ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ
Jul23,2026
| Jagrati Lahar Bureau | Shahkot/ Sultanpur Lodhi
ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਅਤਿਵਾਦੀ ਨਹੀਂ, ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ
ਸ਼ਾਹਪੁਰ ਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਕੀਤਾ ਮੁਆਇਨਾ, ਕਿਹਾ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ, ਕਿਸਾਨਾਂ ਨੂੰ ਹੜ੍ਹ ਰੋਕੂ ਕਾਰਜਾਂ ਵਾਸਤੇ ਮਦਦ ਦਾ ਭਰੋਸਾ ਦੁਆਇਆ
ਸ਼ਾਹਕੋਟ/ਸੁਲਤਾਨਪੁਰ ਲੋਧੀ, 23 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਕੌਮੀ ਰਾਜਧਾਨੀ ਵਿਚ ਤਿੰਨ ਮਹੀਨਿਆਂ ਲਈ ਐਨ ਐਸ ਏ ਅਧੀਨ ਪੁਲਿਸ ਨੂੰ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦੇ ਅਧਿਕਾਰ ਦੇਣ ਦੇ ਲਏ ਫੈਸਲੇ ਦੀ ਨਿਖੇਧੀ ਕੀਤੀ।
ਇਥੇ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਨਿਰੀਖਕਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ। ਇਹ ਸ਼ਾਂਤਮਈ ਅੰਦੋਲਨ ਨਾਲ ਨਜਿੱਠਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਸਾਡੇ ਬੱਚੇ ਹਨ ਕੋਈ ਅਤਿਵਾਦੀ ਨਹੀਂ। ਉਹਨਾਂ ਕਿਹਾ ਕਿ ਮੈਂ ਉਪ ਰਾਜਪਾਲ ਨੂੰ ਅਪੀਲ ਕਰਦਾ ਹਾਂ ਕਿ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਐਨ ਐਸ ਏ ਲਗਾਉਣੀ ਵਿਦਿਆਰਥੀ ਰੋਸ ਪ੍ਰਦਰਸ਼ਨ ਪ੍ਰਤੀ ਕੋਈ ਜਵਾਬ ਨਹੀਂ ਹੈ ਸਗੋਂ ਕਿ ਹਮਦਰਦੀ ਵਿਖਾਉਣਾ ਹ। ਉਹਨਾਂ ਕਿਹਾ ਕਿ ਸਾਨੂੰ ਪਿਆਰ ਨਾਲ ਉਹਨਾਂ ਦੇ ਦਿਲ ਜਿੱਤਣੇ ਚਾਹੀਦੇ ਹਨ ਤੇ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਕੌਮੀ ਟੈਸਟਿੰਗ ਸੰਗਠਨਾਂ ਵਿਚ ਪ੍ਰਣਾਲੀਬੱਧ ਤਰੀਕੇ ਨਾਲ ਸੁਧਾਰ ਲਿਆਉਣਾ ਚਾਹੀਦਾ ਹੈ। ਉਹਨਾਂਕਿਹਾ ਕਿ ਵਿਦਿਆਰਥੀਆਂ ਵਿਚ ਇਸ ਗੱਲ ਦਾ ਰੋਸ ਹੈ ਕਿ ਕੌਮੀ ਪੱਧਰ ’ਤੇ ਟੈਸਟਾਂ ਵਿਚ ਘਪਲਿਆਂ ਨਾਲ ਉਹਨਾਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਕੀਮਤ ’ਤੇ ਬੇਈਮਾਨਾਂ ਦੀ ਚੋਣ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਐਨ ਐਸ ਏ ਲਗਾ ਕੇ ਇਹਨਾਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਾਡੇ ਵਿਦਿਆਰਥੀਆਂ ਲਈ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰਹਿਣ ਤੇ ਉਹਨਾਂ ਦੇ ਕੈਰੀਅਰ ਤਬਾਹ ਕਰਨ ਦਾ ਸਬੱਬ ਬਣੇਗਾ ਜੋ ਬਹੁਤ ਮੰਦਭਾਗਾ ਹੈ।
Sukhbir-S-Badal-Condemns-Delhi-Lt-Gov-s-Decision-To-Impose-Preventive-Detention-Under-Nsa-In-The-National-Capital