ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

Jul1,2026 | Jagrati Lahar Bureau | Chandigarh



➖  ਤਖ਼ਤ ਸ਼੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ ਵਿੱਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ ਦੀ ਮੰਗ

ਚੰਡੀਗੜ੍ਹ, 1 ਜੁਲਾਈ 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਪ੍ਰਸਤਾਵਿਤ "ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ" ਸਬੰਧੀ ਗਠਿਤ ਕੀਤੀ ਗਈ ਸਲਾਹਕਾਰ ਕਮੇਟੀ ਵਿੱਚ ਉੱਚ ਅਧਿਕਾਰੀਆਂ ਦੇ ਨਾਲ-ਨਾਲ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਵੀ ਲਾਜ਼ਮੀ ਤੌਰ 'ਤੇ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਆਪਣੇ ਪੱਤਰ ਵਿੱਚ ਮਹਾਂਰਾਸ਼ਟਰ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਸ ਅਹਿਮ ਐਕਟ ਨੂੰ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਸੇਦਾਰਾਂ, ਧਾਰਮਿਕ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਕਮੇਟੀ ਬਣਾਉਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਉਠਾਉਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਅਤੇ ਮਾਨਯੋਗ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਵੱਲੋਂ ਦਿਖਾਈ ਗਈ ਤੁਰੰਤ ਸਰਗਰਮੀ ਅਤੇ ਸਕਾਰਾਤਮਕ ਹੁੰਗਾਰਾ ਸ਼ਾਲਾਘਾਯੋਗ ਹੈ। ਇਹ ਕਦਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰਤਾ ਪ੍ਰਤੀ ਸਰਕਾਰ ਦੇ ਸੱਚੇ ਸਤਿਕਾਰ ਅਤੇ ਸਿੱਖ ਕੌਮ ਦੀ ਧਾਰਮਿਕ ਖ਼ੁਦਮੁਖ਼ਤਿਆਰੀ ਦੀ ਰੱਖਿਆ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭਾਜਪਾ ਪ੍ਰਧਾਨ ਢਿੱਲੋਂ ਨੇ ਮੁੱਖ ਮੰਤਰੀ ਦਾ ਧਿਆਨ ਇਸ ਗੱਲ ਵੱਲ ਦਿਵਾਇਆ ਕਿ ਮੌਜੂਦਾ ਸਮੇਂ ਵਿੱਚ ਗਠਿਤ ਕੀਤੇ ਗਏ ਪੈਨਲ ਵਿੱਚ ਜ਼ਿਆਦਾਤਰ ਅਫ਼ਸਰਸ਼ਾਹੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀ ਡੂੰਘੀ ਧਾਰਮਿਕ ਆਸਥਾ ਦਾ ਕੇਂਦਰ ਹੈ, ਇਸ ਲਈ ਇਸ ਕਮੇਟੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਵਿੱਚ ਉੱਚ ਕੋਟੀ ਦਾ ਸਥਾਨ ਅਤੇ ਭਰੋਸੇਯੋਗਤਾ ਰੱਖਣ ਵਾਲੇ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਪ੍ਰਧਾਨ ਢਿੱਲੋਂ ਨੇ ਅੱਗੇ ਕਿਹਾ ਕਿ ਸਿੱਖ ਬੁੱਧੀਜੀਵੀਆਂ ਦੇ ਸ਼ਾਮਲ ਹੋਣ ਨਾਲ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਵਿਚਾਰ-ਚਰਚਾ ਨੂੰ ਸਿੱਖ ਸੰਗਤ ਵਿੱਚ ਪੂਰੀ ਮਾਨਤਾ ਅਤੇ ਪ੍ਰਵਾਨਗੀ ਮਿਲੇਗੀ, ਜਿਸ ਨਾਲ ਸਮੁੱਚੀ ਪ੍ਰਕਿਰਿਆ ਬਾਰੇ ਕੋਈ ਸ਼ੱਕ ਜਾਂ ਖਦਸ਼ਾ ਬਾਕੀ ਨਹੀਂ ਰਹੇਗਾ। ਇਸ ਨਾਲ ਅਜਿਹੀਆਂ ਸਿਫ਼ਾਰਸ਼ਾਂ ਸਾਹਮਣੇ ਆਉਣਗੀਆਂ ਜੋ ਸਮੁੱਚੇ ਪੰਥ ਨੂੰ ਪ੍ਰਵਾਨ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਮਹਾਰਾਸ਼ਟਰ ਸਰਕਾਰ ਇਸ ਹਮਦਰਦੀ ਪੂਰਵਕ ਮੰਗ 'ਤੇ ਜਲਦੀ ਹੀ ਹਾਂ-ਪੱਖੀ ਫੈਸਲਾ ਲਵੇਗੀ।

Include-Prominent-Sikh-Scholars-Advisory-Committee-On-Takht-Sri-Hazur-Sahib-Act-Dhillon



TOP HEADLINES


*ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ
*ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਤੇ ਮਨੀਸ਼ ਸਿਸੋਦੀਆ ਨੇ ਲੁਧ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ
*ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿ
*ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾ
*ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ,
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਆਪ ਵ
ਔਰਤਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਪਹੁੰਚਣ ਨਾਲ ਭਗਵੰਤ ਸਿ
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ • ਭਗਵੰਤ ਮਾਨ ਸਰ
*ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦ
ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੀ ਚ
*ਤਖ਼ਤ ਸ੍ਰੀ ਹਜ਼ੂਰ ਸਾਹਿਬ ਸੰਬੰਧੀ ਪ੍ਰਸਤਾਵਿਤ ਕਾਨੂੰਨ ਮੁਲਤਵੀ
*ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣ
ਸੰਗਰੂਰ ਤੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆ
ਮੰਡੀ ਗੋਬਿੰਦਗੜ੍ਹ ਦੀ ਕਚਹਿਰੀ ਨੇੜੇ ਬੌਕਸ ਬੈੱਡ ਵਿੱਚੋਂ ਔਰਤ ਦੀ
ਖੰਨਾ ਦੇ ਭੱਟੀਆਂ ਵਿਖੇ ਸਬਸਿਡੀ ਵਾਲੇ ਯੂਰੀਏ ਦੀ ਘਪਲੇਬਾਜ਼ੀ ਦਾ
ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੇ ਟੈਂਪੂ ਟ੍ਰੈਵਲਰ ਦੀ ਖੜ੍ਹੇ ਟਰ
*ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦ
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50744478

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us