*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ* *ਪੰਜਾਬ ਨੇ ਵੰਡ ਵਿੱਚ ਕੀਤਾ ਵਾਧਾ: ਹੁਣ ਤੱਕ 21.29 ਲੱਖ ਪਰਿਵਾਰਾਂ ਨੂੰ ਕੀਤਾ ਗਿਆ ਕਵਰ*

Jul4,2026 | Jagrati Lahar Bureau | Chandigarh

* ਹੁਣ ਤੱਕ ਸਭ ਤੋਂ ਜ਼ਿਆਦਾ 2.29 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ

 1.56 ਲੱਖ ਨਾਲ ਪਟਿਆਲਾ ਦੂਜੇ ਅਤੇ 1.36 ਲੱਖ ਕਿੱਟਾਂ ਦੀ ਵੰਡ ਨਾਲ ਸੰਗਰੂਰ ਤੀਜੇ ਸਥਾਨ ’ਤੇ*

ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013  ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।

ਹੁਣ ਤੱਕ ਵੰਡੀਆਂ ਗਈਆਂ 21.29 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 229555 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 156402 ਨਾਲ ਦੂਜੇ ਸਥਾਨ ’ਤੇ, ਸੰਗਰੂਰ 136430 ਕਿੱਟਾਂ ਨਾਲ ਤੀਜੇ ਸਥਾਨ ’ਤੇ, ਫਾਜ਼ਿਲਕਾ 121647 ਨਾਲ ਚੌਥੇ ਸਥਾਨ ’ਤੇ ਹੈ ਜਦੋਂ ਕਿ ਸਰਹੱਦੀ ਜ਼ਿਲ੍ਹਾ ਤਰਨਤਾਰਨ 121589 ਰਾਸ਼ਨ ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 118579 ਰਾਸ਼ਨ ਕਿੱਟਾਂ, ਬਠਿੰਡਾ ਵਿੱਚ 114105, ਸ੍ਰੀ ਮੁਕਤਸਰ ਸਾਹਿਬ ਵਿੱਚ 109045, ਜਲੰਧਰ ਵਿੱਚ 105379, ਹੁਸ਼ਿਆਰਪੁਰ ਵਿੱਚ 86710, ਮਾਨਸਾ ਵਿੱਚ 80591ਕਿੱਟਾਂ, ਗੁਰਦਾਸਪੁਰ ਵਿੱਚ 80344, ਫਿਰੋਜ਼ਪੁਰ ਵਿੱਚ 78404, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 71238 ਕਿੱਟਾਂ, ਫਤਿਹਗੜ੍ਹ ਸਾਹਿਬ ਵਿੱਚ 71097, ਮੋਗਾ ਵਿੱਚ 69210, ਕਪੂਰਥਲਾ ਵਿੱਚ 68627, ਫਰੀਦਕੋਟ ਵਿੱਚ 60937, ਬਰਨਾਲਾ ਵਿੱਚ 59667, ਪਠਾਨਕੋਟ ਵਿੱਚ 58737, ਰੂਪਨਗਰ ਵਿੱਚ 50906, ਮਲੇਰਕੋਟਲਾ ਵਿੱਚ 40988 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 38838 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ  ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।

ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ।  ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ  ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

Meri-Rasoi-Ration-Kit-Distribution-In-Upward-Trajectory



TOP HEADLINES


*ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵ
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤ
ਕਾਂਗਰਸ ਹਾਈਕਮਾਂਡ ਨੂੰ ਖੁੱਲ੍ਹੀ ਚੁਣੌਤੀ ਦੇਣ ਵਾਲੇ ਆਗੂਆਂ ਨੂੰ
ਖੰਨਾ 'ਚ ਸੜਕ ਹਾਦਸਾ: ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੇ ਦੋ ਨੌ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹ
*ਸੇਫ ਪੰਜਾਬ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ* *ਪੰਜਾਬ ਨੇ
*ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦ
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋ
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸ
ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀ
ਜ਼ੀਰਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਸਮੇਤ ਲੁਟੇਰਾ ਗਿਰੋਹ ਦੇ 5
ਏਕਮ ਢਿੱਲੋਂ ਦੇ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਸੀਰਤ ਕੌਰ ਨ
*ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 53
ਖੁੰਖਾਰ ਕੁੱਤਿਆਂ ਨੇ ਪੱਬੀਆਂ ਪਿੰਡ ਵਿੱਚ ਬਿਹਾਰੀ ਮਜ਼ਦੂਰ ਨੂੰ ਨੋ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50810648

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us