*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jun29,2026 | Jagrati Lahar Bureau | Moga


*7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਦਾ ਕੰਮ ਇਸੇ ਸਾਲ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ, ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਸੂਬੇ ਭਰ ਵਿੱਚ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ; ਨਹਿਰੀ ਪਾਣੀ ਸਿਰਫ਼ ਸਿਆਸਤਦਾਨਾਂ ਦੇ ਆਪਣੇ ਖੇਤਾਂ ਤੱਕ ਹੀ ਪਹੁੰਚਦਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵਿਰੋਧੀ ਧਿਰ ਅਜੇ ਵੀ 2022 ਦੀ ਹਾਰ ਦੇ ਸਦਮੇ ਵਿੱਚੋਂ ਬਾਹਰ ਨਹੀਂ ਨਿਕਲ ਸਕੀ, ਜਿਸ ਕਰਕੇ ਉਹ ਮੇਰੇ ਖ਼ਿਲਾਫ਼ ਇੱਕਜੁੱਟ ਹੋ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵਿਰੋਧੀਆਂ ਨੇ ਆਪਣੇ ਜ਼ਾਲਮਾਨਾ ਰਾਜ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ; ਲੋਕ ਉਨ੍ਹਾਂ ਨੂੰ ਸੂਬੇ ਦਾ ਖਜ਼ਾਨਾ ਲੁੱਟਣ ਦਾ ਮੁੜ ਕਦੇ ਵੀ ਮੌਕਾ ਨਹੀਂ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ*
*ਮੋਗਾ; 29 ਜੂਨ: *
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ। 
ਮੋਗਾ ਦੇ ਭੱਲੂਰ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਸੀ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੀਆਂ ਗਈਆਂ ਪਾਰਟੀਆਂ ਮੇਰੇ ਖ਼ਿਲਾਫ਼ ਇਸ ਲਈ ਇੱਕਜੁੱਟ ਹੋ ਗਈਆਂ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਰਾਜ ਦੌਰਾਨ ਸੂਬੇ ਨੂੰ ਲੁੱਟਣ ਵਾਲਿਆਂ ਨੂੰ ਕਦੇ ਵੀ ਮੁੜ ਸੱਤਾ ਵਿੱਚ ਨਹੀਂ ਆਉਣ ਦੇਣਗੇ।
ਲੋਕ ਮਿਲਣੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਅਤੇ ਖਾਲੇ ਬਣਾਏ ਹਨ। ਹੁਣ ਤੱਕ ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਦੀ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਵੱਡਾ ਲਾਭ ਪਹੁੰਚਾਇਆ ਜਾ ਸਕੇ। ਨਹਿਰਾਂ ਅਤੇ ਨਦੀਆਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਇਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ।"
