ਦੇਸ਼ ਭਰ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਅਤੇ ਦੇਸ਼ ਦੇ ਨੌਜਵਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਅੰਦੋਲਨ ਚਲਾਇਆ ਜਾ ਰਿਹਾ ਸੀ। ਇਸ ਅੰਦੋਲਨ ਵਿੱਚ ਕਾਂਗਰਸ ਪਾਰਟੀ ਅਤੇ ਦੇਸ਼ ਦੇ ਨੌਜਵਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਮਿਲ ਰਹੇ ਹੁੰਗਾਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਮਜਬੂਰ ਹੋ ਕੇ ਅਸਤੀਫ਼ਾ ਦੇਣਾ ਪਿਆ ਅਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਨਣ ਦਾ ਐਲਾਨ ਕਰ ਦਿੱਤਾ।
ਕਾਂਗਰਸ ਪਾਰਟੀ ਅਤੇ ਦੇਸ਼ ਦੇ ਨੌਜਵਾਨਾਂ ਦੀ ਹੋਈ ਇਸ ਜਿੱਤ ਨੂੰ ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੇ ਆਗੂਆਂ ਅਤੇ ਵਰਕਰਾਂ ਨੇ ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੀ ਅਗਵਾਈ ਹੇਠ ਵਿਜੈ ਮਾਰਚ ਡਾ. ਬੀ. ਆਰ. ਅੰਬੇਡਕਰ ਭਵਨ ਸਲੇਮ,ਟਾਬਰੀ ਤੋਂ ਡਾ. ਬੀ. ਆਰ. ਅੰਬੇਡਕਰ ਚੌਂਕ, ਜਲੰਧਰ ਬਾਈਪਾਸ ਤੱਕ ਕੱਢਿਆ ਗਿਆ।
ਇਸ ਵਿਜੈ ਮਾਰਚ ਵਿੱਚ ਮੁੱਖ ਤੌਰ 'ਤੇ ਰਵਿੰਦਰ ਡਾਲਵੀ, ਸਹਿ ਇੰਚਾਰਜ ਪੰਜਾਬ ਕਾਂਗਰਸ, ਸ਼ਾਮਲ ਹੋਏ। ਇਸ ਵਿਜੈ ਮਾਰਚ ਵਿੱਚ ਸ਼ਾਮਲ ਹੋਏ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਵਿਜੈ ਮਾਰਚ ਦੇਸ਼ ਦੇ ਵਿਦਿਆਰਥੀਆਂ, ਨੌਜਵਾਨਾਂ ਦੇ ਸੰਘਰਸ਼ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਦੀ ਨਿਰੰਤਰ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਸੰਘਰਸ਼ ਦਾ ਨਤੀਜਾ ਹੈ ਜਿਸ ਕਰਕੇ ਕੇਂਦਰ ਸਰਕਾਰ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਇਸ ਵਿਜੈ ਮਾਰਚ ਵਿੱਚ ਰਾਕੇਸ਼ ਪਾਂਡੇ,ਸ਼ੁਰਿੰਦਰ ਡਾਵਰ, ਸ਼ਿਮਰਜੀਤ ਸਿੰਘ ਬੈਸ, ਬਲਵਿੰਦਰ ਸਿੰਘ ਬੈਂਸ ਤੋ ਇਲਾਵਾਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)