*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਕੀਤੀ ਮੁਲਾਕਾਤ*
Jun29,2026
| Jagrati Lahar Bureau | Chandigarh
➖ ਇਹ ਮੁਲਾਕਾਤ ਰਾਸ਼ਟਰ ਸੇਵਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਭਾਜਪਾ ਦੀ ਨਿਸ਼ਠਾ ਦਾ ਪ੍ਰਤੀਕ
ਚੰਡੀਗੜ੍ਹ, 29 ਜੂਨ:
ਅੱਜ ਰਾਜ ਸਭਾ ਮੈਂਬਰ ਤਰੁਨ ਚੁਗ਼ ਦੇ ਸਹੁੰ ਚੁੱਕ ਸਮਾਗਮ ਉਪਰੰਤ, ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮੌਕੇ ਭਾਜਪਾ ਆਗੂਆਂ ਨੇ ਉਪ ਰਾਸ਼ਟਰਪਤੀ ਜੀ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਹ ਮੁਲਾਕਾਤ ਪੰਜਾਬ ਦੇ ਹਿੱਤਾਂ ਦੀ ਰੱਖਿਆ, ਰਾਸ਼ਟਰ ਸੇਵਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਭਾਜਪਾ ਦੀ ਅਟੱਲ ਵਚਨਬੱਧਤਾ ਦਾ ਪ੍ਰਤੀਕ ਰਹੀ।
ਇਸ ਮੁਲਾਕਾਤ ਨੇ ਇਹ ਵੀ ਦਰਸਾਇਆ ਕਿ ਭਾਜਪਾ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਨਿਰੰਤਰ ਸਮਰਪਿਤ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਆਕਾਂਸ਼ਾਵਾਂ ਅਤੇ ਚਿੰਤਾਵਾਂ ਨੂੰ ਦੇਸ਼ ਦੇ ਸਭ ਤੋਂ ਉੱਚੇ ਪੱਧਰ ਤੱਕ ਮਜ਼ਬੂਤੀ ਨਾਲ ਪਹੁੰਚਾਉਣ ਲਈ ਵਚਨਬੱਧ ਹੈ।
Bjp-Leaders-Meet-Vice-President-C-P-Radhakrishnan-After-Tarun-Chugh-s-Oath-taking-Ceremony