ ਲਾਈਟਾਂ ਲਗਾਉਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਗਲੀਆਂ-ਨਾਲੀਆਂ ਨੂੰ, ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬਹੁਤ ਜ਼ਰੂਰੀ ਹੈ ਅਤੇ ਸਮੇਂ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਲੋਕਤੰਤਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਸਹਾਇਕ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਹ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਅਤੇ ਸਰਪੰਚ ਸੂਬਾ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਉਹ ਜ਼ਮੀਨੀ ਪੱਧਰ 'ਤੇ ਜਨਤਾ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ। ਉਨ੍ਹਾਂ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਨ੍ਹਾਂ ਦੇ ਫੈਸਲਿਆਂ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ।”

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸਰਪੰਚਾਂ ਨੂੰ ਇਹ ਤਾਕਤ ਦਿੱਤੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਦੇ ਲਾਭਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜ਼ਰੀਏ ਵਜੋਂ ਕੰਮ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀਆਂ ਸੂਬਾ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਹਨ ਅਤੇ ਸਰਪੰਚ ਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਾਰੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਅਤੇ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਪੂਰੀ ਤਨਦੇਹੀ ਨਾਲ ਯਕੀਨੀ ਬਣਾਉਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇੱਕ ਸਪੱਸ਼ਟ ਸੱਦਾ ਦਿੱਤਾ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਉਨ੍ਹਾਂ ਕਿਹਾ, "ਇਹ ਮੰਦਭਾਗਾ ਹੈ ਕਿ ਅਤੀਤ ਵਿੱਚ ਪਿੰਡਾਂ ਵਿੱਚ ਵਿਆਪਕ ਧੜੇਬੰਦੀ ਕਾਰਨ ਕਈ ਕੰਮ ਵਿਚਾਲੇ ਲਟਕ ਗਏ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ। ਇੱਕ ਸਰਪੰਚ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਫੈਸਲੇ ਨਿਰਪੱਖ ਹੋ ਕੇ ਲਏ ਜਾਣੇ ਚਾਹੀਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕਈ ਸਰਪੰਚ ਹਨ, ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ।

ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਪਿੰਡਾਂ ਨੇ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਅਤੇ ਇੱਕ ਪਾਸੇ ਪਿੰਡਾਂ ਵਿੱਚ ਆਪਸੀ ਸਾਂਝ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ​​ਕੀਤਾ ਅਤੇ ਦੂਜੇ ਪਾਸੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਰਬਸੰਮਤੀ ਨਾਲ ਆਪਣੇ ਸਰਪੰਚ ਚੁਣੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, "ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਪੁਲ ਹਨ ਅਤੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।"

ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਸੂਬੇ ਦੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿੱਚ ਮਹਿਲਾ ਸਰਪੰਚਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਤੋਂ ਉਤਸ਼ਾਹਿਤ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣ।

ਮੁੱਖ ਮੰਤਰੀ ਨੇ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਲਈ ਵਿਆਪਕ ਦ੍ਰਿਸ਼ਟੀਕੋਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸਲ ਸ਼ਕਤੀਕਰਨ ਸਿੱਖਿਆ, ਪ੍ਰਤੀਨਿਧਤਾ ਅਤੇ ਆਰਥਿਕ ਮੌਕਿਆਂ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਨੂੰ ਫੈਸਲੇ ਲੈਣ ਦੀ ਭੂਮਿਕਾ ਵਿੱਚ ਅੱਗੇ ਆਉਣ ਅਤੇ ਸੂਬੇ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਲੜਕੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਮਜ਼ਬੂਤ ​​ਕਰਨ। ਉਨ੍ਹਾਂ ਕਿਹਾ, “ਇਹ ਦੇਸ਼ ਦੇ ਵੱਡੇ ਹਿੱਤ ਵਿੱਚ ਹੈ, ਕਿਉਂਕਿ ਜੋ ਔਰਤਾਂ ਘਰਾਂ ਅਤੇ ਪਰਿਵਾਰਾਂ ਨੂੰ ਕੁਸ਼ਲਤਾ ਨਾਲ ਸੰਭਾਲਦੀਆਂ ਹਨ, ਉਨ੍ਹਾਂ ਨੂੰ ਦੇਸ਼ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

ਸਿਆਸਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਰਾਜਨੀਤੀ ਵਿੱਚ ਅੱਗੇ ਆ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਲੋੜੀਂਦੀ ਤਬਦੀਲੀ ਲਿਆ ਸਕਣ।

ਉਨ੍ਹਾਂ ਕਿਹਾ ਕਿ ਲੜਕੀਆਂ ਨੇ ਲਗਪਗ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ, ਪਰ ਰਾਜਨੀਤੀ ਅਜੇ ਵੀ ਉਨ੍ਹਾਂ ਦੀ ਪਹੁੰਚ ਤੋਂ ਦੂਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਗੱਲ ਖ਼ਤਮ ਕਰਦਿਆਂ ਕਿਹਾ, “ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੇ ਦਬਦਬਾ ਵਾਲਾ ਮੰਨਿਆ ਜਾਂਦਾ ਰਿਹਾ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਮੱਲਾਂ ਮਾਰਨ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਨਾਲ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।”

Bhagwant-Mann-Cm-Punjab



TOP HEADLINES


ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾ
*ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿ
*ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨ
*ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮ
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ
*ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦਾ ਸਖ਼ਤ ਐਕਸ਼ਨ, ਕਾਲੀਆਂ ਫਿਲ
*‘ਸ੍ਰੀ ਮੁਕਤਸਰ ਸਾਹਿਬ ਵਿਖੇ ਬ੍ਰਾਈਟ ਮਾਈਂਡਜ਼ ਪੰਜਾਬ ਤਹਿਤ 1050
*ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹ
*ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯ
· ਨਗਰ ਕੌਂਸਲ ਮਾਲੇਰਕੋਟਲਾ: ਅਖਤਰੀ ਖਾਤੂਨ ਬਣੇ ਚੇਅਰਪਰਸ
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦ
*ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ
*4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰ
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲੁਧਿਆਣਾ ਪੁਲਿਸ ਨੂੰ ਫੈਕਟ
ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਵਿੱਚ ਵੜੀ ਗੱਡੀ, ਸਹਾਇਤਾ ਵਾਹਨ ਨ
ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣ
*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ
*ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50567929

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us