*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ*

Jul14,2026 | Jagrati Lahar Bureau | Chandigarh

*ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ*

*ਹਰੇਕ ਜਾਇਜ਼ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਜਲਦ, ਨਿਰਪੱਖ ਤੇ ਢੁਕਵੇਂ ਢੰਗ ਨਾਲ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*

*ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾ*

ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਕੇਂਦਰ ਵਿੱਚ ਰਹੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਪੇਸ਼ ਕੀਤੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1,200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50% ਅਨੁਪਾਤ 'ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।

ਹੋਰਨਾਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ। ਇਸੇ ਦੌਰਾਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੇ ਕੱਚੇ ਅਤੇ ਠੇਕਾ ਆਧਾਰਿਤ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਤਨਖਾਹ ਤੇ ਸੇਵਾਮੁਕਤੀ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਇਸ ਉਪਰੰਤ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼  ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਤੁਹਾਡੀਆਂ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ।"

ਇਹਨਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।


Finance-Minister-Harpal-Singh-Cheema-Holds-Meetings-With-Various-Employee-Unions-



TOP HEADLINES


*ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ
*ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱ
*ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ
*ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹ
*ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ
*ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲ
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭ
*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ
ਸਾਂਝ ਰਾਹਤ ਕੇਂਦਰ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ
ਕੇਜਰੀਵਾਲ ਦੀ ਪੀਐਮ ਤੋਂ ਮੰਗ, ਸਰਕਾਰ ਪੈਟਰੋਲ ਪੰਪਾਂ 'ਤੇ ਸ਼ੁੱਧ
ਭਾਰਤ ਵਿੱਚ ਐਕਿਊਪੰਕਚਰ ਨੂੰ ਸੁਤੰਤਰ ਇਲਾਜ ਪ੍ਰਣਾਲੀ ਦਾ ਦਰਜਾ ਦੇ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ
ਡੀ.ਆਈ.ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਦੇਰ ਰਾਤ ਪੁਲਿਸ ਸਟੇਸ
*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50979479

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us