ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

Jul26,2026 | Jagrati Lahar Bureau | Chandigarh


ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਦੀ ਹੜਤਾਲ ਨਾਲ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਅਤੇ ਆਮ ਜਨਤਾ ਖੱਜਲ-ਖੁਆਰ ਹੋ ਰਹੀ ਹੈ: ਅਮਨ ਅਰੋੜਾ
ਯੂਨੀਅਨਾਂ ਦੀ ਮੰਗ 'ਤੇ ਸਰਕਾਰ ਨੇ 25 ਦਿਨ ਪਹਿਲਾਂ ਵਿਸ਼ੇਸ਼ ਕਮੇਟੀ ਗਠਿਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ: ਅਮਨ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਰ ਰਹੇ ਹਨ ਗੱਲਬਾਤ ਦੀ ਨਿਗਰਾਨੀ; ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਪ੍ਰਵਾਨ ਕਰੇਗੀ ਸਰਕਾਰ: ਅਮਨ ਅਰੋੜਾ
ਲਗਭਗ 18,000 ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਪੰਜਾਬ ਦੇ ਲਗਭਗ 3 ਕਰੋੜ ਲੋਕ ਹੋ ਰਹੇ ਹਨ ਪ੍ਰਭਾਵਿਤ; ਇਹ ਵਾਜਬ ਨਹੀਂ: ਅਮਨ ਅਰੋੜਾ
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਮੰਗਾਂ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਹਨ; ਬਾਕੀ ਜਾਇਜ਼ ਮੰਗਾਂ ਵੀ ਕੀਤੀਆਂ ਜਾਣਗੀਆਂ ਪੂਰੀਆਂ: ਅਮਨ ਅਰੋੜਾ
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਖੁੱਲ੍ਹ ਕੇ ਰੱਖਣ, ਪਰ ਜਨਤਾ ਨੂੰ ਪਰੇਸ਼ਾਨ ਕਰਕੇ ਸਰਕਾਰ 'ਤੇ ਦਬਾਅ ਪਾਉਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ: ਅਮਨ ਅਰੋੜਾ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ 'ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਅਤੇ ਕਰਮਚਾਰੀ ਯੂਨੀਅਨਾਂ ਦੀ ਮੰਗ 'ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਇੱਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਲੰਬਿਤ ਮੰਗਾਂ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ 21 ਜੁਲਾਈ ਤੋਂ ਹੜਤਾਲ 'ਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ, ਖਾਸ ਕਰਕੇ ਸਾਡੇ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਲਵਾਈ ਦਾ ਸੀਜ਼ਨ ਇਸ ਸਮੇਂ ਅਹਿਮ ਮੋੜ 'ਤੇ ਹੈ ਅਤੇ ਬਿਜਲੀ ਸੇਵਾਵਾਂ ਠੱਪ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸਾਨਾਂ ਤੋਂ ਇਲਾਵਾ ਘਰੇਲੂ ਖਪਤਕਾਰ, ਵਪਾਰੀ, ਸਾਡੀਆਂ ਮਾਵਾਂ-ਭੈਣਾਂ ਅਤੇ ਆਮ ਨਾਗਰਿਕ ਵੀ ਬਿਜਲੀ ਸੇਵਾਵਾਂ ਵਿੱਚ ਵਿਘਨ ਪੈਣ ਕਾਰਨ ਗੰਭੀਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।"
