*ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jul17,2026 | Jagrati Lahar Bureau | Chandigarh


*ਹਰ ਨਾਗਰਿਕ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ; ਈ-20 ਪੈਟਰੋਲ ਸ਼ੁੱਧ ਪੈਟਰੋਲ ਨਾਲੋਂ ਸਸਤਾ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਚੰਡੀਗੜ੍ਹ; 16 ਜੁਲਾਈ,2026*
 
ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ।
 
ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨਾਗਰਿਕ ਨੂੰ ਪਟੀਸ਼ਨ 'ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ
ਕੀਤਾ ਜਾ ਸਕੇ।"
 
ਮੁੱਖ ਮੰਤਰੀ ਨੇ ਕਿਹਾ, "ਮੋਟਰਸਾਈਕਲਾਂ ਤੋਂ ਲੈ ਕੇ ਦੂਜੇ ਵਾਹਨਾਂ ਤੱਕ, ਦੇਸ਼ ਭਰ ਦੇ ਲੋਕਾਂ ਨੂੰ ਈ-20 ਪੈਟਰੋਲ ਕਾਰਨ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸ਼ੋਸ਼ਣ ਖ਼ਿਲਾਫ਼ ਅਰਵਿੰਦ ਕੇਜਰੀਵਾਲ ਜੀ ਨੇ ਪ੍ਰਧਾਨ ਮੰਤਰੀ ਨੂੰ ਦੋ ਠੋਸ ਮੰਗਾਂ ਨੂੰ ਲੈ ਕੇ ਪੱਤਰ ਲਿਖਿਆ ਹੈ। ਪਹਿਲੀ, ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਦੂਜੀ, ਈ-20 ਪੈਟਰੋਲ ਦੀ ਕੀਮਤ ਤੁਰੰਤ ਘਟਾਈ ਜਾਣੀ ਚਾਹੀਦੀ ਹੈ। ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਹਰ ਇੱਕ ਦਸਤਖਤ ਮਹੱਤਵਪੂਰਨ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਈ-20 ਪੈਟਰੋਲ ਦੇਸ਼ ਭਰ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ।
 
ਵਾਹਨਾਂ ਦੀ ਮਾਈਲੇਜ ਘਟ ਗਈ ਹੈ ਅਤੇ ਲੋਕ ਕੇਂਦਰ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੇ ਹਨ। ਬਦਕਿਸਮਤੀ ਨਾਲ, ਜਨਤਾ ਦੀ ਵਧਦੀ ਚਿੰਤਾ ਦੇ ਬਾਵਜੂਦ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦਾ ਨੋਟਿਸ ਲੈਣ ਵਿੱਚ ਅਸਫਲ ਰਹੀ ਹੈ। ਇਸ ਦੀ ਬਜਾਏ, ਵਾਹਨ ਮਾਲਕਾਂ ਵਿੱਚ ਚਿੰਤਾ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਖਰੀਦੇ ਵਾਹਨਾਂ ਦੇ ਇੰਜਣਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।"
 
ਉਨ੍ਹਾਂ ਜ਼ਿਕਰ ਕੀਤਾ, "ਅਰਵਿੰਦ ਕੇਜਰੀਵਾਲ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮੈਦਾਨ ਵਿੱਚ ਉਤਰੇ। ਇੱਕ ਵਾਹਨ ਰਿਪੇਅਰ ਗੈਰੇਜ ਦੇ ਦੌਰੇ ਦੌਰਾਨ ਉਨ੍ਹਾਂ ਨੇ ਖਰਾਬ ਹੋਏ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਜਨਤਾ ਵਿੱਚ ਭਾਰੀ ਰੋਸ ਦੇਖਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਦੇ ਦਖਲ ਦੇਣ ਦੀ ਅਪੀਲ ਕੀਤੀ। ਕੀ ਕੇਂਦਰ ਸਰਕਾਰ ਉਦੋਂ ਹੀ ਜਾਗੇਗੀ ਜਦੋਂ ਵਾਹਨਾਂ ਦੇ ਨੁਕਸਾਨ ਦਾ ਪੱਧਰ ਪ੍ਰਧਾਨ ਮੰਤਰੀ ਦੇ ਨੋਟਿਸ ਵਿੱਚ ਆਵੇਗਾ?"
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਪਤਕਾਰਾਂ ਨੂੰ ਇਹ ਚੋਣ ਕਰਨ ਦਾ ਬਦਲ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਕਿਸ ਕਿਸਮ ਦਾ ਪੈਟਰੋਲ ਖਰੀਦਣਾ ਚਾਹੁੰਦੇ ਹਨ। ਦੋਵਾਂ ਨੂੰ ਇੱਕੋ ਕੀਮਤ 'ਤੇ ਵੇਚਣ ਦੀ ਬਜਾਏ ਈ-20 ਪੈਟਰੋਲ ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ। ਇੱਕੋ ਕੀਮਤ ਵਸੂਲਣ ਨਾਲ ਵੱਡੀਆਂ ਤੇਲ ਕੰਪਨੀਆਂ ਨੂੰ ਫਾਇਦਾ ਹੁੰਦਾ ਹੈ ਜਦੋਂ ਕਿ ਆਮ ਖਪਤਕਾਰਾਂ 'ਤੇ ਬੇਲੋੜਾ ਵਿੱਤੀ ਬੋਝ ਪੈਂਦਾ ਹੈ।"
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ਦੇਸ਼ ਦੇ ਹਰ ਨਾਗਰਿਕ ਦੀ ਲੜਾਈ ਹੈ। ਹਰ ਕਿਸੇ ਨੂੰ ਇਸ ਮੁੱਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਕਿਉਂਕਿ ਇਹ ਸਿੱਧੇ ਤੌਰ 'ਤੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਦਾ ਹੈ। ਮੈਂ ਲੋਕਾਂ ਨੂੰ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕਰਦਾ ਹਾਂ। ਇੱਕਜੁੱਟ ਹੋ ਕੇ ਕੀਤਾ ਸੰਘਰਸ਼ ਕੇਂਦਰ ਸਰਕਾਰ ਨੂੰ ਜਗਾ ਸਕਦਾ ਹੈ ਅਤੇ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰ ਸਕਦਾ ਹੈ। ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨਾ ਸਮੇਂ ਦੀ ਮੁੱਖ ਲੋੜ ਹੈ।"
 
---------

Bhagwant-Mann-Cm-Punjab



TOP HEADLINES


ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ
*ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ
257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾ
*19 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026
ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਨਿਲੇਸ਼ ਦੱਤਾ ਨੇ Neet Ug-2026
*ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋ
*ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱ
ਮੋਹਾਲੀ ਪੁਲੀਸ ਵੱਲੋਂ ਚਾਰ ਪਿਸਤੌਲਾਂ, ਜਿੰਦਾ ਕਾਰਤੂਸ ਅਤੇ ਮੈਗਜ
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ
ਰਾਸ਼ਟਰੀ ਮਹਿਲਾ ਆਯੋਗ ਵੱਲੋਂ ਬਠਿੰਡਾ ਵਿੱਚ ਜਨ ਸੁਣਵਾਈ ਦਾ ਆਯੋਜ
ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਨਾਲ ਪੰਜਾਬ ਨੂੰ ਵਿਕਾਸ ਦੀ
ਮੋਹਾਲੀ ਪੁਲਿਸ ਵੱਲੋਂ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਦੇ ਮੱ
*ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂ
ਕੱਪੜਾ ਵਪਾਰੀ ਦੀ ਦੁਕਾਨ ਤੇ ਚੱਲੀ ਗੋਲੀ
*ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ
ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51004878

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us