ਰਿਜਨਲ ਟਰਾਂਸਪੋਰਟ ਅਫਸਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਕੀਤੇ ਚਲਾਨ

Jul24,2026 | Jagrati Lahar Bureau | Malerkotla


         * ਸਕੂਲੀ ਬੱਸਾਂ ਅਤੇ ਓਵਰਲੋਡ ਕਮਰਸ਼ੀਅਲ ਵਹੀਕਲਾਂ ਨੂੰ ਕੀਤਾ 2.60 ਲੱਖ ਰੁਪਏ ਦਾ ਜੁਰਮਾਨਾ

                          ਜ਼ਿਲੇ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਟਰਾਂਸਪੋਰਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਦੀ ਅਗਵਾਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਸਕੂਲੀ ਬੱਸਾਂ, ਕਮਰਸ਼ੀਅਲ ਵਾਹਨਾਂ ਅਤੇ ਓਵਰਲੋਡ ਟਰਾਲੀਆਂ ਦੀ ਗਹਿਰਾਈ ਨਾਲ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
                          ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣ ਕਰਨ ਵਾਲੇ 10 ਵਹੀਕਲਾਂ ਦੇ ਚਲਾਨ ਕੀਤੇ ਗਏ ਜਿਨ੍ਹਾਂ ਵਿੱਚ ਸਕੂਲੀ ਬੱਸਾਂ/ਤੂੜੀ ਨਾਲ ਓਵਰਲੋਡ ਟਰਾਲੀਆਂ ਅਤੇ ਕਮਰਸ਼ੀਅਲ ਬੱਸਾਂ ਸ਼ਾਮਿਲ ਹਨ। ਇਸ ਕਾਰਵਾਈ ਦੌਰਾਨ ਵਾਹਨ ਚਾਲਕਾਂ ਨੂੰ ਕੁੱਲ 2 ਲੱਖ 60 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ।
                         ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਟੈਕਸ ਅਦਾਇਗੀ, ਡਰਾਈਵਿੰਗ ਲਾਇਸੈਂਸ, ਓਵਰਲੋਡਿੰਗ ਅਤੇ ਹੋਰ ਲਾਜ਼ਮੀ ਨਿਯਮਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
                          ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਅਤੇ ਆਮ ਯਾਤਰੀਆਂ ਦੀ ਸੁਰੱਖਿਆ ਵਿਭਾਗ ਦੀ ਪਹਿਲੀ ਤਰਜੀਹ ਹੈ। ਇਸ ਲਈ ਓਵਰਲੋਡਿੰਗ, ਬਿਨਾਂ ਪਰਮਿਟ, ਬਿਨਾਂ ਫਿਟਨੈੱਸ ਸਰਟੀਫਿਕੇਟ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਨੂੰ ਅਪਡੇਟ ਰੱਖਣ ਅਤੇ ਟਰੈਫਿਕ ਅਤੇ ਟਰਾਂਸਪੋਰਟ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

Malerkotla-News



TOP HEADLINES


ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ
ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵ
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਆਊਟਸੋਰਸ ਮੁਲਾਜ਼ਮ
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ,
ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ
ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ ਵਿੱਚ ਸਖ਼ਤ
ਇੰਨੋਸੈਂਟ ਹਾਰਟਸ ਵੱਲੋਂ ਦਿਸ਼ਾ–ਐਨ ਇਨੀਸ਼ੀਏਟਿਵ ਦੇ ਤਹਿਤ ਹਾਰਟ,
ਸੁਲਤਾਨਪੁਰ ਲੋਧੀ ਨੇ ਐਸ.ਆਈ.ਆਰ. ਦੇ ਇਨਿਊਮਰੇਸ਼ਨ ਫਾਰਮਾਂ ਦਾ 10
*ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲ
ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰ
ਬੀਣੇਵਾਲ ਕਿਡਨੈਪ-ਕਤਲ ਮਾਮਲਾ: ਗੜ੍ਹਸ਼ੰਕਰ ਪੁਲਿਸ ਨੇ ਤਿੰਨ ਨੌਜਵ
*ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰ
*ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ* *ਜ਼ਿਲ੍ਹਾ
ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ: ਠ
ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 202

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51098118

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us