ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ

Jul22,2026 | Jagrati Lahar Bureau | Chandigarh


 
ਤੀਰਥ ਯਾਤਰਾ ਬੱਸ 'ਤੇ ਹੋਏ ਹਮਲੇ ਪਿੱਛੇ ਕਾਂਗਰਸੀ ਵਰਕਰਾਂ ਦਾ ਹੱਥਭਗਵੰਤ ਮਾਨ ਸਰਕਾਰ ਦੀ ਭਲਾਈ ਸਕੀਮ ਦੀ ਸਫਲਤਾ ਕਾਂਗਰਸ ਤੋਂ ਨਹੀ ਹੋ ਰਹੀ ਬਰਦਾਸ਼ਤ: ਬਲਤੇਜ ਪੰਨੂ
 
ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ ਤੋਂ ਬੌਖਲਾ ਕੇ ਕਾਂਗਰਸ ਹਿੰਸਾ 'ਤੇ ਉਤਰ ਆਈ: ਬਲਤੇਜ ਪੰਨੂ
 
ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਨੇ ਤੀਰਥ ਯਾਤਰਾ ਬੱਸ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੀਤੀ ਕੋਸ਼ਿਸ਼: ਬਲਤੇਜ ਪੰਨੂ
 
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ 3.5 ਲੱਖ ਤੋਂ ਵੱਧ ਸ਼ਰਧਾਲੂ ਲੈ ਚੁੱਕੇ ਹਨ ਲਾਭਜਲਦ ਸ਼ੁਰੂ ਹੋਣਗੇ ਹੋਰ ਤੀਰਥ ਯਾਤਰਾ ਰੂਟ: ਸ਼ਮਿੰਦਰ ਖਿੰਡਾ
 
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੇ ਹਰ ਪੰਜਾਬੀ ਦੀ ਪਹੁੰਚ 'ਚ ਲਿਆਂਦੀ ਧਾਰਮਿਕ ਯਾਤਰਾ: ਸ਼ਮਿੰਦਰ ਖਿੰਡਾ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੌਖਲਾ ਗਏ ਹਨ।
 
'ਆਪ'ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿੱਚੋਂ ਇੱਕ ਵਜੋਂ ਉੱਭਰੀ ਹੈਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।
 
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ਵੀ ਨਹੀਂ ਚੱਲੇਗੀ। ਜਦੋਂ ਸਰਕਾਰ ਨੇ ਤਿੰਨ ਮਹੀਨੇ ਪੂਰੇ ਕੀਤੇ ਤਾਂ ਉਨ੍ਹਾਂ ਕਿਹਾ ਕਿ ਇਹ ਇੱਕ ਸਾਲ ਪੂਰਾ ਨਹੀਂ ਕਰੇਗੀ। ਅੱਜ ਸਰਕਾਰ ਸਫਲਤਾਪੂਰਵਕ ਆਪਣਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਕਰ ਰਹੀ ਹੈ।
 
ਬਲਤੇਜ ਪੰਨੂ ਨੇ ਇਹ ਵੀ ਇਸ਼ਾਰਾ ਕੀਤਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਰੁਟੀਨ ਮੈਡੀਕਲ ਚੈੱਕਅਪ ਲਈ ਜਾਂਦੇ ਹਨ ਤਾਂ ਵਿਰੋਧੀ ਧਿਰ ਵੱਲੋਂ ਵਾਰ-ਵਾਰ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਮੇਸ਼ਾ ਅਨਾਵਸ਼ਕ ਅਟਕਲਾਂ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।
 
ਤੀਰਥ ਯਾਤਰਾ ਬੱਸ 'ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ-ਗੁਰਪਿੰਦਰ ਸਿੰਘ ਉਰਫ਼ ਲਾਲੀ ਅਤੇ ਬਲਜੀਤ ਸਿੰਘ ਸ਼ੀਸ਼ਾ ਦੇ ਸਬੰਧ ਕਾਂਗਰਸ ਪਾਰਟੀ ਨਾਲ ਹਨ। ਉਨ੍ਹਾਂ ਕਿਹਾ ਕਿ ਬੱਸ 'ਤੇ ਬਿਨਾਂ ਕਿਸੇ ਉਕਸਾਵੇ ਜਾਂ ਕਾਰਨ ਤੋਂ ਹਮਲਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਕਾਂਗਰਸ ਤੋਂ ਉਹ ਪ੍ਰਸ਼ੰਸਾ ਬਰਦਾਸ਼ਤ ਨਹੀਂ ਹੋ ਰਹੀ ਜੋ ਲੋਕ ਧਾਰਮਿਕ ਯਾਤਰਾਵਾਂ ਤੋਂ ਪਰਤਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਲਈ ਜ਼ਾਹਰ ਕਰਦੇ ਹਨ। ਇਸ ਸਕੀਮ ਦਾ ਲਾਭ ਲੈਣ ਵਾਲਾ ਹਰ ਸ਼ਰਧਾਲੂ ਸਰਕਾਰ ਦੀ ਸ਼ਲਾਘਾ ਕਰਦਾ ਹੈਜੋ ਕਾਂਗਰਸ ਲਈ ਅਸਹਿ ਹੋ ਗਿਆ ਹੈ।
 
ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਨਾਲ ਜੁੜੇ ਦੋ ਹੋਰ ਵਿਅਕਤੀਆਂਸੰਨੀ ਅਤੇ ਹਰਪ੍ਰੀਤ ਸਿੰਘਨੇ ਦੋਸ਼ੀਆਂ ਨੂੰ ਛੁਡਵਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਰੋਕਣ ਲਈ ਪੁਲਿਸ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀਆਂ ਨੂੰ ਕਿਸ ਨੇ ਉਕਸਾਇਆ ਸੀ ਅਤੇ ਇਸ ਹਮਲੇ ਪਿੱਛੇ ਕੀ ਵੱਡੀ ਸਾਜ਼ਿਸ਼ ਸੀ।
 
ਭਗਵੰਤ ਮਾਨ ਸਰਕਾਰ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮਨੂੰ ਜਾਰੀ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਅਜਿਹੇ ਪ੍ਰੋਗਰਾਮ 'ਚ ਵਿਘਨ ਨਹੀਂ ਪਾਉਣ ਦੇਵੇਗੀ ਜਿਸ ਨੇ ਲੱਖਾਂ ਪੰਜਾਬੀਆਂ ਨੂੰ ਆਤਮਿਕ ਸੰਤੁਸ਼ਟੀ ਅਤੇ ਖੁਸ਼ੀ ਦਿੱਤੀ ਹੈ।
 
ਇਸ ਦੌਰਾਨ ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬਮਾਤਾ ਨੈਣਾ ਦੇਵੀ ਜੀ ਅਤੇ ਸ਼੍ਰੀ ਦਰਬਾਰ ਸਾਹਿਬ ਸਮੇਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ 3.5 ਲੱਖ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰਿਦੁਆਰਰਿਸ਼ੀਕੇਸ਼ਮਥੁਰਾਵ੍ਰਿੰਦਾਵਨਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਵੀ ਧਾਰਮਿਕ ਯਾਤਰਾ ਸੇਵਾਵਾਂ ਸ਼ੁਰੂ ਕਰੇਗੀ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਹਰ ਜ਼ਿੰਮੇਵਾਰੀ ਖੁਦ ਚੁੱਕਦੀ ਹੈਜਿਸ ਵਿੱਚ ਆਵਾਜਾਈਰਹਿਣ-ਸਹਿਣਖਾਣ-ਪੀਣ ਅਤੇ ਹੋਰ ਪ੍ਰਬੰਧ ਸ਼ਾਮਲ ਹਨ। ਖਿੰਡਾ ਨੇ ਕਿਹਾ ਕਿ ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬਹੁਤ ਸਾਰੇ ਲੋਕ ਵਿੱਤੀ ਮਜਬੂਰੀਆਂ ਕਾਰਨ ਕਦੇ ਵੀ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਜਿਹੇ ਲੋਕਾਂ ਦੀਆਂ ਰੀਝਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਸ਼ੁਰੂਆਤ ਤੋਂ ਹੀ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਹੀ ਹੈ ਅਤੇ ਇੱਕ ਦਿਨ ਲਈ ਵੀ ਬੰਦ ਨਹੀਂ ਹੋਈ। ਲੱਖਾਂ ਲਾਭਪਾਤਰੀਆਂ ਦੇ ਬਾਵਜੂਦ ਪ੍ਰਬੰਧਾਂ ਨੂੰ ਲੈ ਕੇ ਇੱਕ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ।

Congress-Karyakartas-Attack-Mukh-Mantri-Teerath-Yatra-Bus-In-Amritsar



TOP HEADLINES


*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈ
ਵਪਾਰੀ ਆਗੂ ਤੋਂ ਮੋਟਰਸਾਈਕਲ ਸਵਾਰਾਂ ਨੇ 55 ਹਜ਼ਾਰ ਰੁਪਏ ਖੋਹੇ
*ਲੁਧਿਆਣਾ ਵਿਖੇ ਕਰਵਾਏ ਗਈ ਐਨ.ਆਰ.ਆਈ ਮਿਲਣੀ 2026 ਦੌਰਾਨ ਚਾਰ ਜ
ਭਾਰਤ-ਅਮਰੀਕਾ ਐੱਫਟੀਏ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋ
*ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾ
ਖੰਨਾ ਪੁਲਿਸ ਵੱਲੋ ਹਵਾਈ ਫਾਇਰ ਅਤੇ ਫਿਰੋਤੀ ਮੰਗਣ ਵਾਲੇ 02 ਦੋਸ਼
ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ
*ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ
*ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ
*ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ
ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ
ਖੰਨਾ 'ਚ ਫੌਜੀ ਨੇ ਕੀਤੀ ਖੁਦਕੁਸ਼ੀ, ਘਰ ਅੰਦਰ ਪੱਖੇ ਨਾਲ ਲਟਕਦੀ
*ਗਲਾਡਾ ਦੀ ਵੱਡੀ ਕਾਰਵਾਈ: ਮਨਸੂਰਾ ਤੇ ਜੋਧਾਂ ਵਿੱਚ ਇੱਕ ਅਣਅਧਿਕ
*ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾ
ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜ
*ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51050273

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us