ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ

Jul23,2026 | Jagrati Lahar Bureau | Chandigarh



ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ?


ਚੰਡੀਗੜ੍ਹ, 23 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ ਸਿਕਿਉਰਿਟੀ ਐਕਟ (ਐਨਐਸਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇਸ ਦੌਰਾਨ, ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ਨੀਟ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ 'ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਪਹਿਲਾਂ ਹੀ ਮੌਜੂਦ ਗੁੱਸਾ ਹੋਰ ਵਧਦਾ ਜਾ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਅੰਦੋਲਨ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਮੁੜ ਤੋਂ ਦੋਹਰਾਇਆ ਕਿ ਕਾਂਗਰਸ ਪਾਰਟੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਸੜਕਾਂ ਤੋਂ ਲੈ ਕੇ ਸੰਸਦ ਦੇ ਅੰਦਰ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਵੜਿੰਗ ਨੇ ਕਿਹਾ ਕਿ ਐਨਐਸਏ ਲਾਗੂ ਕਰਨ ਦਾ ਫ਼ੈਸਲਾ ਸਿਰਫ਼ ਇਹ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਘਬਰਾਹਟ ਅਤੇ ਬੇਚੈਨੀ ਵਿੱਚ ਹੈ ਤੇ ਉਹ ਅੰਦਰੋਂ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਤਾਨਾਸ਼ਾਹ ਸਰਕਾਰਾਂ ਨੇ ਅਜਿਹੇ ਸਖ਼ਤ ਅਤੇ ਦਮਨਕਾਰੀ ਕਦਮ ਚੁੱਕੇ ਹਨ, ਉਨ੍ਹਾਂ ਨੇ ਆਪਣੇ ਪਤਨ ਨੂੰ ਹੀ ਤੇਜ਼ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਵਿਦਿਆਰਥੀਆਂ ਖ਼ਿਲਾਫ਼ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ।

Raja-Warring-Condemns-Invoking-Nsa-Against-Students



TOP HEADLINES


*ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤ
ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕ
7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6
*ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ
*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿ
*ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾ
*ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ*
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀ
ਜ਼ਹਿਰੀਲੀ ਗੈਸ ਦੇ ਚੜ੍ਹਨ ਕਾਰਨ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚ
*ਚਿੱਟਾ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ : ਨਪੁੰਸਕਤਾ,
ਜਾਅਲੀ ਤਨਖ਼ਾਹ ਸਲਿੱਪਾਂ ਦੇ ਬਣਕੇ ਭਾਰਤੀ ਸਟੇਟ ਬੈਂਕ ਨਾਲ 1.47
ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51065140

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us