*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ*

Jun24,2026 | Parvinder Jit Singh | Bathinda

* ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ, ਉਹ ਮਾਣ-ਸਤਿਕਾਰ ਦੇ ਹੱਕਦਾਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜਦੋਂ ਪਿੰਡ ਤਰੱਕੀ ਕਰਨਗੇ ਤਾਂ ਪੰਜਾਬ ਤਰੱਕੀ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਲੋਕ-ਪੱਖੀ ਫੈਸਲੇ ਲੈਂਦੇ ਰਹਾਂਗੇ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ, ਇੱਕ-ਇੱਕ ਪੈਸਾ ਪਾਰਦਰਸ਼ੀ ਢੰਗ ਨਾਲ ਖ਼ਰਚਿਆ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪਿੰਡਾਂ ਦਾ ਵਿਕਾਸ ਹੀ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਦੀ ਕੁੰਜੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਬਠਿੰਡਾ ਵਿਖੇ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ ਅਤੇ ਉਹ ਆਪਣੇ ਅਣਮੁੱਲੇ ਯੋਗਦਾਨ ਲਈ ਮਾਣ-ਸਤਿਕਾਰ ਦੇ ਹੱਕਦਾਰ ਹਨ।

ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੋਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਦੇ ਸਮੂਹਿਕ ਯਤਨਾਂ ਦੀ ਅਗਵਾਈ ਕਰਦੇ ਹੋਏ ਜਨਤਕ ਪੈਸੇ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ।

ਸੋਸ਼ਲ ਮੀਡੀਆ ਐਕਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਅਸੀਂ ਇੱਕ ਵੱਡਾ ਫੈਸਲਾ ਲਿਆ ਹੈ। 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਪੰਚਾਇਤਾਂ ਲੋਕਤੰਤਰ ਦੀ ਪਹਿਲੀ ਪੌੜੀ ਹਨ ਅਤੇ ਸਰਪੰਚ ਦਿਨ-ਰਾਤ ਆਪਣੇ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਆਪਣੀ ਸਮਰਪਿਤ ਸੇਵਾ ਲਈ ਸਤਿਕਾਰਯੋਗ ਮਾਣਭੱਤੇ ਦੇ ਹੱਕਦਾਰ ਹਨ। ਇਹ ਵਾਧਾ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਬਿਹਤਰ ਪਾਲਣ-ਪੋਸ਼ਣ ਕਰਨ ਵਿੱਚ ਮਦਦ ਕਰੇਗਾ ਅਤੇ ਨਾਲ ਹੀ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਹੋਰ ਵੀ ਵੱਡੀ ਵਚਨਬੱਧਤਾ ਨਾਲ ਕੰਮ ਕਰਨ ਦੇ ਯੋਗ ਹੋਣਗੇ। ਜਦੋਂ ਪਿੰਡ ਤਰੱਕੀ ਕਰਨਗੇ ਤਾਂ ਪੰਜਾਬ ਤਰੱਕੀ ਕਰੇਗਾ। ਅਸੀਂ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਾਂਗੇ। ਇਹ ਸਾਡਾ ਵਾਅਦਾ ਹੈ।”

ਸਰਪੰਚ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਕਦੇ ਪੂਰਾ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਇਸ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪਈਆਂ। ਸਾਡੀ ਸਰਕਾਰ ਨੇ ਸਰਪੰਚਾਂ ਲਈ 2,000 ਰੁਪਏ ਦਾ ਮਾਣਭੱਤਾ ਯਕੀਨੀ ਬਣਾਇਆ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਦਾਅਵਾ ਕੀਤਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ ਅਤੇ ਉਨ੍ਹਾਂ ਦੇ ਫੈਸਲਿਆਂ ਦਾ ਪੂਰੇ ਪਿੰਡ ਵੱਲੋਂ ਸਤਿਕਾਰ ਅਤੇ ਪਾਲਣ ਕੀਤਾ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਦੇਸ਼ ਦੀ ਲਗਪਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਚਾਨਣ-ਮੁਨਾਰਾ ਮੰਨਿਆ ਜਾਂਦਾ ਹੈ।”

