*2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jun24,2026 | Jagrati Lahar Bureau | Dharampura (mansa)



    * 'ਆਪ' 2022 ਨਾਲੋਂ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਨੇ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਵੱਡਾ ਭਰੋਸਾ ਪ੍ਰਗਟਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਅਕਾਲੀ, ਕਾਂਗਰਸ ਅਤੇ ਭਾਜਪਾ ਆਪਸ ਵਿੱਚ ਗਠਜੋੜ ਕਰ ਚੁੱਕੇ ਹਨ ਕਿਉਂਕਿ ਉਹ ਸਿਆਸੀ ਤੌਰ 'ਤੇ 'ਆਪ' ਦਾ ਮੁਕਾਬਲਾ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਲੋਕਾਂ ਨੇ ਵਾਰੀ-ਵਾਰੀ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਨਕਾਰ ਦਿੱਤਾ ਹੈ; ਰਵਾਇਤੀ ਪਾਰਟੀਆਂ ਦਾ ਨਕਾਬ ਉਤਰ ਚੁੱਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਅਸੀਂ ਪੰਜਾਬ ਦੇ ਪਾਣੀ ਬਚਾਏ, ਹਰ ਵਾਅਦਾ ਪੂਰਾ ਕੀਤਾ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ 'ਤੇ ਪਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੇ ਸਿਹਤ ਬੀਮੇ ਤੋਂ ਲੈ ਕੇ ਔਰਤਾਂ ਦੇ ਆਰਥਿਕ ਸ਼ਕਤੀਕਰਨ ਤੱਕ, 'ਆਪ' ਨੇ ਪੰਜਾਬ ਦਾ ਭਵਿੱਖ ਬਦਲ ਦਿੱਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਕਿਸੇ ਨੂੰ ਵੀ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ; ਸੂਬੇ ਵਿਰੁੱਧ ਹਰ ਸਾਜ਼ਿਸ਼ ਨੂੰ ਨਾਕਾਮ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਪਹਿਲੀ ਜੁਲਾਈ ਤੋਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮਪੁਰਾ (ਮਾਨਸਾ); 24 ਜੂਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ।

ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਹਾਕਿਆਂ ਦੇ ਵਿਕਾਸ ਦੇ ਪਾੜੇ ਨੂੰ ਪੂਰਿਆ ਹੈ, ਪੰਜਾਬ ਨੂੰ ਸਹੀ ਮਾਅਨਿਆਂ ਵਿੱਚ 'ਰੰਗਲਾ ਪੰਜਾਬ' ਬਣਾਉਣ ਦੇ ਰਾਹ 'ਤੇ ਪਾਇਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸ਼ਾਸਨ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਣ।

ਲੋਕ ਮਿਲਣੀ ਵਾਲੀ ਥਾਂ 'ਤੇ ਲੋਕਾਂ ਦਾ ਹੜ੍ਹ ਉਤਰਿਆ; ਔਰਤਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ
ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਕੱਠ ਨੂੰ ਸੰਬੋਧਨ ਕਰਨ ਤੋਂ ਬਹੁਤ ਪਹਿਲਾਂ ਹੀ ਪੰਡਾਲ ਪੂਰੀ ਤਰ੍ਹਾਂ ਭਰ ਗਿਆ ਸੀ। ਜਿਵੇਂ-ਜਿਵੇਂ ਭੀੜ ਵਧਦੀ ਗਈ, ਕਈ ਨਿਵਾਸੀ ਮੁੱਖ ਮੰਤਰੀ ਨੂੰ ਸੁਣਨ ਲਈ ਆਪਣੇ ਘਰਾਂ ਦੀਆਂ ਛੱਤਾਂ 'ਤੇ ਆ ਗਏ। ਇਹ ਉਤਸ਼ਾਹਜਨਕ ਸ਼ਮੂਲੀਅਤ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਗੂੜ੍ਹੇ ਸਬੰਧ ਨੂੰ ਦਰਸਾਉਂਦੀ ਸੀ। ਗੱਲਬਾਤ ਦੌਰਾਨ ਕਈ ਔਰਤਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਅਤੇ ਆਪਣੀ ਸਰਕਾਰ ਦੇ ਹੋਰ ਭਲਾਈ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਭਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ, ਮਾਣ-ਸਤਿਕਾਰ ਅਤੇ ਆਤਮ-ਵਿਸ਼ਵਾਸ ਦੇਵੇਗੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਮਜ਼ਬੂਤੀ ਨਾਲ ਪਾਇਆ ਹੈ ਅਤੇ ਹਰ ਲੰਘਦੇ ਦਿਨ ਨਾਲ ਤਰੱਕੀ ਦੀ ਰਫ਼ਤਾਰ ਤੇਜ਼ ਹੋ ਰਹੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਭਲਾਈ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਿਹਤ ਸੰਭਾਲ, ਮਹਿਲਾ ਸ਼ਕਤੀਕਰਨ, ਬਿਜਲੀ ਅਤੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਸਰਕਾਰ ਬਣਾ ਕੇ ਪੰਜਾਬ ਵਿੱਚ ਇਤਿਹਾਸ ਰਚੇਗੀ। ਲੋਕਾਂ ਦਾ ਫੈਸਲਾ ਬਿਲਕੁਲ ਸਾਫ਼ ਹੋਵੇਗਾ। 'ਆਪ' 2022 ਦੇ ਮੁਕਾਬਲੇ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਪਾਰਟੀ ਅਤੇ ਸਰਕਾਰ ਦੇ ਨਾਲ ਹੈ। ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਉਪਰਾਲੇ ਬੇਮਿਸਾਲ ਹਨ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬੀ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ, ਜਿਸ ਕਾਰਨ ਰਵਾਇਤੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਵਿਕਾਸ ਨੂੰ ਸਹੀ ਲੀਹ 'ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘਦੇ ਦਿਨ ਨਾਲ ਇਸ ਦੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।"

ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ 'ਲੋਕਾਂ ਦਾ ਮੈਨੀਫੈਸਟੋ' ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਰਿਹਾ ਹੈ।"

ਪੁਰਾਣੇ ਮੁੱਖ ਮੰਤਰੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦਕਿ ਮੈਂ ਲੋਕਾਂ ਲਈ ਚੌਵੀ ਘੰਟੇ ਹਾਜ਼ਰ ਹਾਂ। ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਅੰਨ੍ਹੀ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ 'ਤੇ ਵੱਡੇ-ਵੱਡੇ ਮਹਿਲ ਉਸਾਰੇ। ਇਨ੍ਹਾਂ ਆਲੀਸ਼ਾਨ ਘਰਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਆਮ ਲੋਕਾਂ ਲਈ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਜਨਤਾ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਲੋਕਾਂ ਨੇ ਵਾਰੀ-ਵਾਰੀ ਲੁੱਟਣ ਵਾਲਿਆਂ ਨੂੰ ਚਲਦਾ ਕਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਸੂਬੇ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਹ ਹੰਕਾਰੀ ਸਿਆਸਤਦਾਨ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲੈਂਦੇ ਸਨ ਅਤੇ ਆਖ਼ਰਕਾਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਇਹ ਮੌਕਾਪ੍ਰਸਤ ਆਗੂ ਬੌਖਲਾ ਗਏ ਹਨ ਕਿਉਂਕਿ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ।”

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, "ਅਕਾਲੀ ਦਲ ਸਿਰਫ਼ ਦਰਾਣੀਆਂ-ਜੇਠਾਣੀਆਂ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਇੱਕ ਐਮ.ਪੀ. ਹੈ ਅਤੇ ਦੂਜੀ ਵਿਧਾਇਕ ਹੈ। ਸੁਖਬੀਰ ਬਾਦਲ 2022 ਦੀ ਹਾਰ ਦੇ ਸਦਮੇ 'ਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਰਿਸ਼ਤੇਦਾਰ ਹੈ।"

ਉਨ੍ਹਾਂ ਕਿਹਾ, "ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ 'ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਇਸ ਲਈ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਫ਼ਰਜ਼ੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋ ਗਏ ਹਨ।"

ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ਾਲਮਾਨਾ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ 'ਤੇ ਅਣਗਿਣਤ ਤੇ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ 'ਤੇ ਜ਼ਖ਼ਮੀ ਕੀਤਾ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਕਈ ਮਾਫੀਆ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। 'ਚਿੱਟੇ' ਦੇ ਵਪਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਹ ਖ਼ੂਬ ਫਲਿਆ-ਫੁੱਲਿਆ।"

ਉਨ੍ਹਾਂ ਅੱਗੇ ਕਿਹਾ, "ਅਕਾਲੀ ਆਗੂ ਜਨਤਾ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ। ਉਨ੍ਹਾਂ ਦੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰ ਲਿਆਂਦੇ ਜਾ ਰਹੇ ਹਨ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ।"

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦ ਇਹ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ। ਇਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।"

ਉਨ੍ਹਾਂ ਕਿਹਾ, "ਕਾਂਗਰਸ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ, ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗੀ। ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਨ੍ਹਾਂ ਦੇ ਨਾਮ ਵੀ ਸਹੀ ਬੋਲਣੇ ਨਹੀਂ ਆਉਂਦੇ।"

