*ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਦੇਣ ਵਿੱਚ ਸਾਢੇ ਚਾਰ ਸਾਲਾਂ ਵਿੱਚ ਨਾਕਾਮ ਰਹੀ ਆਪ ਸਰਕਾਰ, ਹੁਣ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਐਸਆਈਟੀ ਦਾ ਸਹਾਰਾ ਲੈ ਰਹੀ ਹੈ : ਵਿਜੈ ਸਾਂਪਲਾ*

Jul7,2026 | Jagrati Lahar Bureau | Chandigarh


➖*ਬੀਜੇਪੀ ਦਾ ਸਟੈਂਡ ਪਹਿਲੇ ਦਿਨ ਤੋਂ ਸਪੱਸ਼ਟ – ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਨਿਰਪੱਖ ਜਾਂਚ ਤੋਂ ਬਾਅਦ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ*


ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਵਿਖੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਰਾਜਨੀਤਿਕ ਮਕਸਦਾਂ ਲਈ ਵਰਤਣ ਦੇ ਗੰਭੀਰ ਦੋਸ਼ ਲਗਾਏ।

ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਵਿੱਚ ਇਨਸਾਫ਼ ਦਿਵਾਉਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਇਨਸਾਫ਼ ਦਿਵਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ਨੂੰ ਮੁੜ ਉਭਾਰ ਕੇ ਲੋਕਾਂ ਦਾ ਧਿਆਨ ਆਪਣੇ ਨਾਕਾਮੀਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸ਼ੁਰੂ ਤੋਂ ਹੀ ਸਪੱਸ਼ਟ ਸਟੈਂਡ ਰਿਹਾ ਹੈ ਕਿ ਬਹਿਬਲ ਕਲਾਂ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ, ਉਸ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਵਿਜੈ ਸਾਂਪਲਾ ਨੇ ਦੱਸਿਆ ਕਿ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ ਐਸਆਈਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਜਲੰਧਰ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਸਨ ਅਤੇ ਉਦੋਂ ਵੀ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਜਿਸ ਦਸਤਾਵੇਜ਼ ਬਾਰੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ, ਉਸ ਦੀ ਪ੍ਰਮਾਣਿਤ ਕਾਪੀ ਦਿੱਤੀ ਜਾਵੇ ਤਾਂ ਜੋ ਉਹ ਤੱਥਾਂ ਦੇ ਆਧਾਰ 'ਤੇ ਆਪਣਾ ਜਵਾਬ ਦੇ ਸਕਣ।

ਉਨ੍ਹਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਨੂੰ ਵੇਖੇ ਅਤੇ ਸਮਝੇ ਕੋਈ ਵੀ ਟਿੱਪਣੀ ਕਰਨਾ ਠੀਕ ਨਹੀਂ ਹੋਵੇਗਾ। ਅੱਜ ਦੀ ਪੇਸ਼ੀ ਦੌਰਾਨ ਵੀ ਉਨ੍ਹਾਂ ਨੂੰ ਕੇਵਲ 12 ਜਨਵਰੀ 2018 ਨੂੰ ਰਾਜਪਾਲ ਨੂੰ ਦਿੱਤੇ ਇੱਕ ਮੈਮੋਰੈਂਡਮ ਦੀ ਕਾਪੀ ਦਿਖਾਈ ਗਈ, ਪਰ ਉਸ ਦੀ ਪ੍ਰਮਾਣਿਤ ਕਾਪੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਸਾਂਪਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਡਿਜ਼ੀਟਲ ਤਕਨਾਲੋਜੀ ਕਾਰਨ ਕਿਸੇ ਵੀ ਦਸਤਾਵੇਜ਼ ਦੀ ਪ੍ਰਮਾਣਿਕਤਾ ਮਹੱਤਵਪੂਰਨ ਹੈ। ਇਸ ਲਈ ਉਨ੍ਹਾਂ ਨੇ ਸਿਰਫ਼ ਸਰਟੀਫਾਈਡ ਕਾਪੀ ਦੀ ਮੰਗ ਕੀਤੀ ਸੀ, ਪਰ ਐਸਆਈਟੀ ਨੇ ਇਹ ਵੀ ਮੁਹੱਈਆ ਨਹੀਂ ਕਰਵਾਈ।

ਉਨ੍ਹਾਂ ਦੋਸ਼ ਲਾਇਆ ਕਿ ਐਸਆਈਟੀ ਵੱਲੋਂ ਵਾਰ-ਵਾਰ ਬੁਲਾਉਣ ਦਾ ਮਕਸਦ ਜਾਂਚ ਨੂੰ ਲੰਮਾ ਖਿੱਚਣਾ ਅਤੇ ਚੋਣਾਂ ਤੱਕ ਇਸ ਮਾਮਲੇ ਨੂੰ ਸਿਆਸੀ ਤੌਰ 'ਤੇ ਜ਼ਿੰਦਾ ਰੱਖਣਾ ਹੈ।

