*ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jun26,2026 | Jagrati Lahar Bureau | Patiala



*'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ 'ਤੇ ਹੀ ਖ਼ਰਚ ਕੀਤਾ ਜਾ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਟਿਆਲਾ, 26 ਜੂਨ: *

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।
ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ 'ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "ਅੱਜ ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।"
ਪੋਸਟ ਦੇ ਅੰਤ ਵਿੱਚ ਲਿਖਿਆ, "ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਅਸੀਂ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਅੱਗੇ ਵਧ ਰਹੇ ਹਾਂ। ਇਨਕਲਾਬ ਜ਼ਿੰਦਾਬਾਦ।"
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਗੁਨਾਹਗਾਰਾਂ ਨੂੰ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਨਾਲ ਕੀਤੀ ਗੱਦਾਰੀ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, "ਬਾਦਲਾਂ ਦੇ ਰਾਜ ਦੌਰਾਨ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ, ਪਰ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਿਰਦੋਸ਼ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ। ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਕੁਝ ਨਹੀਂ ਕੀਤਾ।"
ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਲੋਕ ਮਨੁੱਖਤਾ ਵਿਰੁੱਧ ਨਾ-ਮੁਆਫ਼ੀਯੋਗ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੇ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।"
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੱਤਾ ਵਿੱਚ ਆਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ, ਕਿਉਂਕਿ ਹੁਣ ਸਿੱਖ ਕੌਮ ਵਿਰੁੱਧ ਕੀਤੇ ਅਪਰਾਧਾਂ ਲਈ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਨ੍ਹਾਂ ਕਿਹਾ, "ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਣਾਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਤੇ ਤਾਕਤ ਬਖਸ਼ੀ ਹੈ। ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਦਾ ਕੰਮ ਕਰੇਗਾ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਪਹਿਲਾਂ ਲੋਕ ਇਹ ਕਹਿ ਕੇ ਫਾਂਸੀ ਦੇ ਰੱਸੇ ਤੋਂ ਬਚ ਜਾਂਦੇ ਸਨ ਕਿ 'ਉਨ੍ਹਾਂ ਦਾ ਦਿਮਾਗ ਖ਼ਰਾਬ ਹੈ' ਜਾਂ 'ਉਹ ਮਾਨਸਿਕ ਤੌਰ 'ਤੇ ਬੀਮਾਰ ਹੈ', ਅਤੇ ਮੁਲਜ਼ਮ ਆਜ਼ਾਦ ਘੁੰਮਦੇ ਸਨ।"
ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ, "ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਹੱਥ ਕਿਉਂ ਨਹੀਂ ਲਾਉਂਦਾ? ਸੱਚਾਈ ਇਹ ਹੈ ਕਿ ਅਜਿਹੀਆਂ ਹਰਕਤਾਂ ਅਕਸਰ ਜਾਣਬੁੱਝ ਕੇ ਅਤੇ ਸਾਜ਼ਿਸ਼ ਤਹਿਤ ਕੀਤੀਆਂ ਜਾਂਦੀਆਂ ਸਨ। ਇਸ ਲਈ ਅਸੀਂ ਕਾਨੂੰਨ ਵਿੱਚ ਇੱਕ ਧਾਰਾ ਜੋੜੀ ਹੈ ਕਿ ਜੇਕਰ ਕਿਸੇ ਨੂੰ ਮੈਡੀਕਲ ਤੌਰ ਉਤੇ ਮਾਨਸਿਕ ਰੋਗੀ ਠਹਿਰਾਇਆ ਜਾਂਦਾ ਹੈ, ਤਾਂ ਉਨ੍ਹਾਂ ਦੇ ਸਰਪ੍ਰਸਤ, ਮਾਪੇ, ਗਾਰਡੀਅਨ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ।"
ਅਕਾਲੀਆਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਹ ਸੱਤਾ 'ਚ ਸਨ ਤਾਂ ਉਹ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਉਨ੍ਹਾਂ ਕਿਹਾ, "ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ।"
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਨਨਾਣ-ਭਰਜਾਈ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਐਮ.ਐਲ.ਏ. ਹੈ। ਉਨ੍ਹਾਂ ਕਿਹਾ, "ਸੁਖਬੀਰ ਬਾਦਲ ਸਾਲ 2022 ਦੀ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਨੇੜਲਾ ਰਿਸ਼ਤੇਦਾਰ ਹੈ।"
ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ 'ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੇ ਫੇਕ (ਨਕਲੀ) ਵੀਡੀਓਜ਼ ਰਾਹੀਂ ਧਾਰਮਿਕ ਆਧਾਰ 'ਤੇ ਮੈਨੂੰ ਬਦਨਾਮ ਕਰਨ ਲਈ ਗੱਠਜੋੜ ਕਰ ਲਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ੁਲਮੀ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ 'ਤੇ ਅਨੇਕਾਂ ਨਾ-ਮੁਆਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਕਿਹਾ, "ਉਨ੍ਹਾਂ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵੰਲੂਧਰਿਆ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਸ ਕਾਰੋਬਾਰ ਨੇ ਪੈਰ ਪਸਾਰੇ।"
