*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ*

Jul13,2026 | Jagrati Lahar Bureau | Chandigarh


*ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ*

*ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼*




ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ।

ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।

ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ।

ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ।

ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ।

ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Mann-Govt-Steps-Up-Tourism-Promotion-With-Rs-62-cr-Heritage-And-Infra-Projects



TOP HEADLINES


*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ
*ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਖ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ
ਸ਼ਹਿਰ 'ਚ ਟ੍ਰੈਫਿਕ ਵਿਵਸਥਾ ਡਾਵਾਂਡੋਲ, ਪ੍ਰਸ਼ਾਸਨ ਕੁੰਭਕਰਨੀ ਨੀ
*ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾ
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ, ਮੋਹਾਲੀ
*ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੇ ਪੰਜਾਬ ਦੀਆਂ ਮਹਿਲ
*ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭ
*'ਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿ
Live ...​ਫਿਲਮ ਸਤਲੁਜ ਨੂੰ ਲੈ ਕੇ ਜਾਰੀ ਵਿਵਾਦ ਦੇ ਵਿੱਚ ਕੇਂਦਰ
ਵਣ ਵਿਭਾਗ ਵਿੱਚ ਰੈਗੂਲਰ ਕੀਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵ
ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅ
*ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲ
ਪੰਜਾਬ ਦੇ ਰਾਜਪਾਲ ਵੱਲੋਂ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗ
ਸਤਲੁਜ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ
ਜਸਪਾਲੋਂ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਪੁਲਿਸ ਦਾ ਵ
ਘਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50969944

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us