*ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੀ.ਐੱਸ.ਪੀ.ਸੀ.ਐੱਲ ਦੇ ਕਰਮਚਾਰੀਆਂ ਨੂੰ 12.60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 10,500 ਸੁਰੱਖਿਆ ਟੂਲ ਕਿੱਟਾਂ ਦੀ ਵੰਡ ਦਾ ਆਗਾਜ਼*

Jul20,2026 | Jagrati Lahar Bureau | Ludhiana



*ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ  ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ*


ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਰਹੀ ਹੈ। ਇਸ ਲੜੀ ਦੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਵੱਲੋਂ ਬਿਜਲੀ ਵੰਡ ਪ੍ਰਣਾਲੀ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਲਈ 10,500 ਸੁਰੱਖਿਆ ਟੂਲ ਕਿੱਟਾਂ ਖਰੀਦੀਆਂ ਗਈਆਂ ਹਨ, ਜਿਨ੍ਹਾਂ ਦੀ ਵੰਡ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪੀ.ਐੱਸ.ਪੀ.ਸੀ.ਐੱਲ ਦੇ ਸਰਾਭਾ ਨਗਰ, ਲੁਧਿਆਣਾ 'ਚ ਪੈਂਦੇ ਦਫਤਰ ਵਿਖੇ ਕਰਵਾਏ ਸਮਾਗਮ ਦੌਰਾਨ ਕੀਤੀ ਗਈ। 

ਇਸ ਮੌਕੇ ਡਾ. ਬਸੰਤ ਗਰਗ, ਆਈ.ਏ.ਐੱਸ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.), ਪੀ.ਐੱਸ.ਪੀ.ਸੀ.ਐੱਲ ਅਤੇ ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ (ਡਿਸਟ੍ਰੀਬਿਊਸ਼ਨ) ਵੀ ਹਾਜ਼ਰ ਰਹੇ। 

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਿਜਲੀ ਕਰਮਚਾਰੀ ਹਰ ਮੌਸਮ ਅਤੇ ਹਰ ਹਾਲਾਤ ਵਿੱਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪੀ.ਐੱਸ.ਪੀ.ਸੀ.ਐੱਲ ਦੇ ਡਿਸਟ੍ਰੀਬਿਊਸ਼ਨ ਸਿਸਟਮ ’ਤੇ ਕੰਮ ਕਰਦੇ ਹੋਏ ਏ.ਐੱਲ.ਐੱਮ., ਲਾਈਨਮੈਨ ਅਤੇ ਹੋਰ ਕਰਮਚਾਰੀਆਂ ਨਾਲ ਵਾਪਰੇ ਜਾਨਲੇਵਾ ਅਤੇ ਗੈਰ-ਜਾਨਲੇਵਾ ਹਾਦਸਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਜਿਸ ਕਾਰਨ ਕਿੰਨ੍ਹੇ ਹੀ ਬਿਜਲੀ ਕਰਮਚਾਰੀਆਂ ਨੂੰ ਆਪਣੀ ਕੀਮਤੀ ਜਾਨ ਵੀ ਗੁਆਉਣੀ ਪਈ ਹੈ। ਪਰੰਤੂ ਸੂਬਾ ਸਰਕਾਰ ਵਲੋਂ ਹੁਣ ਬਿਜਲੀ ਕਰਮਚਾਰੀਆਂ ਲਈ  ਦੀ ਸੁਰੱਖਿਆ ਲਈ ਇਹ ਅਹਿਮ ਉਪਰਾਲਾ ਕੀਤਾ ਹੈ। 

ਕੈਬਨਿਟ ਮੰਤਰੀ ਸੌਂਦ ਨੇ ਬਿਜਲੀ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੁਰੱਖਿਆ ਟੂਲ ਕਿੱਟਾਂ ਦੀ ਨਿਯਮਤ ਵਰਤੋਂ ਕਰਨ ਅਤੇ ਸਾਰੇ ਸੁਰੱਖਿਆ ਨਿਯਮਾਂ ਦੀ ਪੂਰੀ ਪਾਲਣਾ ਕਰਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਕੰਮ ਦੌਰਾਨ ਹਾਦਸਿਆਂ ਵਿੱਚ ਵੱਡੀ ਕਮੀ ਲਿਆਂਦੀ ਜਾ ਸਕੇ। ਉਹਨਾਂ ਸਪੱਸਟ ਕੀਤਾ ਕਿ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ, ਭਲਾਈ ਅਤੇ ਬਿਹਤਰ ਕਾਰਜਸ਼ੈਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰਹਿਣਗੇ। 

ਸਮਾਗਮ ਦੀ ਮੇਜ਼ਬਾਨੀ ਇੰਜੀ. ਜਗਦੇਵ ਸਿੰਘ ਹਾਂਸ, ਮੁੱਖ ਇੰਜੀਨੀਅਰ, ਸੈਂਟਰਲ ਜ਼ੋਨ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਇੰਜੀਨੀਅਰ ਪੀ ਐਂਡ ਐਮ, ਮੁੱਖ ਇੰਜੀਨੀਅਰ ਸਟੋਰ ਐਂਡ ਵਰਕਸ਼ਾਪ ਅਤੇ ਪੀ.ਐੱਸ.ਪੀ.ਸੀ.ਐੱਲ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