ਸੁਖਬੀਰ ਬਾਦਲ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ ਅਤੇ ਆਪਣੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ, "ਅਕਾਲੀਆਂ ਦੀ ਹਰ ਰੈਲੀ ਵਿੱਚ ਉਹੀ ਭੀੜ ਹੁੰਦੀ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਲਗਾਤਾਰ ਕਿਸੇ ਨਾ ਕਿਸੇ ਦੋਸ਼ ਹੇਠ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ, "ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਦੇ ਖ਼ਿਲਾਫ਼ ਕਿਉਂ ਨਹੀਂ ਲਾਏ ਗਏ ਜਦੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ?"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ, "2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸੁਖਬੀਰ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ, ਗ਼ਲਤ ਕੰਮਾਂ ਨੂੰ ਕਬੂਲਿਆ, ਗੋਲੀਬਾਰੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ?"
ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਮੁੱਖ ਮੰਤਰੀ ਨੇ ਕਿਹਾ, "ਇਹ ਲੋਕ ਹੰਕਾਰ ਵਿੱਚ ਆ ਕੇ ਕੰਮ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ। ਜਦੋਂ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿੱਚ ਜਾਂਦਾ ਹਾਂ ਤਾਂ ਭਾਰੀ ਭੀੜ ਇਕੱਠੀ ਹੁੰਦੀ ਹੈ। ਵਿਰੋਧੀ ਧਿਰ ਇਸ ਭੀੜ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖੁਦ ਅਜਿਹਾ ਜਨਤਕ ਸਮਰਥਨ ਹਾਸਲ ਨਹੀਂ ਕਰ ਸਕਦੇ। ਇਸ ਤੋਂ ਬੁਖਲਾ ਕੇ ਰਵਾਇਤੀ ਪਾਰਟੀਆਂ ਮੇਰੇ 'ਤੇ ਬੇਬੁਨਿਆਦ ਦੋਸ਼ ਲਾ ਕੇ ਬਹੁਤ ਨੀਵੇਂ ਪੱਧਰ 'ਤੇ ਉਤਰ ਰਹੀਆਂ ਹਨ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।"
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਖ਼ਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਦੂਰਅੰਦੇਸ਼ ਸੋਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, "ਇਨ੍ਹਾਂ ਦਾ ਇੱਕੋ ਇੱਕ ਮਕਸਦ ਸੱਤਾ ਹਥਿਆ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਖੁਆਬ ਕਦੇ ਪੂਰੇ ਨਹੀਂ ਹੋਣਗੇ।"
ਸੂਬੇ ਵਿੱਚ ਸੱਤਾ ਹਥਿਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖਣ ਵਾਲੇ ਕਾਂਗਰਸੀ ਆਗੂਆਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗਾ। ਉਨ੍ਹਾਂ ਕਿਹਾ, "ਇਹ ਬੜੀ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਨਾਮ ਦਾ ਉਚਾਰਨ ਕਿਵੇਂ ਕਰਨਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ  ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। "ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ, ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨ ਦੇ ਨਾਲ-ਨਾਲ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ,"ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਵਧ ਕੇ 80 ਫੀਸਦੀ ਤੋਂ ਜ਼ਿਆਦਾ ਹੋ ਗਈ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਹ ਇਤਿਹਾਸਕ ਕਦਮ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਯੋਜਨਾ ਤਹਿਤ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।"
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨੇ ਵਿੱਤੀ ਸਹਾਇਤਾ ਮਿਲੇਗੀ ਅਤੇ ਇਸ ਬਾਰੇ ਉਨ੍ਹਾਂ ਦੇ ਮੋਬਾਈਲ ਫ਼ੋਨਾਂ 'ਤੇ ਜਾਣਕਾਰੀ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।"
---------

Those-Who-Shielded-Perpetrators-Of-Beadbi-For-15-Years-Can-Never-Be-Forgiven-By-Sangat



TOP HEADLINES


ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਪੰਜਾਬੀ ਵਿਰੋਧੀ ਟਿੱਪਣ
*ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਨੂੰ ਪੱਖੋਵਾਲ ਰੋਡ ਲਿਖਣ ਤੇ 2
*ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ
*ਜੋ ਰਾਮ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ, ਚੰਦਾ ਚੋਰ ਪ
ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋ
*ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਅਤੇ ਧਾਰਮਿਕ ਮ
*ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦ
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧ
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ
*ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨ
*ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿ
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾ
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸੀਨੀਅਰ ਸਿਪਾਹੀ ਲਖਵਿ
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਰਿਹੈਬਿਲਿਟੇਸ਼ਨ ਨੂੰ ਮਜ਼ਬੂ
*26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ
*ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰ
*ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50647371

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us