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, "ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੁਆਂਢੀ ਸੂਬੇ ਪੰਜਾਬ ਦਾ ਪਾਣੀ ਖੋਹਣ 'ਤੇ ਉਤਾਰੂ ਸਨ, ਪਰ ਸੂਬਾ ਸਰਕਾਰ ਨੇ ਸਖ਼ਤ ਸਟੈਂਡ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਦੂਜੇ ਸੂਬਿਆਂ ਨਾਲ ਇੱਕ ਬੂੰਦ ਵੀ ਸਾਂਝੀ ਨਾ ਕੀਤੀ ਜਾਵੇ।"

ਉਨ੍ਹਾਂ ਕਿਹਾ, "ਸਾਡੀ ਸਰਕਾਰ ਦੇ ਦ੍ਰਿੜ੍ਹ ਸਟੈਂਡ ਸਦਕਾ ਪੰਜਾਬ ਦਾ ਪਾਣੀ ਬਚ ਗਿਆ ਹੈ। ਇਹ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਕਿਸੇ ਨੂੰ ਵੀ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਂ ਇੱਥੇ ਪੰਜਾਬ ਅਤੇ ਪੰਜਾਬੀਆਂ ਦੇ ਰਾਖੇ ਵਜੋਂ ਬੈਠਾ ਹਾਂ। ਸਾਨੂੰ ਸਾਡੇ ਹੱਕਾਂ ਤੋਂ ਵਾਂਝੇ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਾਵੇਗਾ।”

ਮੁੱਖ ਮੰਤਰੀ ਨੇ ਅੱਗੇ ਕਿਹਾ, "ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਸੰਪਤੀਆਂ ਨੂੰ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।"

'ਮੁੱਖ ਮੰਤਰੀ ਸਿਹਤ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਤਹਿਤ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।"

ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਾ 'ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।"

ਮਹਿਲਾ ਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲੀ ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਸਕੀਮ ਲਈ 9,300 ਕਰੋੜ ਰੁਪਏ ਰੱਖੇ ਹਨ।"

ਇਸ ਪਹਿਲਕਦਮੀ ਦੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਭਾਵੇਂ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ-ਭੈਣਾਂ ਦੀਆਂ ਅਸੀਸਾਂ ਨਾਲ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕੀਤਾ ਜਾ ਸਕਦਾ ਹੈ। ਘਰੇਲੂ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਮਹਿਲਾਵਾਂ ਦੀ ਵਿੱਤੀ ਖ਼ੁਦਮੁਖਤਿਆਰੀ ਬਹੁਤ ਜ਼ਰੂਰੀ ਹੈ।"

ਮੁੱਖ ਮੰਤਰੀ ਨੇ ਕਿਹਾ, "ਅਜਿਹੇ ਪ੍ਰੋਗਰਾਮ ਪਿਛਲੀਆਂ ਸਰਕਾਰਾਂ ਦੇ ਏਜੰਡੇ 'ਤੇ ਕਦੇ ਨਹੀਂ ਸਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਇਸ ਦੀ ਦੌਲਤ ਲੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਕਿ ਸੂਬੇ ਦੇ ਨੌਜਵਾਨ ਅਜਿਹੀਆਂ ਪਹਿਲਕਦਮੀਆਂ ਦਾ ਲਾਭ ਉਠਾਉਣ, ਜਿਸ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ, ਸਟਾਰਟ ਅੱਪਸ ਅਤੇ ਹੋਰ ਕਈ ਪ੍ਰਮੁੱਖ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਉਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ।”

-----------

2027-Verdict-Is-Already-Visible-Punjabis-Have-Decided-To-Bring-Aap-Back-To-Power-Cm-Bhagwant-Singh-Mann



TOP HEADLINES


*2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲ
ਰੰਗਦਾਰੀ, ਧੋਖਾਧੜੀ ਅਤੇ ਝੂਠੀ ਸ਼ਿਕਾਇਤ ਦੇ ਦੋਸ਼ਾਂ ਹੇਠ ਸੀਨੀਅਰ
*ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗ
*ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀ
*ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕ
ਗੁਰਪ੍ਰੀਤ ਭੱਟੀ ਨੇ ਤਿੰਨ ਚੋਣਾਂ ਹਾਰਨ ਮਗਰੋਂ ਚੌਥੀ ਵਾਰ ਬਦਲੀ ਪ
*ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ
ਚੰਡੀਗੜ੍ਹ ਵੱਲ ਕੂਚ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲੀਸ ਨੇ ਰੋਕ
*ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ
*ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦ
*ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮ
ਢਿੱਲੋਂ ਦੇ ਪੱਤਰ ’ਤੇ ਮੋਦੀ ਸਰਕਾਰ ਦਾ ਤੁਰੰਤ ਐਕਸ਼ਨ — ਪੰਜਾਬ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿ
*ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰ
*ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹ
ਹੁਸ਼ਿਆਰਪੁਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਭਾਰਤੀ ਜਨਤਾ ਪਾਰ
ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝ
ਆਮ ਆਦਮੀ ਪਾਰਟੀ : ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ,

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50591893

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us