*ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਕੀਤਾ ਉਦਘਾਟਨ*

Jul21,2026 | Jagrati Lahar Bureau | Ludhiana

*8 ਕਿਲੋਮੀਟਰ ਪਾਈਪਲਾਈਨ ਨਾਲ 767 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ, 120 ਕਿਸਾਨਾਂ ਨੂੰ ਹੋਵੇਗਾ ਸਿੱਧਾ ਲਾਭ: ਬਰਿੰਦਰ ਕੁਮਾਰ ਗੋਇਲ*

*ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ* 


ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੇਰ ਸ਼ਾਮ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਭੂ-ਜਲ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝਾ ਸੀ ਅਤੇ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਅਧੀਨ 8 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਸ ਯੋਜਨਾ ਨਾਲ ਕਰੀਬ 120 ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੇ ਸਿੰਚਾਈ ਖਰਚਿਆਂ ਵਿੱਚ ਕਮੀ ਆਵੇਗੀ।

ਉਨ੍ਹਾਂ ਕਿਹਾ ਕਿ ਸਰਹੰਦ ਨਹਿਰ 1985 ਵਿੱਚ ਬਣੀ ਸੀ, ਪਰ ਇਸ ਇਲਾਕੇ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹੰਦ ਨਹਿਰ ਤੋਂ ਹੁਣ ਤੱਕ 7 ਲਿਫਟ ਸਿੰਚਾਈ ਸਕੀਮਾਂ ਰਾਹੀਂ 2,124 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਉਪਲਬਧ ਕਰਵਾਇਆ ਗਿਆ ਹੈ।

ਸ੍ਰੀ ਗੋਇਲ ਨੇ ਦੱਸਿਆ ਕਿ ਸਮਰਾਲਾ ਹਲਕੇ ਵਿੱਚ ਨਹਿਰਾਂ ਦੇ ਨਵੀਨੀਕਰਨ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਲਈ 43.50 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ 12,630 ਏਕੜ ਰਕਬੇ ਨੂੰ ਨਿਯਮਤ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਲਈ ਲਗਭਗ 7,200 ਕਰੋੜ ਰੁਪਏ ਖਰਚ ਕਰਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ, ਬਿਜਲੀ ਦੀ ਬਚਤ ਅਤੇ ਖੇਤੀ ਦੀ ਉਪਜਾਊ ਸ਼ਕਤੀ ਵਧਾਉਣ ਵੱਲ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਸਿਰਫ਼ 26 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਦਕਿ ਅੱਜ ਇਹ ਅੰਕੜਾ ਵੱਧ ਕੇ 86 ਫ਼ੀਸਦੀ ਹੋ ਗਿਆ ਹੈ ਅਤੇ ਸਰਕਾਰ ਦਾ ਟੀਚਾ ਇਸ ਨੂੰ 100 ਫ਼ੀਸਦੀ ਤੱਕ ਲੈ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 1,550 ਪਿੰਡਾਂ ਤੱਕ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ, ਜੋ ਸੂਬੇ ਦੀ ਸਿੰਚਾਈ ਪ੍ਰਣਾਲੀ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੀਕ ਹੈ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਪੂਨੀਆ ਵਿਖੇ ਉਦਘਾਟਨ ਵਾਲੇ ਸਥਾਨ 'ਤੇ ਬੂਟੇ ਵੀ ਲਗਾਏ।


*ਪੂਨੀਆ ਵਿੱਚ ਨਹਿਰੀ ਪਾਣੀ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ: ਜਗਤਾਰ ਸਿੰਘ ਦਿਆਲਪੁਰਾ*

ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿੰਡ ਪੂਨੀਆ ਵਿੱਚ ਨਹਿਰੀ ਪਾਣੀ ਦੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੇ ਜਾਲ ਦਾ ਵਿਸਥਾਰ ਯੋਜਨਾਬੱਧ ਢੰਗ ਨਾਲ ਕਰ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਉਪਲਬਧ ਹੋਣ ਨਾਲ ਕਿਸਾਨਾਂ ਦੇ ਡੀਜ਼ਲ ਆਧਾਰਿਤ ਸਿੰਚਾਈ ਦੇ ਖਰਚੇ ਵਿੱਚ ਕਮੀ ਆਵੇਗੀ, ਜਿਸ ਨਾਲ ਉਨ੍ਹਾਂ ਦੀ ਖੇਤੀ ਦੀ ਲਾਗਤ ਘਟੇਗੀ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਵਿਧਾਇਕ ਨੇ ਕਿਹਾ ਕਿ ਨਹਿਰੀ ਪਾਣੀ ਵਿੱਚ ਮੌਜੂਦ ਲੋੜੀਂਦੇ ਖੁਰਾਕੀ ਤੱਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਵੀ ਸਹਾਇਕ ਸਾਬਤ ਹੁੰਦੇ ਹਨ। ਇਸ ਪ੍ਰੋਜੈਕਟ ਨਾਲ ਖੇਤੀ ਪ੍ਰਣਾਲੀ ਹੋਰ ਮਜ਼ਬੂਤ, ਟਿਕਾਊ ਅਤੇ ਵਾਤਾਵਰਣ ਅਨੁਕੂਲ ਬਣੇਗੀ, ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚੇਗਾ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨੋਜ ਕੁਮਾਰ ਬਾਂਸਲ, ਨਿਗਰਾਨ ਇੰਜੀਨੀਅਰ ਸ੍ਰੀ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਗੌਰਵ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਗੂ, ਕਿਸਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Water-Resources-Minister-Barinder-Kumar-Goyal-Inaugurates-Rs-1-10-Crore-Lift-Irrigation-Scheme-In-Samrala-s-Poonia-Village



TOP HEADLINES


ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈ
ਵਪਾਰੀ ਆਗੂ ਤੋਂ ਮੋਟਰਸਾਈਕਲ ਸਵਾਰਾਂ ਨੇ 55 ਹਜ਼ਾਰ ਰੁਪਏ ਖੋਹੇ
*ਲੁਧਿਆਣਾ ਵਿਖੇ ਕਰਵਾਏ ਗਈ ਐਨ.ਆਰ.ਆਈ ਮਿਲਣੀ 2026 ਦੌਰਾਨ ਚਾਰ ਜ
ਭਾਰਤ-ਅਮਰੀਕਾ ਐੱਫਟੀਏ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋ
*ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾ
ਖੰਨਾ ਪੁਲਿਸ ਵੱਲੋ ਹਵਾਈ ਫਾਇਰ ਅਤੇ ਫਿਰੋਤੀ ਮੰਗਣ ਵਾਲੇ 02 ਦੋਸ਼
ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ
*ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ
*ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ
*ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ
ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ
ਖੰਨਾ 'ਚ ਫੌਜੀ ਨੇ ਕੀਤੀ ਖੁਦਕੁਸ਼ੀ, ਘਰ ਅੰਦਰ ਪੱਖੇ ਨਾਲ ਲਟਕਦੀ
*ਗਲਾਡਾ ਦੀ ਵੱਡੀ ਕਾਰਵਾਈ: ਮਨਸੂਰਾ ਤੇ ਜੋਧਾਂ ਵਿੱਚ ਇੱਕ ਅਣਅਧਿਕ
*ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾ
ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51052110

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us