ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ (ਲੁਧਿਆਣਾ) ਦੇ ਵਿਸ਼ੇਸ਼ ਸਹਿਯੋਗ ਨਾਲ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ

Jul25,2026 | Jagrati Lahar Bureau | Ludhiana

ਸਾਲੇਮ ਟਾਬਰੀ ਸਥਿਤ ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ (ਲੁਧਿਆਣਾ) ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਸਿਲਾਈ ਅਤੇ ਕਢਾਈ ਸਿਖਲਾਈ ਕੋਰਸ ਦੇ 8ਵੇਂ ਬੈਚ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲੀਆਂ 24 ਉਮੀਦਵਾਰਾਂ ਲਈ ਇੱਕ ਵਿਸ਼ੇਸ਼ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਸੈਂਟਰ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਸਮਾਜ ਦੇ ਲੋੜਵੰਦ ਵਰਗਾਂ ਦੀਆਂ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬੋਲਦਿਆਂ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸੰਸਥਾ ਲੰਬੇ ਸਮੇਂ ਤੋਂ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਵਚਨਬੱਧ ਹੈ। ਡਾ. ਇੰਦਰਜੀਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦਾ ਹੁਨਰਮੰਦ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜਦੋਂ ਇੱਕ ਔਰਤ ਹੁਨਰ ਸਿੱਖਦੀ ਹੈ ਤਾਂ ਉਹ ਨਾ ਕੇਵਲ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਦੀ ਹੈ, ਸਗੋਂ ਪੂਰੇ ਸਮਾਜ ਨੂੰ ਅੱਗੇ ਵਧਾਉਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਸੈਂਟਰ ਭਵਿੱਖ ਵਿੱਚ ਵੀ ਔਰਤਾਂ ਨੂੰ ਸਵਾਵਲੰਬੀ ਬਣਾਉਣ ਲਈ ਅਜਿਹੇ ਨਵੇਂ ਰੋਜ਼ਗਾਰਮੁਖੀ ਕੋਰਸ ਸ਼ੁਰੂ ਕਰਦਾ ਰਹੇਗਾ। ਸਮਾਰੋਹ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ (ਲੁਧਿਆਣਾ) ਦੇ ਪ੍ਰਧਾਨ ਸਰਦਾਰ ਜਸਵੰਤ ਸਿੰਘ ਛਾਪਾ ਨੇ ਆਪਣੀ ਹਾਜ਼ਰੀ ਨਾਲ ਪ੍ਰੋਗਰਾਮ ਦੀ ਸ਼ੋਭਾ ਵਧਾਈ ਅਤੇ ਆਪਣੇ ਸੰਬੋਧਨ ਵਿੱਚ ਸੰਸਥਾ ਦੇ ਕਾਰਜਾਂ 'ਤੇ ਵਿਸ਼ੇਸ਼ ਚਾਨਣਾ ਪਾਇਆ। ਸਰਦਾਰ ਜਸਵੰਤ ਸਿੰਘ ਛਾਪਾ ਨੇ ਮੁੱਖ ਤੌਰ 'ਤੇ ਕਿਹਾ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਹਮੇਸ਼ਾ ਤੋਂ ਹੀ ਮਾਨਵ ਸੇਵਾ, ਗਰੀਬ ਪਰਿਵਾਰਾਂ ਦੀ ਮਦਦ ਅਤੇ ਨਾਰੀ ਸ਼ਕਤੀਕਰਨ ਦੇ ਕਾਰਜਾਂ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਿਲਾਈ-ਕਢਾਈ ਦਾ ਹੁਨਰ ਸਿਖਾ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਸਮਾਜ ਦੀ ਸਭ ਤੋਂ ਵੱਡੀ ਸੇਵਾ ਹੈ, ਅਤੇ ਉਨ੍ਹਾਂ ਦਾ ਟਰੱਸਟ ਅੱਗੇ ਵੀ ਡਾ. ਕੋਟਨਿਸ ਸੈਂਟਰ ਨਾਲ ਮਿਲ ਕੇ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿੱਚ ਪੂਰੀ ਲਗਨ ਨਾਲ ਸਹਿਯੋਗ ਦਿੰਦਾ ਰਹੇਗਾ। ਇਸ ਤੋਂ ਇਲਾਵਾ ਸਮਾਰੋਹ ਵਿੱਚ ਮੁੱਖ ਮਹਿਮਾਨ ਇਕਬਾਲ ਸਿੰਘ ਗਿੱਲ (ਸਾਬਕਾ ਆਈ.ਪੀ.ਐਸ.), ਸਾਬਕਾ ਕੌਂਸਲਰ ਪਰਮਿੰਦਰ ਮਹਿਤਾ, ਵਿਸ਼ੇਸ਼ ਮਹਿਮਾਨ ਹਰਮਿੰਦਰ ਕੌਰ ਸਿੱਧੂ (ਮੁੱਲਾਂਪੁਰ) (ਜਨਰਲ ਸਕੱਤਰ, ਮਹਿਲਾ ਕਾਂਗਰਸ, ਪੰਜਾਬ), ਪ੍ਰਸਿੱਧ ਸਮਾਜ ਸੇਵਕਾ ਸੋਨੀਆ ਅਰੋੜਾ, ਪ੍ਰਯਾਗ ਅਰੋੜਾ ਅਤੇ ਪਰਮਿੰਦਰ ਕੌਰ ਦਾਖਾ ਨੇ ਸ਼ਿਰਕਤ ਕੀਤੀ ਅਤੇ 8ਵੇਂ ਬੈਚ ਦੀਆਂ ਸਾਰੀਆਂ 24 ਪਾਸ ਆਊਟ ਔਰਤਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਮਹਿਮਾਨਾਂ ਨੇ ਉਨ੍ਹਾਂ ਨੂੰ ਆਪਣਾ ਸਿਲਾਈ ਕੇਂਦਰ, ਬੁਟੀਕ ਜਾਂ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਸਰਟੀਫਿਕੇਟ ਪ੍ਰਾਪਤ ਕਰਕੇ ਸਾਰੀਆਂ ਔਰਤਾਂ ਦੇ ਚਿਹਰੇ ਖਿੜ ਉੱਠੇ ਅਤੇ ਉਨ੍ਹਾਂ ਡਾ. ਇੰਦਰਜੀਤ ਸਿੰਘ ਤੇ ਸਰਦਾਰ ਜਸਵੰਤ ਸਿੰਘ ਛਾਪਾ ਦਾ ਦਿਲੋਂ ਧੰਨਵਾਦ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਗਗਨ ਭਾਟੀਆ (ਸੀ.ਪੀ.ਐਲ.ਆਈ.), ਮਨੀਸ਼ ਕੌਰ (ਓ.ਡੀ.ਆਈ.ਸੀ.), ਮੀਨੂ, ਰੀਤੂ ਅਤੇ ਤਰਸੇਮ ਲਾਲ ਆਦਿ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹਿਆ, ਜਿਸ ਤੋਂ ਬਾਅਦ ਅੰਤ ਵਿੱਚ ਆਯੋਜਕਾਂ ਨੇ ਸਾਰੇ ਪਤਵੰਤੇ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

