ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੱਚਾਈ ਨੂੰ ਦੁਨੀਆ ਤੱਕ ਪਹੁੰਚਾਉਣ ਵਾਲੀ ਫਿਲਮ ਸਤਲੁਜ ਨੂੰ ਹਟਾਉਣਾ ਮੰਦਭਾਗਾ; ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਗਵਰਨਰ ਕੋਲ ਸਖ਼ਤ ਇਤਰਾਜ਼

Jul8,2026 | Jagrati Lahar Bureau | Chandigarh


ਬਾਪੂ ਤਰਸੇਮ ਸਿੰਘ ਖਾਲਸਾ , ਮਨਪ੍ਰੀਤ ਸਿੰਘ ਇਯਾਲੀ ਅਤੇ ਸਰਬਜੀਤ ਸਿੰਘ ਖਾਲਸਾ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਸੌਂਪਿਆ ਮੰਗ ਪੱਤਰ

ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਪੰਜਾਬ ਦੀ ਆਵਾਜ਼ ਉਠਾਉਣ ਦਾ ਮੌਕਾ ਮਿਲੇ, "ਸਤਲੁਜ" ਦੀ ਤੁਰੰਤ ਮੁੜ ਰਿਲੀਜ਼ ਹੋਵੇ: ਮਨਪ੍ਰੀਤ ਸਿੰਘ ਇਯਾਲੀ


ਅਕਾਲੀ ਦਲ "ਵਾਰਿਸ ਪੰਜਾਬ ਦੇ" ਦੀ ਸੀਨੀਅਰ ਲੀਡਰਸ਼ਿਪ ਬਾਪੂ ਤਰਸੇਮ ਸਿੰਘ, ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਅੱਜ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਅਹਿਮ  ਮਸਲਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਵਫ਼ਦ ਨੇ ਫਿਲਮ ਪੰਜਾਬ 95- ਸਤਲੁਜ ਨੂੰ Zee5 OTT ਪਲੇਟਫਾਰਮ ਤੋਂ ਹਟਾਏ ਜਾਣ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ, ਇਹ ਫ਼ਿਲਮ ਪੰਜਾਬ ਦੇ ਉਸ ਕਾਲੇ ਦੌਰ ਦੀ ਸੱਚਾਈ ਨੂੰ ਬੇਖ਼ੂਬੀ ਬਿਆਨ ਕਰਦੀ ਹੈ, ਜਦੋਂ ਹਜ਼ਾਰਾਂ ਸਿੱਖ ਨੌਜਵਾਨਾਂ ਦਾ ਕਤਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਲਾਵਾਰਸ ਦੱਸ ਕੇ ਸਸਕਾਰ ਕਰ ਦਿੱਤਾ ਗਿਆ। ਇਸ ਕਾਲੇ ਦੌਰ ਵਿੱਚ ਉਨ੍ਹਾਂ ਲਾਸ਼ਾਂ ਦੇ ਅਸਲ ਵਾਰਸਾਂ ਨੂੰ ਇਨਸਾਫ਼ ਦਿਵਾਉਣ ਲਈ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਵੱਡਾ ਸੰਘਰਸ਼ ਕੀਤਾ ਸੀ। ਆਗੂਆਂ ਨੇ ਕਿਹਾ ਕਿ ਫ਼ਿਲਮ ਰਾਹੀਂ ਉਸ ਦੌਰ ਦੀ ਪੂਰੀ ਸੱਚਾਈ ਨੂੰ ਮੌਜੂਦਾ ਪੀੜ੍ਹੀ ਦੇ ਸਾਹਮਣੇ ਰੱਖਿਆ ਗਿਆ ਹੈ। ਅਜਿਹੀ ਇਤਿਹਾਸਕ ਭਰਪੂਰ ਫਿਲਮ ਨੂੰ ਲੋਕਾਂ ਤੋਂ ਦੂਰ ਕਰਨਾ ਮੰਦਭਾਗਾ ਹੈ। ਇਸ ਲਈ ਸਮੁੱਚੀ ਸਿੱਖ ਕੌਮ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ "ਸਤਲੁਜ" ਨੂੰ ਤੁਰੰਤ ਮੁੜ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਅਤੇ ਸੱਚਾਈ ਨਾਲ ਜਾਣੂ ਹੋ ਸਕਣ।

