ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ ਭਗਵੰਤ ਮਾਨ ਸਰਕਾਰ ਨੇ ਕੀਤਾ - ਕੇਜਰੀਵਾਲ

Jun30,2026 | Jagrati Lahar Bureau | Batala

ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ ਭਗਵੰਤ ਮਾਨ ਸਰਕਾਰ ਨੇ ਕੀਤਾ - ਕੇਜਰੀਵਾਲ
ਸਰਕਾਰ ਨੇ ਪੂਰੇ ਪੰਜਾਬ ਵਿੱਚ ਸਤਿਕਾਰ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ - ਕੇਜਰੀਵਾਲ
ਹੁਣ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ - ਕੇਜਰੀਵਾਲ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਟਾਲਾ ਵਿੱਚ ਆਯੋਜਿਤ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ/ਪੰਜਾਬ, 29 ਜੂਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਬਟਾਲਾ ਵਿੱਚ ਆਯੋਜਿਤ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਭਜਨ ਸੰਧਿਆ ਨੂੰ ਸੁਣਨ ਲਈ ਉਮੜੀ ਸ਼ਰਧਾਲੂਆਂ ਦੀ ਭੀੜ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ ਕੀਤਾ ਹੈ। ਪਿਛਲੇ ਦਿਨੀਂ ਪੂਰੇ ਪੰਜਾਬ ਵਿੱਚ ਪੂਰੇ ਸਤਿਕਾਰ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਹਰ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਅਤੇ ਡਰੋਨ ਸ਼ੋਅ ਕੀਤੇ ਗਏ। ਹੁਣ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਲੋਕ ਕਹਿ ਰਹੇ ਹਨ ਕਿ ਅੱਜ ਤੱਕ ਪੰਜਾਬ ਵਿੱਚ ਸਨਾਤਨ ਦੇ ਉੱਪਰ ਇੰਨੇ ਵੱਡੇ ਪੱਧਰ 'ਤੇ ਕਦੇ ਪ੍ਰੋਗਰਾਮ ਨਹੀਂ ਹੋਏ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਹਰ ਧਰਮ ਲਈ ਬਹੁਤ ਕੁਝ ਕਰ ਰਹੇ ਹਨ। ਅਜੇ ਕੁਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੇ ਸਤਿਕਾਰ ਨਾਲ ਮਨਾਇਆ ਗਿਆ। ਹਰ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਰੋਨ ਸ਼ੋਅ ਕੀਤੇ ਗਏ। ਅਜੇ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਜੇ ਦੋ ਰੂਟਾਂ 'ਤੇ ਬੱਸਾਂ ਜਾ ਰਹੀਆਂ ਹਨ। ਇੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਦੂਜਾ ਸ੍ਰੀ ਦਰਬਾਰ ਸਾਹਿਬ। ਇਸ ਯਾਤਰਾ ਵਿੱਚ ਏਸੀ ਲਗਜ਼ਰੀ ਬੱਸਾਂ, ਆਉਣਾ-ਜਾਣਾ, ਖਾਣਾ-ਪੀਣਾ ਅਤੇ ਰਹਿਣਾ ਸਭ ਕੁਝ ਬਿਲਕੁਲ ਮੁਫ਼ਤ ਹੈ। ਲੋਕਾਂ ਨੂੰ ਬੱਸ ਆਪਣੇ ਨਾਲ ਚਾਰ ਜੋੜੇ ਕੱਪੜੇ ਲੈ ਕੇ ਜਾਣੇ ਹੁੰਦੇ ਹਨ।ਹੁਣ 1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਹੋਰ ਜੋੜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸਾਲਾਸਰ-ਖਾਟੂ ਸ਼ਿਆਮ ਜੀ ਮਹਾਰਾਜ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਸ਼ਾਮਲ ਹਨ। ਜੋ ਲੋਕ ਅਮੀਰ (ਸੰਪੰਨ) ਹਨ, ਉਨ੍ਹਾਂ ਨੂੰ ਵੀ ਸਾਰਿਆਂ ਨਾਲ ਬੱਸ ਵਿੱਚ ਭਜਨ ਗਾਉਂਦੇ ਹੋਏ ਇਸ ਯਾਤਰਾ 'ਤੇ ਜ਼ਰੂਰ ਜਾਣਾ ਚਾਹੀਦਾ ਹੈ, ਇਹ ਜ਼ਿੰਦਗੀ ਦਾ ਇੱਕ ਵੱਖਰਾ ਹੀ ਅਨੁਭਵ ਹੋਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਤੋਂ ਬਾਅਦ ਹੁਣ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਇਸ ਤਰ੍ਹਾਂ ਦੀ ਭਜਨ ਸੰਧਿਆ ਕਰਵਾਈ ਜਾਵੇਗੀ। ਲੋਕ ਬਹੁਤ ਖੁਸ਼ ਹਨ ਅਤੇ ਸਭ ਕਹਿ ਰਹੇ ਹਨ ਕਿ ਸਨਾਤਨ ਲਈ ਪੰਜਾਬ ਵਿੱਚ ਅੱਜ ਤੱਕ ਇੰਨੇ ਵੱਡੇ ਪੱਧਰ 'ਤੇ ਕਦੇ ਪ੍ਰੋਗਰਾਮ ਨਹੀਂ ਕੀਤੇ ਗਏ। ਪੰਜਾਬ ਦੇ ਮੁੱਖ ਮੰਤਰੀ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲ ਰਹੇ ਹਨ ਅਤੇ ਸਭ ਦੀ ਚਿੰਤਾ ਕਰਦੇ ਹਨ।
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਟਿਆਲਾ ਦੇ ਇਤਿਹਾਸਕ ਕਾਲੀ ਮਾਈ ਮੰਦਰ ਨੂੰ 80 ਕਰੋੜ ਰੁਪਏ ਖਰਚ ਕਰਕੇ ਬਹੁਤ ਹੀ ਸ਼ਾਨਦਾਰ ਬਣਾਇਆ ਜਾ ਰਿਹਾ ਹੈ। ਮੈਂ ਖੁਦ ਇਸ ਦਾ ਆਰਕੀਟੈਕਟ ਮਾਡਲ ਦੇਖਿਆ ਹੈ। ਸਤੰਬਰ ਤੱਕ ਇਸ ਦਾ ਕੰਮ ਪੂਰਾ ਹੋ ਜਾਵੇਗਾ, ਇਸ ਲਈ ਅਕਤੂਬਰ ਜਾਂ ਉਸ ਤੋਂ ਬਾਅਦ ਲੋਕ ਉੱਥੇ ਦਰਸ਼ਨ ਕਰਨ ਜ਼ਰੂਰ ਜਾਣ, ਉਨ੍ਹਾਂ ਨੂੰ ਬਹੁਤ ਸੁਖ-ਸ਼ਾਂਤੀ ਮਿਲੇਗੀ।