ਸਾਂਪਲਾ ਨੇ ਕਿਹਾ ਕਿ ਹਾਲੀਆ ਧਾਰਮਿਕ ਅਤੇ ਸਿਆਸੀ ਘਟਨਾਕ੍ਰਮਾਂ, ਖ਼ਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਦੀ ਹੋ ਰਹੀ ਫ਼ਜ਼ੀਹਤ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵੀ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਬਹਿਬਲ ਕਲਾਂ ਮਾਮਲੇ ਨਾਲ ਨਾ ਤਾਂ ਉਨ੍ਹਾਂ ਦਾ ਅਤੇ ਨਾ ਹੀ ਭਾਜਪਾ ਦਾ ਕੋਈ ਸਿੱਧਾ ਸੰਬੰਧ ਰਿਹਾ ਹੈ। ਭਾਵੇਂ ਉਸ ਸਮੇਂ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ, ਪਰ ਕਿਸੇ ਵੀ ਭਾਜਪਾ ਆਗੂ ਦੀ ਇਸ ਮਾਮਲੇ ਵਿੱਚ ਕੋਈ ਸਿੱਧੀ ਭੂਮਿਕਾ ਨਹੀਂ ਸੀ।

ਸਾਂਪਲਾ ਨੇ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਕਾਨੂੰਨ-ਵਿਵਸਥਾ ਦੀ ਬਦਹਾਲੀ, ਵਧ ਰਹੀਆਂ ਫਿਰੌਤੀਆਂ, ਗੋਲੀਬਾਰੀ ਦੀਆਂ ਘਟਨਾਵਾਂ, ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਡੀਏ ਅਤੇ ਪ੍ਰਸ਼ਾਸਨਿਕ ਅਸਫਲਤਾਵਾਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਲਈ ਰਾਜਨੀਤਿਕ ਡਰਾਮੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਐਸਆਈਟੀ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ।

"ਅਸੀਂ ਐਸਆਈਟੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਵੀ ਉਹ ਸਾਨੂੰ ਬੁਲਾਉਣਗੇ, ਅਸੀਂ ਪੇਸ਼ ਹੋਵਾਂਗੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਵਾਂਗੇ। ਪਰ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਰਾਜਨੀਤਿਕ ਬਦਲਾਖੋਰੀ ਤੋਂ ਰਹਿਤ ਹੋਣੀ ਚਾਹੀਦੀ ਹੈ। ਸਾਨੂੰ ਸਿਰਫ਼ ਸਬੰਧਤ ਦਸਤਾਵੇਜ਼ਾਂ ਦੀ ਪ੍ਰਮਾਣਿਤ ਕਾਪੀ ਦਿੱਤੀ ਜਾਵੇ ਤਾਂ ਜੋ ਅਸੀਂ ਤੱਥਾਂ ਦੇ ਆਧਾਰ 'ਤੇ ਆਪਣਾ ਜਵਾਬ ਦੇ ਸਕੀਏ," ਸਾਂਪਲਾ ਨੇ ਕਿਹਾ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਜੇਕਰ ਜਾਂਚ ਇਮਾਨਦਾਰੀ ਨਾਲ ਨਹੀਂ ਕੀਤੀ ਜਾਂਦੀ ਅਤੇ ਸਿਰਫ਼ ਵਾਰ-ਵਾਰ ਸੰਮਨ ਭੇਜ ਕੇ ਬਿਨਾਂ ਦਸਤਾਵੇਜ਼ ਦਿੱਤੇ ਪੁੱਛਗਿੱਛ ਕੀਤੀ ਜਾਂਦੀ ਰਹੀ ਤਾਂ ਇਹ ਇਨਸਾਫ਼ ਦੀ ਪ੍ਰਕਿਰਿਆ ਨਹੀਂ, ਸਗੋਂ ਸਿਆਸੀ ਬਦਲਾਖੋਰੀ ਅਤੇ ਸਮੇਂ ਦੀ ਬਰਬਾਦੀ ਹੀ ਮੰਨੀ ਜਾਵੇਗੀ।

Former-Union-Minister-And-Former-Bharatiya-Janata-Party-Punjab-President-Vijay-Sampla-Alleges-Political-Misuse-Of-Behbal-Kalan-Sit-Reaffirms-Full-Cooperation-With-Probe



TOP HEADLINES


ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਵਰਕਿੰਗ ਪ੍ਰਧਾਨ
ਖੰਨਾ 'ਚ ਹਾਈਵੋਲਟੇਜ ਡਰਾਮਾ: ਕਾਊਂਟਰ ਇੰਟੈਲੀਜੈਂਸ ਨੂੰ ਦੇਖ ਛੱਤ
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲ
*ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਦੇਣ ਵਿੱਚ ਸਾਢੇ ਚਾਰ ਸਾਲਾਂ
*20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿ
*ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-
*ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮ
*ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ* *ਸਰਹੱਦ ਪ
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ
*ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱ
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ
*ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆ
ਦੀਵਾਨ ਨੇ ਰਾਜਾ ਵੜਿੰਗ ਨੂੰ ਕੀਤਾ ਸਨਮਾਨਿਤ, 2027 ਵਿੱਚ ਪੰਜਾਬ
*ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ Ott ਤੋਂ 'ਸਤਲੁਜ
*ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬ
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤ
ਮੋਦੀ ਸਰਕਾਰ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆ
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50872280

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us