*ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ*

Jul18,2026 | Jagrati Lahar Bureau | Chandigarh


*18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ*

*ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ*

*ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਮਜਬੂਤ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਰੋਜ਼ੀ-ਰੋਟੀ ਦੀ ਰਾਖੀ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਨਾ ਕੀਤਾ ਜਾਵੇ ਮਜਬੂਰ : ਤਰੁਨਪ੍ਰੀਤ ਸਿੰਘ ਸੌਂਦ*

*ਮੋਦੀ ਸਰਕਾਰ ਸੂਬਿਆਂ ’ਤੇ ਵਾਧੂ ਵਿੱਤੀ ਬੋਝ ਪਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ: ਤਰੁਨਪ੍ਰੀਤ ਸਿੰਘ ਸੌਂਦ*

*ਕੇਂਦਰ ਨੂੰ ਮਨਰੇਗਾ ਕਰਮਚਾਰੀਆਂ ਦੀ ਨੌਕਰੀ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਰੈਗੂਲਰ ਕਰਨ ਬਾਬਤ ਦੇਸ਼ ਵਿਆਪੀ ਨੀਤੀ ਬਣਾਉਣ ਦੀ ਲੋੜ: ਤਰੁਨਪ੍ਰੀਤ ਸਿੰਘ ਸੌਂਦ*

*ਭਗਵੰਤ ਮਾਨ ਸਰਕਾਰ ਆਪਣੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ: ਤਰੁਨਪ੍ਰੀਤ ਸਿੰਘ ਸੌਂਦ*


ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ।

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ, ਉਨ੍ਹਾਂ ਨੂੰ 18 ਸਾਲਾਂ ਦੀ ਸੇਵਾ ਤੋਂ ਬਾਅਦ ਅਣਗੌਲਿਆਂ ਨਹੀਂ ਜਾ ਸਕਦਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਹ ਪੂਰੀ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਬੰਧਤ ਹੈ। ਹਾਲਾਂਕਿ, ਸਾਰੀਆਂ ਵਿਰੋਧੀ ਪਾਰਟੀਆਂ, ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਹੋਵੇ ਜਾਂ ਪੰਜਾਬ ਵਿੱਚ ਭਾਜਪਾ ਹੋਵੇ, ਇਸ ਮੁੱਦੇ ਤੋਂ ਧਿਆਨ ਭਟਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਸਾਰਾ ਦੋਸ਼ ਪੰਜਾਬ ਸਰਕਾਰ ’ਤੇ ਲਗਾਇਆ ਜਾ ਸਕੇ। ਇਹ ਬੇਹੱਦ ਜ਼ਰੂਰੀ ਹੈ ਕਿ ਸੱਚਾਈ ਅਤੇ ਤੱਥ ਲੋਕਾਂ ਦੇ ਸਾਹਮਣੇ ਰੱਖੇ ਜਾਣ।’’

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ, “ਮਨਰੇਗਾ ਸਕੀਮ ਭਾਰਤ ਵਿੱਚ ਸਾਲ 2005 ਦੇ ਆਸਪਾਸ ਇੱਕ ਐਕਟ ਅਧੀਨ ਸ਼ੁਰੂ ਕੀਤੀ ਗਈ ਸੀ ਜਿਸ ਰਾਹੀਂ ਕੇਂਦਰ ਸਰਕਾਰ ਨੇ ਹਰ ਘਰ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸੀ। ਇਹ ਸਕੀਮ ਪੰਜਾਬ ਵਿੱਚ ਲਗਭਗ 18 ਸਾਲਾਂ ਤੋਂ ਲਾਗੂ ਹੈ ਅਤੇ ਇਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ।”’’

ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਭਗ 2000 ਤੋਂ 2100 ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ (ਟੀਏ), ਗ੍ਰਾਮ ਰੁਜ਼ਗਾਰ ਸਹਾਇਕ (ਜੀਆਰਐਸ) ਅਤੇ ਕੰਪਿਊਟਰ ਆਪਰੇਟਰ ਸ਼ਾਮਲ ਹਨ, ਪਿਛਲੇ 18 ਸਾਲਾਂ ਤੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਕੰਮ ਕਰ ਰਹੇ ਹਨ।’’