ਸਿੰਚਾਈ ਅਤੇ ਬੇਅਦਬੀ ਦੇ ਮੁੱਦੇ 'ਤੇ ਅਕਾਲੀਆਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ, ਖਾਸ ਕਰਕੇ ਬਾਦਲਾਂ ਨੂੰ ਕਦੇ ਇਹ ਪਤਾ ਹੀ ਨਹੀਂ ਸੀ ਕਿ ਇੱਕ ਆਮ ਕਿਸਾਨ ਲਈ ਨਹਿਰੀ ਪਾਣੀ ਦੇ ਕੀ ਮਾਅਨੇ ਹਨ, ਕਿਉਂਕਿ ਖਾਲ ਸਿਰਫ਼ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਖ਼ਤਮ ਹੁੰਦੇ ਸਨ। ਜਦੋਂ ਉਹ ਸੱਤਾ ਵਿੱਚ ਸਨ ਤਾਂ ਉਹ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਗੰਭੀਰ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਅਕਾਲੀ ਦਲ ਹੁਣ ਸਿਰਫ਼ 'ਨਨਾਣ-ਭਰਜਾਈ' ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਪੰਜਾਬ ਵਿਧਾਨ ਸਭਾ ਵਿੱਚ ਐਮ.ਐਲ.ਏ. ਹੈ।"
ਸੁਖਬੀਰ ਬਾਦਲ 'ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ, "ਸੁਖਬੀਰ ਬਾਦਲ ਸਾਲ 2022 ਦੀ ਹਾਰ ਕਾਰਨ ਅਜੇ ਵੀ ਸਦਮੇ ਵਿੱਚ ਹਨ ਅਤੇ ਅਜੇ ਵੀ ਸੁਪਨਿਆਂ ਦੀ ਦੁਨੀਆ ਵਿੱਚ ਜਿਉਂ ਰਹੇ ਹਨ, ਜੋ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਝਲਕਦਾ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਆਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਅਕਾਲੀ ਦਲ ਦਾ ਹੁਣ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ, ਜੋ ਕਿ ਉਨ੍ਹਾਂ ਦਾ ਰਿਸ਼ਤੇਦਾਰ ਹੀ ਹੈ। ਅਕਾਲੀ, ਕਾਂਗਰਸ ਅਤੇ ਭਾਜਪਾ ਜਾਣਦੇ ਹਨ ਕਿ ਉਹ ਸਿਆਸੀ ਤੌਰ 'ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਜਾਅਲੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋ ਗਏ ਹਨ।"
ਉਨ੍ਹਾਂ ਅੱਗੇ ਕਿਹਾ, "ਅਕਾਲੀ ਆਗੂਆਂ ਨੇ ਆਪਣੇ ਲੰਮੇ ਅਤੇ ਜ਼ਾਲਮਾਨਾ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ 'ਤੇ ਅਣਗਿਣਤ ਅਤੇ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਅਕਾਲੀਆਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਕਈ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਬਰਬਾਦੀ ਲਈ ਜ਼ਿੰਮੇਵਾਰ ਸੀ, ਕਿਉਂਕਿ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਮਿਲੀ। ਅਕਾਲੀਆਂ ਨੇ ਸੂਬੇ ਭਰ ਵਿੱਚ 'ਚਿੱਟੇ' ਦੀ ਸਪਲਾਈ ਲਈ ਆਪਣੀਆਂ ਸਰਕਾਰੀ ਗੱਡੀਆਂ ਦੀ ਵਰਤੋਂ ਕੀਤੀ ਅਤੇ ਸਾਡੇ ਨੌਜਵਾਨਾਂ ਦੇ ਸਿਵੇ ਬਲੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਵਾਇਤੀ ਸਿਆਸੀ ਪਾਰਟੀਆਂ ਲਗਾਤਾਰ ਮੇਰੇ 'ਤੇ ਕੋਈ ਨਾ ਕੋਈ ਦੋਸ਼ ਲਾ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਹੁਣ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਕਿਉਂ ਨਹੀਂ ਲਾਏ ਗਏ ਜਦੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲੀ ਸੀ? 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਖ਼ਿਲਾਫ਼ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ?"