Aap-National-Convenor-Arvind-Kejriwal-Joins-Devotees-In-ek-Shaam-Bhagwan-Shiv-Ke-Naam-Bhajan-Sandhya-In-Batala



TOP HEADLINES


ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈ
ਵਪਾਰੀ ਆਗੂ ਤੋਂ ਮੋਟਰਸਾਈਕਲ ਸਵਾਰਾਂ ਨੇ 55 ਹਜ਼ਾਰ ਰੁਪਏ ਖੋਹੇ
*ਲੁਧਿਆਣਾ ਵਿਖੇ ਕਰਵਾਏ ਗਈ ਐਨ.ਆਰ.ਆਈ ਮਿਲਣੀ 2026 ਦੌਰਾਨ ਚਾਰ ਜ
ਭਾਰਤ-ਅਮਰੀਕਾ ਐੱਫਟੀਏ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋ
*ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾ
ਖੰਨਾ ਪੁਲਿਸ ਵੱਲੋ ਹਵਾਈ ਫਾਇਰ ਅਤੇ ਫਿਰੋਤੀ ਮੰਗਣ ਵਾਲੇ 02 ਦੋਸ਼
ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ
*ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ
*ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ
*ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ
ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ
ਖੰਨਾ 'ਚ ਫੌਜੀ ਨੇ ਕੀਤੀ ਖੁਦਕੁਸ਼ੀ, ਘਰ ਅੰਦਰ ਪੱਖੇ ਨਾਲ ਲਟਕਦੀ
*ਗਲਾਡਾ ਦੀ ਵੱਡੀ ਕਾਰਵਾਈ: ਮਨਸੂਰਾ ਤੇ ਜੋਧਾਂ ਵਿੱਚ ਇੱਕ ਅਣਅਧਿਕ
*ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾ
ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51052142

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us