ਉਨ੍ਹਾਂ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਮੌਜੂਦਾ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਗਿਆ ਕਿ 1 ਜੁਲਾਈ ਤੋਂ ਇੱਕ ਨਵੀਂ ਸਕੀਮ ਲਾਗੂ ਹੋਵੇਗੀ।’’


ਇਸ ਫੈਸਲੇ ’ਤੇ ਸਵਾਲ ਉਠਾਉਂਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਪਿਛਲੇ 18 ਸਾਲਾਂ ਵਿੱਚ ਕੀਤੀ ਗਈ ਮਿਹਨਤ ਨੂੰ ਇੱਕ ਝਟਕੇ ਵਿੱਚ ਕਿਵੇਂ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇੰਨੇ ਸਾਲਾਂ ਲਈ ਕੇਂਦਰ ਸਰਕਾਰ ਦੇ ਐਕਟ ਅਤੇ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਕੰਮ ਕੀਤਾ। ਇਸ ਯੋਜਨਾ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ।’’

ਮੰਤਰੀ ਨੇ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਨ ਕਿਉਂਕਿ ਇਹ 100 ਫੀਸਦੀ ਕੇਂਦਰ ਸਰਕਾਰ ਦੀ ਯੋਜਨਾ ਸੀ। ਪਰ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਬਜਾਏ, ਕੇਂਦਰ ਨੇ ਇਸ ਯੋਜਨਾ ਨੂੰ ਬੰਦ ਕਰ ਦਿੱਤਾ, ਜਿਸ ਨਾਲ ਲਗਭਗ 2100 ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।’’

ਉਨ੍ਹਾਂ ਕਿਹਾ, “ਕਰਮਚਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵੀਂ ਸਕੀਮ ਤਹਿਤ ਕੰਮ ਨਹੀਂ ਕਰਨਾ ਚਾਹੁੰਦੇ ਕਿਉਂਕਿ 18 ਸਾਲ ਨਿਭਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਇਸ ਬਾਰੇ ਕੋਈ ਠੋਸ ਭਰੋਸਾ ਨਹੀਂ ਬਣ ਸਕਿਆ ਹੈ ਕਿ ਉਨ੍ਹਾਂ ਨੂੰ ਕਦੋਂ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਦੀ ਮੰਗ ਜਾਇਜ਼ ਵੀ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੈਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਮੁੱਚੀ ਕੈਬਨਿਟ ਅਤੇ ਪੂਰੀ ਸਰਕਾਰ, ਮਨਰੇਗਾ ਅਧੀਨ ਕੰਮ ਕਰ ਰਹੇ ਇਨ੍ਹਾਂ 2100 ਕਰਮਚਾਰੀਆਂ ਨਾਲ ਡੱਟ ਕੇ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਕੇਂਦਰ ਨੇ ਉਨ੍ਹਾਂ ਨੂੰ 18 ਸਾਲ ਕੰਮ ਕਰਵਾ ਕੇ ਅਤੇ ਫਿਰ ਸਕੀਮ ਨੂੰ ਬੰਦ ਕਰਕੇ ਉਨ੍ਹਾਂ ਦੇ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਕੀਤਾ ਹੈ।’’


ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹੋਣ ਦੇ ਨਾਤੇ, ਮੈਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ, ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਸਨੂੰ ਜਾਗਣ ਦੀ ਲੋੜ  ਹੈ, ਲਗਭਗ ਪਿਛਲੇ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਦੇ ਅਧਿਕਾਰਾਂ ਦੀ ਕਦਰ ਕਰਦਿਆਂ ਇਨ੍ਹਾਂ ਨੂੰ ਰੈਗੂਲਰ ਕਰਨਾ ਬਣਦਾ ਹੈ ਕਿਉਂਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਕੀਮ ਲਈ ਆਪਣੇ 18 ਸਾਲ ਸਮਰਪਿਤ ਕੀਤੇ ਹਨ।’’

*ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖਿਆ ਪੱਤਰ*

ਭਾਰਤ ਸਰਕਾਰ ਨੇ ਅਚਾਨਕ ਹੀ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਬੰਦ ਕਰ ਕੇ ਇਸਦੀ ਥਾਂ ’ਤੇ 1 ਜੁਲਾਈ ਨੂੰ ਵਿਕਾਸ ਭਾਰਤ - ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਯੋਜਨਾ ਸ਼ੁਰੂ ਕਰ ਦਿੱਤੀ  ਹੈ। ਇਸ ਨਵੀਂ ਯੋਜਨਾ ਤਹਿਤ, ਕੇਂਦਰ ਸਰਕਾਰ ਵੱਲੋਂ ਵਿੱਤੀ ਬੋਝ ਹੁਣ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ’ਤੇ ਪਾ ਦਿੱਤਾ ਗਿਆ ਹੈ।

ਪਿਛਲੇ ਦੋ ਦਹਾਕਿਆਂ ਤੋਂ ਮਨਰੇਗਾ ਅਧੀਨ ਸੇਵਾ ਕਰ ਰਹੇ ਮਿਹਨਤੀ ਕਰਮਚਾਰੀਆਂ ਨੂੰ ਹੁਣ ਭਾਰਤ ਸਰਕਾਰ ਵੱਲੋਂ ਨਵੀਂ ਯੋਜਨਾ ਦੇ ਤਹਿਤ ਠੇਕੇ ਦੇ ਆਧਾਰ ’ਤੇ ਕੰਮ ਜਾਰੀ ਰੱਖਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੇਰੇ ਗ੍ਰਹਿ ਰਾਜ ਪੰਜਾਬ ਵਿੱਚ, ਇਹ ਕਰਮਚਾਰੀ ਹੜਤਾਲ ’ਤੇ ਹਨ ਕਿਉਂਕਿ ਭਾਰਤ ਸਰਕਾਰ ਵੱਲੋਂ ਮਨਰੇਗਾ ਨੂੰ ਬੰਦ ਕਰਨ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।

ਉਨ੍ਹਾਂ ਦੇ ਵਿਰੋਧ ਅਤੇ ਹੜਤਾਲ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ 18 ਸਾਲਾਂ ਤੋਂ ਸੇਵਾ ਨਿਭਾ ਰਹੇ 2100 ਤੋਂ ਵੱਧ ਠੇਕਾ ਅਧਾਰਤ ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ, ਕੰਪਿਊਟਰ ਸਹਾਇਕ ਅਤੇ ਹੋਰ ਸ਼ਾਮਲ ਹਨ, ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਵੀਂ ਯੋਜਨਾ ਅਧੀਨ ਨਿਯਮਤ ਕੀਤਾ ਜਾਵੇ।

ਪੰਜਾਬ ਸਰਕਾਰ ਉਨ੍ਹਾਂ ਦੀ ਇਸ ਹੱਕੀ ਮੰਗ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਹੀ ਆਪ ਜੀ ਨੂੰ ਅਪੀਲ ਕਰਦੀ ਹੈ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵੀਂ ਯੋਜਨਾ ਤਹਿਤ ਇੱਕ ਉਪਬੰਧ ਸ਼ਾਮਲ ਕੀਤਾ ਜਾਵੇ। ਇਹ ਸਿਰਫ਼ ਪੰਜਾਬ ਤੱਕ ਸੀਮਤ ਮੁੱਦਾ ਨਹੀਂ ਸਗੋਂ ਦੇਸ਼ ਭਰ ਵਿੱਚ ਹੋਰ ਬਹੁਤ ਕਰਮਚਾਰੀ ਵੀ ਇਸੇ ਸਥਿਤੀ ਦਾ ਸਾਹਮਣਾ ਕਰ ਰਹੇ ਹਨ।

ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਪ੍ਰਦਾਨ ਕਰੇ। ਪੰਜਾਬ ਸਰਕਾਰ ਇਸ ਸਬੰਧ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

-----------------

Bhagwant-Mann-Govt-Stands-Firmly-With-Over-2-100-Mgnrega-Employees



TOP HEADLINES


ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 5
*‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ
*ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ
*ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ ਜ਼ਿਲ੍ਹਾ
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੀਨ
ਪੰਜਾਬ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ​ਸੁਨੀਲ ਮੋਦ
*ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ
ਸਵਰਗਵਾਸੀ ਸ੍ਰੀਮਤੀ ਮਨੋਰਮਾ ਮੇਅਰ ਦੀ ਯਾਦ ਵਿੱਚ ਰੱਖੀ ਗਈ ਅਰਦਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾ
*ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ
*ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ
257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾ
*19 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51016200

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us