ਸੂਬੇ ਭਰ ਵਿੱਚੋਂ ਮਿਲ ਰਹੇ ਜਨਤਕ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਸੰਗਤ ਸੂਝਵਾਨ ਹੈ ਅਤੇ ਲੋਕ ਹੀ ਸਰਵਉੱਚ ਹਨ। ਇਹ ਲੋਕ ਹੰਕਾਰ ਵਿੱਚ ਆ ਕੇ ਇਹ ਕੰਮ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਕੋਈ ਅਸਲ ਮੁੱਦਾ ਨਹੀਂ ਬਚਿਆ। ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿੱਚ ਜਾਂਦਾ ਹਾਂ ਤਾਂ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਭੀੜ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹੀ ਜਨਤਕ ਹਮਾਇਤ ਹਾਸਲ ਨਹੀਂ ਕਰ ਸਕਦੇ। ਇਸ ਤੋਂ ਬੁਖਲਾ ਕੇ ਰਵਾਇਤੀ ਪਾਰਟੀਆਂ ਮੇਰੇ 'ਤੇ ਬੇਬੁਨਿਆਦ ਦੋਸ਼ ਲਾ ਕੇ ਬਹੁਤ ਘਟੀਆ ਪੱਧਰ 'ਤੇ ਉਤਰ ਰਹੀਆਂ ਹਨ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।"
ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, "ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦੀ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗਾ। ਇਹ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸ ਦੇ ਵੱਡੇ ਆਗੂ ਜੋ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਆਉਂਦੇ ਹਨ, ਉਨ੍ਹਾਂ ਨੂੰ ਇਨ੍ਹਾਂ ਦੇ ਨਾਮ ਉਚਾਰਨ ਕਰਨੇ ਵੀ ਨਹੀਂ ਆਉਂਦੇ।"
ਸਰਕਾਰ ਦੇ ਲੋਕ-ਪੱਖੀ ਸ਼ਾਸਨ ਮਾਡਲ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸੂਬੇ ਦੇ 90  ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।"
ਆਪਣੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਉਸ ਨੇ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰਨ ਵਾਲੇ ਟੋਲ ਪਲਾਜ਼ੇ ਬੰਦ ਕੀਤੇ ਹਨ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਹਨ, ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਤੋਂ ਇਲਾਵਾ ਬੁਨਿਆਦੀ ਢਾਂਚਾ ਤਿਆਰ ਕੀਤਾ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।"
ਸੂਬੇ ਦੇ ਸਿਹਤ ਸੰਭਾਲ ਸੁਧਾਰਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਕਦੀ ਰਹਿਤ) ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਹ ਇਤਿਹਾਸਕ ਕਦਮ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।"
'ਮਾਵਾਂ ਧੀਆਂ ਸਤਿਕਾਰ ਯੋਜਨਾ' ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1,500 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਲ਼ਈ 100 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣਗੇ। ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ, ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।"
ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਸ਼ਿਆਂ ਦੀ ਲਾਹਨਤ ਦਾ ਲੱਕ ਤੋੜਨ ਵਿੱਚ ਸਹਾਈ ਸਿੱਧ ਹੋਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਲਾਹਨਤ ਨੂੰ ਸੂਬੇ ਵਿੱਚੋਂ ਖ਼ਤਮ ਕੀਤਾ ਜਾ ਸਕਦਾ ਹੈ। ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਰਫ਼ਤਾਰ ਨੂੰ ਬਰਕਰਾਰ ਰੱਖਣਾ ਹੋਵੇਗਾ। ਸਮੇਂ ਦੀ ਲੋੜ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹੈ, ਜਿਸ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।"
ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਏ ਬਦਲਾਅ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਸੱਤਾ ਸੰਭਾਲਣ ਤੋਂ ਬਾਅਦ ਮੈਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ, ਖ਼ਾਸ ਕਰਕੇ ਸਿੱਖਿਆ ਖੇਤਰ 'ਤੇ ਵਿਸ਼ੇਸ਼ ਧਿਆਨ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸੂਬੇ ਭਰ ਦੇ ਸਕੂਲਾਂ ਨੂੰ ਸਿਰਫ਼ 'ਮਿਡ-ਡੇ-ਮੀਲ ਸੈਂਟਰ' ਬਣਾ ਕੇ ਰੱਖ ਦਿੱਤਾ ਸੀ, ਪਰ ਹੁਣ ਇਹ ਸਕੂਲ ਸਿੱਖਿਆ ਦੇ ਕੇਂਦਰ ਬਣ ਗਏ ਹਨ। ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ 'ਤੇ ਕੰਮ ਕਰ ਰਹੀ ਹੈ।"