ਵਫ਼ਦ ਨੇ ਕਿਹਾ ਕਿ "ਸਤਲੁਜ" ਸਿਰਫ਼ ਇੱਕ ਫਿਲਮ ਨਹੀਂ, ਸਗੋਂ ਪੰਜਾਬ ਦੇ ਮਨੁੱਖੀ ਅਧਿਕਾਰਾਂ ਦੇ ਇਤਿਹਾਸ ਨਾਲ ਜੁੜੀ ਇੱਕ ਮਹੱਤਵਪੂਰਨ ਦਸਤਾਵੇਜ਼ੀ ਪੇਸ਼ਕਾਰੀ ਹੈ, ਜੋ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਅਤੇ ਸੱਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੰਮ ਕਰਦੀ ਹੈ। ਆਗੂਆਂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੇ ਗੈਰ-ਕਾਨੂੰਨੀ ਕਤਲਾਂ ਅਤੇ ਗੁੰਮਸ਼ੁਦਗੀਆਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣੀ ਜਾਨ ਕੁਰਬਾਨ ਕੀਤੀ। ਅਜਿਹੇ ਮਹਾਨ ਯੋਧੇ ਦੀ ਕਹਾਣੀ 'ਤੇ ਆਧਾਰਿਤ ਫਿਲਮ ਨੂੰ OTT ਪਲੇਟਫਾਰਮ ਤੋਂ ਹਟਾਉਣਾ ਇਤਿਹਾਸਕ ਸੱਚਾਈ ਅਤੇ ਇਨਸਾਫ਼ ਦੀ ਲੜਾਈ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ।

ਵਫ਼ਦ ਨੇ ਫਿਲਮ ਵਿੱਚ ਦਿਲਜੀਤ ਦੋਸਾਂਝ ਵੱਲੋਂ ਨਿਭਾਏ ਗਏ ਪ੍ਰਭਾਵਸ਼ਾਲੀ ਕਿਰਦਾਰ ਅਤੇ ਨਿਰਦੇਸ਼ਕ ਹਨੀ ਤ੍ਰੇਹਨ ਦੀ ਦੂਰਅੰਦੇਸ਼ੀ ਡਾਇਰੈਕਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਫਿਲਮਾਂ ਪੰਜਾਬ ਦੇ ਉਸ ਦੌਰ ਦੀ ਅਸਲ ਤਸਵੀਰ ਨੂੰ ਦੇਸ਼ ਅਤੇ ਦੁਨੀਆ ਸਾਹਮਣੇ ਲਿਆਉਣ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਲਾ ਅਤੇ ਸਿਨੇਮਾ ਨੂੰ ਵਿਵਾਦਾਂ ਦੇ ਆਧਾਰ 'ਤੇ ਸੈਂਸਰ ਕਰਨ ਦੀ ਬਜਾਏ ਵਿਚਾਰਾਂ ਦੇ ਖੁੱਲ੍ਹੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਮੀਡਿਆ ਨੂੰ ਮੁਖਾਤਿਬ ਹੁੰਦਾ, ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ, “ਸਤਲੁਜ ਕੋਈ ਸਧਾਰਨ ਫਿਲਮ ਨਹੀਂ, ਸਗੋਂ ਪੰਜਾਬ ਦੇ ਦਰਦ, ਸੰਘਰਸ਼ ਅਤੇ ਇਤਿਹਾਸ ਨੂੰ ਪਰਦੇ 'ਤੇ ਲਿਆਉਣ ਵਾਲੀ ਇੱਕ ਮਹੱਤਵਪੂਰਨ ਰਚਨਾ ਹੈ। ਇਸਨੂੰ OTT ਪਲੇਟਫਾਰਮ ਤੋਂ ਹਟਾਉਣਾ ਲੱਖਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ ।
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ, “ਜਿਹੜੀਆਂ ਫਿਲਮਾਂ ਸਮਾਜ ਨੂੰ ਸੋਚਣ ਲਈ ਮਜਬੂਰ ਕਰਦੀਆਂ ਹਨ ਅਤੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆਉਂਦੀਆਂ ਹਨ, ਉਨ੍ਹਾਂ ਨੂੰ ਰੋਕਣਾ ਕਿਸੇ ਵੀ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ। ਪੰਜਾਬ ਦੀ ਨਵੀਂ ਪੀੜ੍ਹੀ ਨੂੰ ਆਪਣਾ ਇਤਿਹਾਸ ਜਾਣਨ ਅਤੇ ਸਮਝਣ ਦਾ ਪੂਰਾ ਹੱਕ ਹੈ।
ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ,"ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਲੜਾਈ ਸੀ । ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਨੂੰ ਦਰਸਾਉਣ ਵਾਲੀ ਫਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ।  

