*ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jun30,2026 | Jagrati Lahar Bureau | Barnala


**34.51 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਬਰਨਾਲਾ ਅਤੇ ਮਲੇਰਕੋਟਲਾ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਪਹੁੰਚਾਏਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ**

**60.66 ਕਿਲੋਮੀਟਰ ਲੰਬੇ ਰਜਵਾਹੇ ਦੀ ਕੰਕਰੀਟ ਲਾਈਨਿੰਗ ਦਾ ਕੰਮ ਅਕਤੂਬਰ 2026 ਤੱਕ ਹੋਵੇਗਾ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ**

**ਇਹ ਪ੍ਰੋਜੈਕਟ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਏਗਾ; ਡਾਰਕ ਜ਼ੋਨ ਖੇਤਰਾਂ ਦੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ**

**ਬਰਨਾਲਾ; 30 ਜੂਨ 2026:**

ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਵਧ ਜਾਵੇਗੀ ਅਤੇ ਬਰਨਾਲਾ ਤੇ ਮਲੇਰਕੋਟਲਾ ਦੇ 42 ਪਿੰਡਾਂ ਦੀ 50,819 ਏਕੜ ਜ਼ਮੀਨ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ। ਅਕਤੂਬਰ 2026 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਡਾਰਕ ਜ਼ੋਨ ਵਿੱਚ ਆਉਂਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਤਹਿਤ ਕਲਿਆਣ ਰਜਵਾਹੇ ਦੇ 60.66 ਕਿਲੋਮੀਟਰ ਹਿੱਸੇ ਨੂੰ 34.51 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਅਤੇ ਇਹ ਪੂਰਾ ਪ੍ਰੋਜੈਕਟ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ।”

ਪ੍ਰੋਜੈਕਟ ਦੇ ਫਾਇਦਿਆ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਇਸਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ।”

ਖੇਤੀਬਾੜੀ 'ਤੇ ਇਸ ਦੇ ਉਸਾਰੂ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਸ ਨਹਿਰੀ ਪਾਣੀ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਲਾਭ ਮਿਲੇਗਾ। ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।”

ਪ੍ਰੋਜੈਕਟ ਦੀ ਲੰਬੇ ਸਮੇਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਨਹਿਰੀ ਪਾਣੀ ਦੀ ਉਪਲੱਬਧਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ।”

ਇਸ ਵਾਟਰਕੋਰਸ ਦੇ ਪਿਛੋਕੜ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ। ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ। ਇਹ ਨਵਾਂ ਪ੍ਰੋਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਫਸਲਾਂ ਦਾ ਝਾੜ ਵੀ ਵਧੇਗਾ।”

Bhagwant-Mann-Cm-Punjab



TOP HEADLINES


*ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦ
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹ
*ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋ
*ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿ
ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬ
*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ
*ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰ
ਜਲੰਧਰ ਵਿੱਚ 'ਆਪ' ਨੇ ਅਕਾਲੀ ਦਲ ਅਤੇ ਭਾਜਪਾ ਨੂੰ ਦਿੱਤਾ ਵੱਡਾ ਸ
*ਸਿਰਫ਼ ਇੱਕ ਫੋਟੋ ਦੇ ਆਧਾਰ 'ਤੇ ਚੋਰੀ ਕਰਨ ਵਾਲਾ ਦੋਸ਼ੀ ਕਾਬੂ,
ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ
ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀ
*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿ
ਚੁੱਘ ਬਣੇ ਰਾਜ ਸਭਾ ਸਾਂਸਦ, ਮਾਂ ਬੋਲੀ ਪੰਜਾਬੀ ਵਿੱਚ ਚੁੱਕੀ ਸਹੁ
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ
ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ
*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤ
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50727604

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us