*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ*

Jul19,2026 | Jagrati Lahar Bureau | Chandigarh



*3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ
ਲੁਧਿਆਣਾ ਮੋਹਰੀ, ਪਟਿਆਲਾ 2.24 ਲੱਖ ਤੋਂ ਵੱਧ ਨਾਲ ਦੂਜੇ

 ਅਤੇ ਅੰਮ੍ਰਿਤਸਰ 2.08 ਲੱਖ ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ ’ਤੇ*


ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜੋ ਇੱਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ  ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013  ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।

ਹੁਣ ਤੱਕ ਵੰਡੀਆਂ ਗਈਆਂ 30.48 ਲੱਖ ਰਾਸ਼ਨ ਕਿੱਟਾਂ ਵਿੱਚੋਂ, ਲੁਧਿਆਣਾ ਸਭ ਤੋਂ ਵੱਧ 344427 ਦੇ ਨਾਲ ਪਹਿਲੇ, ਪਟਿਆਲਾ 224447 ਦੇ ਨਾਲ ਦੂਜੇ ਸਥਾਨ , ਅੰਮ੍ਰਿਤਸਰ 208073 ਦੇ ਨਾਲ ਤੀਜੇ ਸਥਾਨ ’ਤੇ, ਬਠਿੰਡਾ 190800 ਦੇ ਨਾਲ ਚੌਥੇ ,ਜਲੰਧਰ 169223 ਦੇ ਨਾਲ ਪੰਜਵੇਂ ਸਥਾਨ ’ਤੇ ਅਤੇ ਗੁਰਦਾਸਪੁਰ 168880 ਰਾਸ਼ਨ ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ ’ਤੇ ਹੈ।

ਬਾਕੀ ਜ਼ਿਲਿ੍ਆਂ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਵਿੱਚ 162163 ਰਾਸ਼ਨ ਕਿੱਟਾਂ, ਸੰਗਰੂਰ ਵਿੱਚ 157009, ਹੁਸ਼ਿਆਰਪੁਰ ਵਿੱਚ 149846, ਤਰਨਤਾਰਨ ਵਿੱਚ 147049, ਸ੍ਰੀ ਮੁਕਤਸਰ ਸਾਹਿਬ ਵਿੱਚ 141122, ਫਿਰੋਜ਼ਪੁਰ ਵਿੱਚ 117865, ਮੋਗਾ ਵਿੱਚ 115314, ਮਾਨਸਾ 98149, ਕਪੂਰਥਲਾ 84355, ਫਤਿਹਗੜ੍ਹ ਸਾਹਿਬ ਵਿੱਚ 81700, ਫਰੀਦਕੋਟ ਵਿੱਚ 81300, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 79753, ਪਠਾਨਕੋਟ ਵਿੱਚ 79363, ਰੂਪਨਗਰ ਵਿੱਚ 73625, ਬਰਨਾਲਾ ਵਿੱਚ 67927, ਮਲੇਰਕੋਟਲਾ ਵਿੱਚ 53804 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52002 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਯੋਜਨਾ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਮਸਾਲੇ ਉਪਲਬਧ ਕਰਾਉਣਾ ਵੀ ਹੈ ਤਾਂ ਜੋ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਨੂੰ ਸਮੁੱਚੇ ਰੂਪ ਵਿੱਚ ਪੌਸ਼ਟਿਕ ਤੱਤਾਂ ਵਾਲ ਭੋਜਨ ਮਿਲ ਸਕੇ।

ਵੰਡ ਦੀ ਸੁਚੱਜੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਿਤਾ ਨੂੰ ਯਕੀਨੀ ਬਣਾ ਕੇ ਹਰੇਕ ਘਰ ਤੱਕ ਸਾਫ਼ ਤੇ ਪੌਸ਼ਟਿਕ ਭੋਜਨ ਪਹੁੰਚਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਨਵੇਂ ਉਪਾਅ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਤੇ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ ਕਿ ਕੋਈ ਵੀ ਲੋੜਵੰਦ ਤੇ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਜੋੜ ਕੇ, ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਨਜਿੱਠਿਆ ਜਾ ਰਿਹਾ ਹੈ।
----------

Meri-Rasoi-Ration-Kit-Distribution-Crosses-30-Lakh-Mark



TOP HEADLINES


ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂ
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨ
*ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵ
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ₹10,000-₹10,0
*ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ
*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅ
ਪੰਜਾਬ ਯੁਨੀਵਰਸਿਟੀ ਵਿੱਚ ਪੀ.ਐਚ.ਡੀ. ਰਿਸਰਚ ਸਕਾਲਰ ਵਿਦਿਆਰਥਣ ਦ
ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ
29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ: ਪੰਜਾਬ ਦੀਆਂ ਔਰਤਾਂ ਨੇ ਮੁੱਖ
*ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜ
*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵ
ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ’ਚ ਪਲਟੀ;
ਹੁਣ Amritsar ਤੋਂ 27 ਦੇਸ਼ਾਂ ਦੀ ਡਾਇਰੈਕਟ ਫਲਾਈਟ, ਦੁਬਾਰਾ Che
ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲ
ਪੁਲੀਸ ਤੇ ਹਮਲਾ ਕਰਨ ਵਾਲੇ 3 ਨਸ਼ਾ ਤਸਕਰ ਮੁਕਾਬਲੇ ਤੋਂ ਬਾਅਦ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51139986

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us