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਵੀ ਲਿਆਂਦਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾ ਐਨਐੱਸਏ ਰੱਦ ਹੋ ਚੁੱਕਾ ਹੈ। ਅਜਿਹੇ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਮਤ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਆਪਣੇ ਸੰਸਦੀ ਫ਼ਰਜ਼ ਨਿਭਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵਫ਼ਦ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਨੁਮਾਇੰਦਾ ਚੁਣ ਕੇ ਸੰਸਦ ਵਿੱਚ ਭੇਜਿਆ ਹੈ, ਇਸ ਲਈ ਉਨ੍ਹਾਂ ਨੂੰ ਸੰਸਦ ਵਿੱਚ ਹਾਜ਼ਰ ਹੋ ਕੇ ਪੰਜਾਬ ਦੇ ਪਾਣੀਆਂ, ਕਿਸਾਨੀ, ਨੌਜਵਾਨੀ, ਬੇਰੁਜ਼ਗਾਰੀ, ਨਸ਼ਿਆਂ ਅਤੇ ਸੂਬੇ ਨਾਲ ਜੁੜੇ ਹੋਰ ਅਹਿਮ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਦੀ ਆਵਾਜ਼ ਨੂੰ ਸੰਸਦ ਵਿੱਚ ਬੋਲਣ ਤੋ ਰੋਕਣਾ ਗੈਰ ਲੋਕਤੰਤਰਿਕ ਹੈ। ਅਜਿਹੇ ਵਿੱਚ ਅਗਾਮੀ ਮਾਨਸੂਨ ਸੈਸ਼ਨ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰ ਹੋਣਾ ਪੰਜਾਬ ਦੇ ਨਜ਼ਰੀਏ ਤੋਂ ਬੇਹੱਦ ਅਹਿਮ ਹੈ।

Waris-Punjab-De-Leader-Film-Satluj-Jaswant-Singh-Khalra-Punjab-Governor-



TOP HEADLINES


ਕਪੂਰਥਲਾ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ, ਤਿੰ
*ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-
*ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਥਾਣਾ ਪੀ.ਏ.ਯੂ ਪੁਲਿ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿ
ਡਾ. ਹਰਬੰਸ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਵਜੋ
*ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੱਚਾਈ ਨੂੰ ਦੁਨੀਆ ਤੱਕ ਪਹੁੰਚ
*ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡ
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ,
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ
*ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲ
*ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ
*ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ
*ਮਾਨ ਸਰਕਾਰ ਦੀ ਆਨਲਾਈਨ ਮਿਲਣੀ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆ
ਕੇਜਰੀਵਾਲ ਦੀ ਦੇਸ਼ ਦੀਆਂ 29 ਆਟੋ ਮੇਕਰ ਕੰਪਨੀਆਂ ਨੂੰ ਚਿੱਠੀ, ‘
*ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱ
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਵਰਕਿੰਗ ਪ੍ਰਧਾਨ
ਖੰਨਾ 'ਚ ਹਾਈਵੋਲਟੇਜ ਡਰਾਮਾ: ਕਾਊਂਟਰ ਇੰਟੈਲੀਜੈਂਸ ਨੂੰ ਦੇਖ ਛੱਤ
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲ
*ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਦੇਣ ਵਿੱਚ ਸਾਢੇ ਚਾਰ ਸਾਲਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50898776

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us