ਡੱਬੀ - 

*12.60 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ 10,500 ਸੁਰੱਖਿਆ ਟੂਲ ਕਿੱਟਾਂ ਦੀ ਕੀਤੀ ਖਰੀਦ - ਸੀ.ਐੱਮ.ਡੀ. ਡਾ. ਬਸੰਤ ਗਰਗ*

ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਡਾ. ਬਸੰਤ ਗਰਗ, ਆਈ.ਏ.ਐੱਸ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਪੀ.ਐੱਸ.ਪੀ.ਸੀ.ਐੱਲ ਵੱਲੋਂ ਹਰੇਕ ਟੂਲ ਕਿੱਟ ’ਤੇ ਲਗਭਗ 12,000 ਰੁਪਏ ਖਰਚ ਕੀਤੇ ਗਏ ਹਨ ਅਤੇ 10,500 ਟੂਲ ਕਿੱਟਾਂ ਦੀ ਖਰੀਦ ’ਤੇ ਕੁੱਲ 12.60 ਕਰੋੜ ਰੁਪਏ ਦੀ ਲਾਗਤ ਆਈ ਹੈ। ਉਹਨਾਂ ਕਿਹਾ ਕਿ ਇਸ ਕਿੱਟ ਦੇ ਨਾਲ-ਨਾਲ ਕਰਮਚਾਰੀਆਂ ਨੂੰ ਇਨ੍ਹਾਂ ਸੁਰੱਖਿਆ ਉਪਕਰਨਾਂ ਦੀ ਸਹੀ ਵਰਤੋਂ ਸਬੰਧੀ ਨਿਰੰਤਰ ਸਿਖਲਾਈ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਕੰਮ ਦੌਰਾਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਇਸ ਟੂਲ ਕਿੱਟ ਵਿਚ ਹਰੇਕ ਸੁਰੱਖਿਆ ਟੂਲ ਕਿੱਟ ਵਿੱਚ ਕੈਨਵਸ ਬੈਗ, ਪਲਾਸ, ਸਕਰੂ ਡਰਾਈਵਰ ਸੈੱਟ, ਸਪੈਨਰ ਸੈੱਟ, ਰੈਚੇਟ ਸੈੱਟ, ਨਿਓਨ ਟੈਸਟਰ, ਪੋਲ ਸੇਫਟੀ ਬੈਲਟ, ਸੇਫਟੀ ਹੈਲਮੈਟ, ਸੈਂਸਰ, ਰਿਫਲੈਕਟਿਵ ਜੈਕਟ, ਸੇਫਟੀ ਗੋਗਲਜ਼, ਰੀਚਾਰਜ ਹੋਣ ਵਾਲੀ ਐਲ.ਈ.ਡੀ. ਟਾਰਚ ਅਤੇ ਸੇਫਟੀ ਦਸਤਾਨੇ ਸ਼ਾਮਲ ਹਨ, ਜੋ ਕਰਮਚਾਰੀਆਂ ਨੂੰ ਕੰਮ ਦੌਰਾਨ ਵਧੇਰੇ ਸੁਰੱਖਿਆ ਪ੍ਰਦਾਨ ਕਰਨਗੇ।

Power-Minister-Tarunpreet-Singh-Sondh-Launches-Distribution-Of-10-500-Safety-Tool-Kits-Worth-12-60-Crore-To-Pspcl-Employees



TOP HEADLINES


*ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਮਰਾਲਾ ਦੇ ਪਿੰਡ ਪੂਨ
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬ
*ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾ
*10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ
*ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣ
ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ 'ਤ
ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਵਜੋਂ ਆਪ ਦੇ ਬਹਾਦਰ ਸਿੰਘ ਓ.ਕੇ.
ਐਨਸੀਡਬਲਯੂ ਦੀ ਚੇਅਰਪਰਸਨ ਨੇ ਬਠਿੰਡਾ ਮਹਿਲਾ ਜੇਲ੍ਹ ਦਾ ਕੀਤਾ ਨਿ
ਇਨੋਸੈਂਟ ਹਾਰਟਸ ਨੇ ਪ੍ਰੇਰਣਾ, ਮਨੋਰੰਜਨ ਅਤੇ ਦੂਰਦਰਸ਼ੀ ਸੋਚ ਨਾਲ
*ਯੁੱਧ ਨਸ਼ਿਆਂ ਵਿਰੁੱਧ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇ
ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸਕੂਲ ਬੱਸ
*‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਸਭ ਤੋਂ ਵੱਧ ਲਾ
ਖੰਨਾ 'ਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਦਾ ਘਿ
*ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ 'ਤੇ 298 ਕਰੋੜ
ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ
*ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੀ.ਐੱਸ.ਪੀ.ਸੀ.ਐੱ
*ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪ
ਰੀ-ਨੀਟ ਪ੍ਰੀਖਿਆ ਦੇ ਨਤੀਜਿਆਂ ਵਿੱਚ ਵੀ ਭਾਰੀ ਗੜਬੜੀ, ਵਿਚਾਰੇ ਬ
*ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51037274

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us