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਨੇ ਕਿਹਾ, "ਭਗਵੰਤ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਸਰਕਾਰ ਹੈ। ਸੱਤਾ ਸੰਭਾਲਣ ਤੋਂ ਬਾਅਦ, ਇਸ ਨੇ ਕਰਮਚਾਰੀਆਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਹਜ਼ਾਰਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਹੈ, ਉਨ੍ਹਾਂ ਨੂੰ ਸੇਵਾ ਲਾਭ ਦਿੱਤੇ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਚਿਰਕੋਣੀ ਮੰਗਾਂ ਦਾ ਨਿਪਟਾਰਾ ਕੀਤਾ ਹੈ। ਪਾਵਰ ਬੋਰਡ ਦੇ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਮੰਗਾਂ ਸਰਕਾਰ ਵੱਲੋਂ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਹਨ।"
ਕੈਬਨਿਟ ਮੰਤਰੀ ਨੇ ਕਿਹਾ, "ਬਾਕੀ ਮੰਗਾਂ ਸਬੰਧੀ, ਖੁਦ ਕਰਮਚਾਰੀ ਯੂਨੀਅਨਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਸੀ ਕਿ ਸਰਕਾਰ ਅਤੇ ਯੂਨੀਅਨਾਂ ਦੋਵਾਂ ਦੀ ਨੁਮਾਇੰਦਗੀ ਵਾਲੀ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ ਸਰਕਾਰ ਨੇ ਲਗਭਗ 20 ਤੋਂ 25 ਦਿਨ ਪਹਿਲਾਂ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਿੱਚ ਵਿੱਤ, ਬਿਜਲੀ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਕਰਮਚਾਰੀ ਯੂਨੀਅਨਾਂ ਦੇ ਚਾਰ ਨੁਮਾਇੰਦੇ ਸ਼ਾਮਲ ਹਨ। ਕਮੇਟੀ ਇਨ੍ਹਾਂ ਮੁੱਦਿਆਂ 'ਤੇ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ ਅਤੇ ਸਰਕਾਰ ਹਰ ਜਾਇਜ਼ ਮੰਗ 'ਤੇ ਹਮਦਰਦੀ ਅਤੇ ਸਕਾਰਾਤਮਕ ਪਹੁੰਚ ਨਾਲ ਵਿਚਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।"
ਉਨ੍ਹਾਂ ਅੱਗੇ ਕਿਹਾ, "ਮੈਂ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਕਮੇਟੀ ਵੱਲੋਂ ਸਿਫਾਰਸ਼ ਕੀਤੀ ਗਈ ਹਰ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ। ਜਦੋਂ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਗੱਲਬਾਤ ਪਹਿਲਾਂ ਹੀ ਚੱਲ ਰਹੀ ਹੈ, ਤਾਂ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੜਤਾਲ ਦਾ ਰਾਹ ਚੁਣਨਾ ਵਿਆਪਕ ਜਨਤਕ ਹਿੱਤ ਵਿੱਚ ਨਹੀਂ ਹੈ।"
ਅਮਨ ਅਰੋੜਾ ਨੇ ਕਿਹਾ, "ਜਨਤਾ ਦੀ ਖੱਜਲ-ਖੁਆਰੀ ਅਤੇ ਕਿਸਾਨਾਂ ਨੂੰ ਪਰੇਸ਼ਾਨ ਕਰਕੇ ਸਰਕਾਰ 'ਤੇ ਦਬਾਅ ਪਾਉਣ ਦੀ ਸੋਚ ਨਾਲ ਹੜਤਾਲ 'ਤੇ ਜਾਣਾ ਕਿਸੇ ਵੀ ਸਥਿਤੀ ਵਿੱਚ ਵਾਜਬ ਨਹੀਂ ਠਹਿਰਾਇਆ ਜਾ ਸਕਦਾ। ਸਰਕਾਰ ਤੁਹਾਡੀ ਹੈ ਅਤੇ ਤੁਸੀਂ ਵੀ ਸਾਡੇ ਵਾਂਗ ਜਨਤਾ ਦੇ ਸੇਵਕ ਹੋ। ਇਸ ਲਈ ਮੈਂ ਸਾਰੀਆਂ ਕਰਮਚਾਰੀ ਯੂਨੀਅਨਾਂ ਨੂੰ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੇ ਲੋਕਾਂ, ਖਾਸ ਕਰਕੇ ਸਾਡੇ ਕਿਸਾਨ ਭਰਾਵਾਂ ਨੂੰ ਝੋਨੇ ਦੇ ਲਵਾਈ ਦੇ ਸੀਜ਼ਨ ਦੌਰਾਨ ਪਰੇਸ਼ਾਨ ਨਾ ਕਰਨ।"
ਪਿੰਡਾਂ ਦੇ ਆਪਣੇ ਦੌਰੇ ਦੀ ਇੱਕ ਘਟਨਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਅੱਜ ਮੈਂ ਕਈ ਕਿਸਾਨਾਂ ਨੂੰ ਮਿਲਿਆ, ਜਿਨ੍ਹਾਂ ਵਿੱਚੋਂ ਇੱਕ ਕਿਸਾਨ ਤਿੰਨ ਏਕੜ ਠੇਕੇ ਦੀ ਜ਼ਮੀਨ 'ਤੇ ਖੇਤੀ ਕਰਦਾ ਹੈ। ਉਸਨੇ ਬਹੁਤ ਦੁੱਖ ਨਾਲ ਮੈਨੂੰ ਦੱਸਿਆ ਕਿ ਹੜਤਾਲ ਕਾਰਨ ਬਿਜਲੀ ਦੀ ਸਪਲਾਈ ਠੱਪ ਹੋਣ ਕਰਕੇ ਉਸਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੇ ਕਿਸਾਨਾਂ ਦਾ ਕੀ ਕਸੂਰ ਹੈ? ਜੇਕਰ ਕਰਮਚਾਰੀਆਂ ਦੀਆਂ ਕੁਝ ਸਮੱਸਿਆਵਾਂ ਹਨ, ਤਾਂ ਉਹ ਸਰਕਾਰ ਨਾਲ ਹਨ ਅਤੇ ਸਰਕਾਰ ਪਹਿਲਾਂ ਹੀ ਉਨ੍ਹਾਂ 'ਤੇ ਸਕਾਰਾਤਮਕ ਵਿਚਾਰ ਕਰ ਰਹੀ ਹੈ। ਬੇਕਸੂਰ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ।"