Dr-Dn-Kotnis-Hospital-Sarbat-Da-Bhalla-Ludhiana-



TOP HEADLINES


ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ
ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵ
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਆਊਟਸੋਰਸ ਮੁਲਾਜ਼ਮ
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ,
ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ
ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ ਵਿੱਚ ਸਖ਼ਤ
ਇੰਨੋਸੈਂਟ ਹਾਰਟਸ ਵੱਲੋਂ ਦਿਸ਼ਾ–ਐਨ ਇਨੀਸ਼ੀਏਟਿਵ ਦੇ ਤਹਿਤ ਹਾਰਟ,
ਸੁਲਤਾਨਪੁਰ ਲੋਧੀ ਨੇ ਐਸ.ਆਈ.ਆਰ. ਦੇ ਇਨਿਊਮਰੇਸ਼ਨ ਫਾਰਮਾਂ ਦਾ 10
*ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲ
ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰ
ਬੀਣੇਵਾਲ ਕਿਡਨੈਪ-ਕਤਲ ਮਾਮਲਾ: ਗੜ੍ਹਸ਼ੰਕਰ ਪੁਲਿਸ ਨੇ ਤਿੰਨ ਨੌਜਵ
*ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰ
*ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ* *ਜ਼ਿਲ੍ਹਾ
ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ: ਠ
ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 202

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51098793

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us