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦਾ ਕੰਮ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਜਿੱਥੇ ਨੀਤੀਆਂ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਹਨ, ਉੱਥੇ ਸਰਪੰਚ ਅਤੇ ਪੰਚ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜੋ ਜਨਤਕ ਮਹੱਤਤਾ ਦੇ ਹਨ ਅਤੇ ਜਿਨ੍ਹਾਂ ਦੀ ਸਿੱਧੀ ਨਿਗਰਾਨੀ ਪੰਚਾਇਤਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਪਿੰਡਾਂ ਦੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟ ਵੀ ਉਨ੍ਹਾਂ ਦੀ ਅਗਵਾਈ ਹੇਠ ਉਲੀਕੇ ਜਾਂਦੇ ਹਨ ਅਤੇ ਸਰਪੰਚਾਂ ਨੂੰ ਇਨ੍ਹਾਂ ਕੰਮਾਂ ਅਤੇ ਸੇਵਾਵਾਂ ਦੀ ਤਨਦੇਹੀ ਨਾਲ ਨੇੜਿਓਂ ਨਿਗਰਾਨੀ ਕਰਨੀ ਚਾਹੀਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਰ ਸਰਪੰਚ ਦਾ ਨੈਤਿਕ ਫ਼ਰਜ਼ ਹੈ ਕਿ ਉਹ ਟੈਕਸ ਦਾਤਾਵਾਂ ਦੇ ਇੱਕ-ਇੱਕ ਪੈਸੇ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਏ।”

ਸਰਪੰਚਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਦਖ਼ਲਅੰਦਾਜ਼ੀ ਤੋਂ ਦੂਰ ਰਹਿਣ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਤੀਤ ਵਿੱਚ ਪਿੰਡਾਂ ਦੇ ਕਈ ਵਿਕਾਸ ਕਾਰਜ ਧੜੇਬੰਦੀ ਕਾਰਨ ਪ੍ਰਭਾਵਿਤ ਹੋਏ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਮੁੱਖ ਤਰਜੀਹ ਦੇਣੀ ਚਾਹੀਦੀ ਹੈ। ਲੋਕਤੰਤਰ ਵਿੱਚ ਜਿਹੜਾ ਵਿਅਕਤੀ ਜਾਂ ਪਾਰਟੀ ਬਹੁਮਤ ਹਾਸਲ ਕਰਦੀ ਹੈ, ਉਹ ਚੋਣ ਜਿੱਤ ਜਾਂਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਹਰ ਨਿਵਾਸੀ ਨਾਲ ਬਰਾਬਰ ਦਾ ਸਲੂਕ ਕਰਨਾ ਚਾਹੀਦਾ ਹੈ ਅਤੇ ਨਿਰਪੱਖ ਹੋ ਕੇ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਈ ਸਰਪੰਚਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਪੰਚਾਂ ਨੂੰ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਸਾਡੀ ਨੌਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਿੰਡਾਂ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਕੰਮ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਬੇਹੱਦ ਜ਼ਰੂਰੀ ਹੈ। ਸਾਡੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਪੁਲ ਹਨ। ਪੇਂਡੂ ਪੰਜਾਬ ਦੇ ਵਿਕਾਸ ਅਤੇ ਤਬਦੀਲੀ ਵਿੱਚ ਤੁਹਾਡੀ ਬਹੁਤ ਵੱਡੀ ਭੂਮਿਕਾ ਹੈ।”

ਸਰਪੰਚਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਤਾਂ ਜੋ ਸੂਬਾ ਸਰਕਾਰ ਬਿਨਾਂ ਕਿਸੇ ਦੇਰੀ ਦੇ ਇਨ੍ਹਾਂ ਨੂੰ ਸ਼ੁਰੂ ਕਰ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਸਰਪੰਚਾਂ ਨੂੰ ਰਚਨਾਤਮਕ ਪਹਿਲਕਦਮੀਆਂ ਰਾਹੀਂ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਸਭ ਮਿਲ ਕੇ ਰੰਗਲਾ ਪੰਜਾਬ ਸਿਰਜ ਸਕੀਏ। ਉਨ੍ਹਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸਰਪੰਚ ਦੀ ਚੋਣ ਸੂਬੇ ਦੀ ਸਭ ਤੋਂ ਔਖੀ ਚੋਣ ਹੁੰਦੀ ਹੈ ਕਿਉਂਕਿ ਸਰਪੰਚ ਸਿੱਧੇ ਤੌਰ 'ਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਰਹਿੰਦੇ ਹਨ। ਇੱਕ ਯੋਗ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਪਿੰਡ ਵਾਸੀਆਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਰਪੰਚ ਮਿਲਣੀ ਪਿੰਡ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਵਿਲੱਖਣ ਪਹਿਲਕਦਮੀ ਹੈ। ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਦੀ ਭਲਾਈ ਲਈ ਇਨ੍ਹਾਂ ਦੀ ਸਹੀ ਮਾਇਨੇ ਵਿੱਚ ਵਰਤੋਂ ਹੋਣੀ ਚਾਹੀਦੀ ਹੈ। ਇਮਾਨਦਾਰ ਅਤੇ ਸਮਰਪਿਤ ਸਰਪੰਚ ਪਿੰਡ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਪਿਛਲੀਆਂ ਸਰਕਾਰਾਂ ਪਿੰਡਾਂ ਦੀਆਂ ਗ੍ਰਾਂਟਾਂ ਵਿੱਚੋਂ ਹਿੱਸਾ ਲੈਂਦੀਆਂ ਸਨ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿੰਡਾਂ ਵਿੱਚ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਪਹੁੰਚ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੂਰੇ ਪੰਜਾਬ ਦੇ ਪਿੰਡਾਂ ਦਾ ਮੁਕੰਮਲ ਕਾਇਆ-ਕਲਪ ਦੇਖਣ ਨੂੰ ਮਿਲੇਗਾ। ਇਨ੍ਹਾਂ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਫਾਇਦਾ ਹੋਵੇ। ਗਲੀਆਂ ਵਰਗੇ ਹੋਰ ਕੰਮਾਂ ਨੂੰ ਹੱਥ ਵਿੱਚ ਲੈਣ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ ਦੀ ਉਸਾਰੀ ਅਤੇ ਸੋਲਰ ਲਾਈਟਾਂ ਲਗਾਉਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਤ ਵਿੱਚ ਕਿਹਾ, “ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਅਤੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਰਪੰਚਾਂ ਨੂੰ ਪੂਰਾ ਸਹਿਯੋਗ ਦੇਵੇਗੀ।”


Cm-Bhagwant-Singh-Mann-Announces-10-000-Monthly-Honorarium-For-Sarpanches-From-August-15



TOP HEADLINES


ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ
*ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿ
*ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ
*4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ:
*ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨਾਂ 'ਤੇ ਮੋਬਾਇਲ ਚੋਰੀ ਕਰਨ ਵਾਲ
ਬਠਿੰਡਾ 'ਚ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁਲਜ਼ਮ ਕਾ
*ਲੁਧਿਆਣਾ ਸ਼ਹਿਰ ਦੇ ਥਾਣਾ ਡਾਬਾ ਏਰੀਆ ਵਿੱਚ ਨਸ਼ਾ ਤਸਕਰ ਦੀ ਗੈਰ
ਹੁਸ਼ਿਆਰਪੁਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਭਾਰਤੀ ਜਨਤਾ ਪਾਰ
*2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲ
ਰੰਗਦਾਰੀ, ਧੋਖਾਧੜੀ ਅਤੇ ਝੂਠੀ ਸ਼ਿਕਾਇਤ ਦੇ ਦੋਸ਼ਾਂ ਹੇਠ ਸੀਨੀਅਰ
*ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗ
*ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀ
*ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕ
ਗੁਰਪ੍ਰੀਤ ਭੱਟੀ ਨੇ ਤਿੰਨ ਚੋਣਾਂ ਹਾਰਨ ਮਗਰੋਂ ਚੌਥੀ ਵਾਰ ਬਦਲੀ ਪ
*ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ
ਚੰਡੀਗੜ੍ਹ ਵੱਲ ਕੂਚ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲੀਸ ਨੇ ਰੋਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50615372

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us