ਸਕੂਲੀ ਸਿੱਖਿਆ ਵਿੱਚ ਪੰਜਾਬ ਦੀ ਤਾਜ਼ਾ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ।"
ਉਨ੍ਹਾਂ ਕਿਹਾ ਕਿ "ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ, ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਿਖਾਉਂਦੇ ਹਨ ਕਿ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ।"  
ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ  'ਤੇ ਲਿਖਿਆ: "ਭਲੂਰ ਵਿਖੇ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ। ਕੜਕਦੀ ਧੁੱਪ ਦੇ ਬਾਵਜੂਦ ਤੁਹਾਡਾ ਉੱਥੇ ਪਹੁੰਚਣ ਲਈ ਚੁੱਕਿਆ ਹਰ ਕਦਮ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਪਿੰਡ ਦੇ ਵਿਕਾਸ ਲਈ ਅੱਜ 51 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਅੱਜ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ, ਜਦਕਿ ਸੂਬਾ ਮੁਫ਼ਤ ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਨੰਬਰ ਇਕ ਬਣ ਕੇ ਉੱਭਰਿਆ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ 80 ਫੀਸਦ ਕਿਸਾਨਾਂ ਨੂੰ ਹੁਣ ਨਹਿਰੀ ਪਾਣੀ ਮਿਲੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਲੂਰ ਦੇ ਹਰ ਖੇਤ ਨੂੰ ਨਹਿਰੀ ਮੋਘੇ  ਨਾਲ ਜੋੜਿਆ ਜਾਵੇਗਾ।"
ਉਨ੍ਹਾਂ ਅੱਗੇ ਕਿਹਾ, "ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਅਤੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਡੀ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰਹੇਗੀ। ਅੱਜ ਤੁਸੀਂ ਜੋ ਭਰਵਾਂ ਪਿਆਰ ਅਤੇ ਸਮਰਥਨ ਦਿਖਾਇਆ ਹੈ, ਉਸ ਤੋਂ ਸਾਫ਼ ਹੈ ਕਿ ਤੁਸੀਂ ਰਵਾਇਤੀ ਸਿਆਸੀ ਆਗੂਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਲਈ ਤਿਆਰ ਹੋ। ਆਓ, ਆਪਾਂ ਸਾਰੇ ਮਿਲ ਕੇ ਪੰਜਾਬ ਨੂੰ ਹੋਰ ਖ਼ੁਸ਼ਹਾਲ ਬਣਾਈਏ ਅਤੇ ਇਸ ਨੂੰ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ 'ਤੇ ਲੈ ਕੇ ਜਾਈਏ।"  
----------

Bhagwant-Mann-Cm-Punjab



TOP HEADLINES


ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ
ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀ
*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿ
ਚੁੱਘ ਬਣੇ ਰਾਜ ਸਭਾ ਸਾਂਸਦ, ਮਾਂ ਬੋਲੀ ਪੰਜਾਬੀ ਵਿੱਚ ਚੁੱਕੀ ਸਹੁ
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ
ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ
*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤ
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ
​ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਕਾਨੂੰਨ ਸਬੰਧੀ ਸਕੱਤਰੇਤ Sri
*ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾ ਕੰਮ ਕੀਤਾ, ਅੱਜ ਤ
ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੰਗਾਮਾ, ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ
*ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀ
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ
*ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍
*ਕਮਿਸ਼ਨਰੇਟ ਪੁਲਿਸ ਲੁਧਿਆਣਾ ਥਾਣਾ ਮਾਡਲ ਟਾਊਨ ਵੱਲੋਂ ਇਲਾਕੇ ਵਿੱ
*ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ
ਖੰਨਾ ਵਿੱਚ ਦਿਨਦਿਹਾੜੇ ਲੁੱਟ ਦੀ ਨੀਅਤ ਨਾਲ ਇੱਕ ਔਰਤ 'ਤੇ ਜਾਨਲੇ
*ਚੜ੍ਹਾਵਾ ਚੋਰੀ ਕਰਨ ਵਾਲੇ ਵੱਡੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50707921

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us