ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

Jun29,2026 | Rahul Soni | Sri Amritsar Sahib

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ  ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਵਿਚਾਰੇ ਗਏ ਮਾਮਲਿਆਂ ਤੇ ਵਿਚਾਰ ਕਰੇਗੀ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਦੀ ਪੜਚੋਲ ਕਰੇਗੀ ਅਤੇ ਸਕਾਰਾਤਮਕ ਫੈਸਲਾ ਲਵੇਗੀ: ਹਰਪਾਲ ਸਿੰਘ ਚੀਮਾ
ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ
ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ ਤੇ ਯੋਗ ਵਿਚਾਰ ਕਰੇਗੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ, “ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਉਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਮੌਕਾ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ, ਸਾਡੀ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਲੰਮੀ, ਸਾਰਥਕ ਅਤੇ ਉਸਾਰੂ ਚਰਚਾ ਹੋਈ। ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ਸਾਰਿਆਂ ਤੇ ਆਪਣੀ ਮਿਹਰ ਭਰਿਆ ਹੱਥ ਰੱਖਣ।”
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਤਿਕਾਰ ਤੇ ਜ਼ੋਰ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਪਵਿੱਤਰ ਸੰਸਥਾ ਹੈ ਜੋ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਦਿਲਾਂ ਵਿੱਚ ਵੀ ਬਹੁਤ ਸਤਿਕਾਰ ਰੱਖਦੀ ਹੈ। ਅਸੀਂ ਜਥੇਦਾਰ ਸਾਹਿਬ, ਇਸ ਸੰਸਥਾ, ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਕਰਦੇ ਹਾਂ।”
ਉਨ੍ਹਾਂ ਕਿਹਾ ਕਿ ਸੰਸਥਾ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਹੋਏ ਵਿਚਾਰ-ਵਟਾਂਦਰੇ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰੇ ਗਏ ਮਾਮਲਿਆਂ ਤੋਂ ਸਰਕਾਰ ਨੂੰ ਯੋਗ ਵਿਚਾਰ ਵਾਸਤੇ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ, ਇਸ ਪਵਿੱਤਰ ਸੰਸਥਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ, ਚਰਚਾ ਦੇ ਵੇਰਵਿਆਂ ਵਿੱਚ ਜਾਣਾ ਠੀਕ ਨਹੀਂ ਹੋਵੇਗਾ।”
ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵਿਤ ਸੋਧਾਂ ਅਤੇ ਸੁਝਾਵਾਂ ਦੀ ਪੜਚੋਲ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਅਤੇ ਸਿਫ਼ਾਰਸ਼ਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਰਸਮੀ ਤੌਰ ਤੇ ਸਾਰਿਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਇੱਕ ਵਾਰ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਪ੍ਰਾਪਤ ਹੋ ਜਾਣਗੀਆਂ, ਤਾਂ ਸਰਕਾਰ ਉਨ੍ਹਾਂ ਦੀ ਵਿਸਥਾਰਪੂਰਵਕ ਸਮੀਖਿਆ ਕਰੇਗੀ ਅਤੇ ਬਣਦੀ ਵਿਚਾਰ-ਚਰਚਾ ਤੋਂ ਬਾਅਦ ਢੁਕਵਾਂ ਫੈਸਲਾ ਲਵੇਗੀ।”

Sikh-mlas-ministers-appear-before-sri-akal-takht-sahib



TOP HEADLINES


ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ
ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀ
*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿ
ਚੁੱਘ ਬਣੇ ਰਾਜ ਸਭਾ ਸਾਂਸਦ, ਮਾਂ ਬੋਲੀ ਪੰਜਾਬੀ ਵਿੱਚ ਚੁੱਕੀ ਸਹੁ
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ
ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ
*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤ
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ
​ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਕਾਨੂੰਨ ਸਬੰਧੀ ਸਕੱਤਰੇਤ Sri
*ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾ ਕੰਮ ਕੀਤਾ, ਅੱਜ ਤ
ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੰਗਾਮਾ, ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ
*ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀ
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ
*ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍
*ਕਮਿਸ਼ਨਰੇਟ ਪੁਲਿਸ ਲੁਧਿਆਣਾ ਥਾਣਾ ਮਾਡਲ ਟਾਊਨ ਵੱਲੋਂ ਇਲਾਕੇ ਵਿੱ
*ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ
ਖੰਨਾ ਵਿੱਚ ਦਿਨਦਿਹਾੜੇ ਲੁੱਟ ਦੀ ਨੀਅਤ ਨਾਲ ਇੱਕ ਔਰਤ 'ਤੇ ਜਾਨਲੇ
*ਚੜ੍ਹਾਵਾ ਚੋਰੀ ਕਰਨ ਵਾਲੇ ਵੱਡੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50707930

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us