ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

Jul11,2026 | Jagrati Lahar Bureau | New Delhi


 
ਈ-20 ਪੈਟਰੋਲ ਕਾਰਨ ਗੱਡੀਆਂ ਵਿੱਚ ਆ ਰਹੀਆਂ ਨੇ ਦਿੱਕਤਾਂਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ- ਕੇਜਰੀਵਾਲ
 
ਲਗਭਗ ਸਾਰੇ ਲੋਕਾਂ ਦੀਆਂ ਗੱਡੀਆਂ ਦੀ ਮਾਈਲੇਜ ਘਟੀ ਹੈ ਅਤੇ ਬਹੁਤ ਸਾਰੀਆਂ ਗੱਡੀਆਂ ਵਿੱਚ ਖ਼ਰਾਬੀ ਦੀਆਂ ਸ਼ਿਕਾਇਤਾਂ ਹਨ- ਕੇਜਰੀਵਾਲ
 
ਸਰਕਾਰ ਇਥੇਨੌਲ 'ਤੇ ਬੋਲਣ ਵਾਲੇ ਹਰ ਬੰਦੇ ਨੂੰ ਦੇਸ਼-ਵਿਰੋਧੀ ਕਹਿ ਰਹੀ ਹੈਇੰਨਾ ਹੰਕਾਰ ਠੀਕ ਨਹੀਂ- ਕੇਜਰੀਵਾਲ
 
ਲੋਕਤੰਤਰ ਵਿੱਚ ਸਰਕਾਰ ਦਾ ਫ਼ਰਜ਼ ਹੈ ਕਿ ਜਨਤਾ ਦੀ ਹਰ ਸ਼ਿਕਾਇਤ ਨੂੰ ਸੁਣੇ ਅਤੇ ਉਸ ਦਾ ਹੱਲ ਕਰੇ- ਕੇਜਰੀਵਾਲ
 
 
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ 'ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਬੇਨਕਾਬ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਪ 'ਤੇ ਪੈਟਰੋਲ ਲੈਣ ਆਏ ਅਤੇ ਸਰਵਿਸ ਸਟੇਸ਼ਨ 'ਤੇ ਗੱਡੀ ਠੀਕ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਸਮਝਿਆ ਕਿ ਈ-20 ਦੀ ਵਰਤੋਂ ਨਾਲ ਉਨ੍ਹਾਂ ਦੀਆਂ ਗੱਡੀਆਂ 'ਤੇ ਕੀ ਅਸਰ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇਜੋ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹਨ। ਲੋਕਾਂ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਲੋਕ ਕਹਿ ਰਹੇ ਹਨ ਕਿ ਈ-20 ਪੈਟਰੋਲ ਨੂੰ ਲੈ ਕੇ ਸਰਕਾਰ ਚਿੱਟਾ ਝੂਠ ਬੋਲ ਰਹੀ ਹੈ। ਇਸ ਦੇ ਕਾਰਨ ਸੱਚਮੁੱਚ ਗੱਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ ਹਨ।
 
ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਈ-20 ਦੇ ਮੁੱਦੇ 'ਤੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਐਕਸ 'ਤੇ ਕਿਹਾ ਕਿ ਅੱਜ ਮੈਂ ਦਿੱਲੀ ਦੇ ਇੱਕ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਜ਼ਮੀਨੀ ਹਕੀਕਤ ਜਾਣੀ। ਸਰਕਾਰ ਚਿੱਟਾ ਝੂਠ ਬੋਲ ਰਹੀ ਹੈ। ਈ-20 ਦੇ ਕਾਰਨ ਗੱਡੀਆਂ ਵਿੱਚ ਸੱਚਮੁੱਚ ਦਿੱਕਤਾਂ ਆ ਰਹੀਆਂ ਹਨ। ਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ ਹਨ। ਲਗਭਗ ਸਾਰੇ ਲੋਕਾਂ ਦੀ ਮਾਈਲੇਜ ਘਟੀ ਹੈ ਅਤੇ ਬਹੁਤ ਸਾਰੀਆਂ ਗੱਡੀਆਂ ਵਿੱਚ ਖ਼ਰਾਬੀ ਦੀ ਸ਼ਿਕਾਇਤ ਹੈ।
 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੈਂ ਦੇਖ ਰਿਹਾ ਹਾਂ ਕਿ ਦੇਸ਼ ਵਿੱਚ ਜੋ ਵੀ ਲੋਕ ਈ-20 ਪੈਟਰੋਲ ਦਾ ਵਿਰੋਧ ਕਰਦੇ ਹਨਉਨ੍ਹਾਂ ਨੂੰ ਸਰਕਾਰ ਦੇ ਮੰਤਰੀ ਗੰਦੀਆਂ-ਗੰਦੀਆਂ ਗਾਲ੍ਹਾਂ ਕੱਢ ਰਹੇ ਹਨ। ਕਦੇ ਕਹਿੰਦੇ ਹਨ ਕਿ ਇਹ ਦੇਸ਼ਧ੍ਰੋਹੀ ਹਨਕਦੇ ਐਂਟੀ-ਨੈਸ਼ਨਲ ਕਹਿੰਦੇ ਹਨਕਦੇ ਪੈਟਰੋਲ ਲਾਬੀ ਦੇ ਦਲਾਲ ਦੱਸਦੇ ਹਨਤਾਂ ਕਦੇ ਅਨਇੰਪਲਾਈਡ ਸੋਸ਼ਲ ਐਕਟਿਵਿਸਟ ਕਹਿੰਦੇ ਹਨ। ਉਹ ਕੁਝ ਨਾ ਕੁਝ ਗਾਲ੍ਹਾਂ ਕੱਢ ਰਹੇ ਹਨ।
 
ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਇੰਨਾ ਹੰਕਾਰ ਠੀਕ ਨਹੀਂ ਹੈ। ਜਿੰਨੇ ਵੀ ਲੋਕ ਈ-20 ਬਾਰੇ ਬੋਲ ਰਹੇ ਹਨ ਅਤੇ ਇਸ ਦਾ ਵਿਰੋਧ ਕਰ ਰਹੇ ਹਨਉਹ ਸਾਰੇ ਲੋਕ ਈ-20 ਦੀ ਵਜ੍ਹਾ ਕਰਕੇ ਦੁਖੀ ਹਨ। ਇਹ ਸਾਡੇ ਹੀ ਦੇਸ਼ ਦੇ ਲੋਕ ਹਨ। ਇਹ ਦੇਸ਼ਧ੍ਰੋਹੀ ਨਹੀਂਬਲਕਿ ਦੇਸ਼ ਭਗਤ ਹਨ ਅਤੇ ਦੇਸ਼ ਦੇ ਸਾਰੇ 140 ਕਰੋੜ ਲੋਕ ਦੇਸ਼ ਭਗਤ ਹਨ। ਇਨ੍ਹਾਂ ਲੋਕਾਂ ਨੂੰ ਇਸ ਤਰ੍ਹਾਂ ਗਾਲ੍ਹਾਂ ਕੱਢਣਾ ਠੀਕ ਨਹੀਂ ਹੈ।
 
ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੱਗੇ ਕਿਹਾ ਕਿ ਇਨ੍ਹਾਂ ਨੂੰ ਇਸ ਤਰ੍ਹਾਂ ਗਾਲ੍ਹਾਂ ਨਹੀਂ ਕੱਢਣੀਆਂ ਚਾਹੀਦੀਆਂ। ਅਸੀਂ ਇੱਕ ਲੋਕਤੰਤਰ ਵਿੱਚ ਰਹਿੰਦੇ ਹਾਂਇਨ੍ਹਾਂ ਦੀਆਂ ਗੱਲਾਂ ਸੁਣੋ। ਸਰਕਾਰ ਦਾ ਫ਼ਰਜ਼ ਹੈ ਕਿ ਲੋਕਾਂ ਦੀਆਂ ਜੋ ਵੀ ਸ਼ਿਕਾਇਤਾਂ ਹਨਉਨ੍ਹਾਂ ਨੂੰ ਸੁਣ ਕੇ ਠੀਕ ਕਰੇ।

Arvind-Kejriwal-Visits-Petrol-Pump-Service-Station-To-Expose-Govt-s-Blatant-Lies-On-E20-blended-Petrol



TOP HEADLINES


ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਆਪਰੇਸ਼ਨ ਪ੍ਰਹ
*ਲੁਧਿਆਣਾ ਸ਼ਹਿਰ ਵਿੱਚ ਸੀਨੀਅਰ ਸਿਟੀਜ਼ਨ ਨਾਲ ਡਿਜ਼ੀਟਲ ਅਰੈਸਟ ਦ
ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ
*ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬ
*ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਲ ਪੰਜਾਬ ਦੀਆਂ ਮਹ
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟ
*ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ
*ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਸ.ਆਈ.ਆਰ.
*ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋ
*ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ
*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ
ਲੁਧਿਆਣਾ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ;
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕ
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50938811

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us