ਅਮਨ ਅਰੋੜਾ ਨੇ ਦੱਸਿਆ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਸਮੁੱਚੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਰਮਚਾਰੀ ਯੂਨੀਅਨਾਂ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।"
ਉਨ੍ਹਾਂ ਕਿਹਾ, "ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ ਸਾਫ਼ ਹੈ। ਅਸੀਂ ਕਿਸੇ ਵੀ ਕਰਮਚਾਰੀ ਯੂਨੀਅਨ ਜਾਂ ਕਰਮਚਾਰੀ ਦੀ ਹਰ ਜਾਇਜ਼ ਮੰਗ ਨੂੰ ਸੁਣਨ ਲਈ ਹਮੇਸ਼ਾ ਤਿਆਰ ਹਾਂ ਅਤੇ ਇਸ ਦਾ ਯੋਗ ਹੱਲ ਲੱਭਣ ਲਈ ਵਚਨਬੱਧ ਹਾਂ। ਮੁੱਖ ਮੰਤਰੀ, ਬਿਜਲੀ ਵਿਭਾਗ ਅਤੇ ਸਮੁੱਚੀ ਸਰਕਾਰ ਤੁਹਾਡੇ ਨਾਲ ਹੈ। ਤੁਸੀਂ ਕਿਸੇ ਵੀ ਸਮੇਂ ਮੁੱਖ ਮੰਤਰੀ ਜਾਂ ਕਿਸੇ ਵੀ ਮੰਤਰੀ ਨੂੰ ਮਿਲ ਸਕਦੇ ਹੋ ਅਤੇ ਆਪਣਾ ਪੱਖ ਰੱਖ ਸਕਦੇ ਹੋ। ਹਰ ਉਹ ਮੰਗ ਜੋ ਕਰਮਚਾਰੀਆਂ, ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਹੋਵੇਗੀ, ਉਸ 'ਤੇ ਵਿਚਾਰ ਕੀਤਾ ਜਾਵੇਗਾ।"
ਕੈਬਨਿਟ ਮੰਤਰੀ ਨੇ ਕਿਹਾ, "ਪਿਛਲੇ ਸਾਢੇ ਚਾਰ ਸਾਲਾਂ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਬੇਮਿਸਾਲ ਯਤਨ ਕੀਤੇ ਹਨ। ਜੇਕਰ ਕੁਝ ਲੋਕ ਹੜਤਾਲ ਰਾਹੀਂ ਜਨਤਾ ਨੂੰ ਪਰੇਸ਼ਾਨ ਕਰਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਪੰਜਾਬ ਦੇ ਲੋਕ ਤੱਥਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।"
ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ, "ਮੈਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਆਪਕ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕਰਮਚਾਰੀ ਯੂਨੀਅਨਾਂ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਕਰਵਾਉਣ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।"
ਆਪਣੀ ਅੰਤਿਮ ਅਪੀਲ ਵਿੱਚ ਅਮਨ ਅਰੋੜਾ ਨੇ ਕਿਹਾ, "ਮੈਂ ਇੱਕ ਵਾਰ ਫਿਰ ਹੱਥ ਜੋੜ ਕੇ ਆਪਣੇ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਭਰਾਵਾਂ ਅਤੇ ਭੈਣਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਹੜਤਾਲ ਵਾਪਸ ਲੈਣ ਅਤੇ ਬਿਜਲੀ ਸੇਵਾਵਾਂ ਨੂੰ ਸੁਚਾਰੂ ਬਣਾਉਣ। ਲਗਭਗ 90 ਫੀਸਦੀ ਕਰਮਚਾਰੀ, ਯਾਨੀ ਲਗਭਗ 18,500 ਮੁਲਾਜ਼ਮ ਹੜਤਾਲ 'ਤੇ ਹਨ, ਜਿਸ ਕਾਰਨ ਪੰਜਾਬ ਦੇ ਲਗਭਗ ਤਿੰਨ ਕਰੋੜ ਲੋਕ ਪ੍ਰਭਾਵਿਤ ਹੋ ਰਹੇ ਹਨ। ਜ਼ਰੂਰੀ ਜਨਤਕ ਸੇਵਾਵਾਂ ਨੂੰ ਠੱਪ ਕਰਕੇ ਜਾਂ ਨਾਗਰਿਕਾਂ ਨੂੰ ਪਰੇਸ਼ਾਨ ਕਰਕੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਨਾ ਤਾਂ ਸਰਕਾਰ ਅਤੇ ਨਾ ਹੀ ਜਨਤਾ ਪ੍ਰਵਾਨ ਕਰੇਗੀ। ਇਸ ਕਰਕੇ ਆਪਣੀਆਂ ਮੰਗਾਂ ਬਿਨਾਂ ਕਿਸੇ ਝਿਜਕ ਦੇ ਸਰਕਾਰ ਅੱਗੇ ਰੱਖੋ।"
ਅਮਨ ਅਰੋੜਾ ਨੇ ਕਿਹਾ,"ਹਰ ਜਾਇਜ਼ ਮੰਗ ਗੱਲਬਾਤ ਰਾਹੀਂ ਹੱਲ ਕੀਤੀ ਜਾਵੇਗੀ, ਪਰ ਜਨਤਾ ਨੂੰ ਪਰੇਸ਼ਾਨ ਕਰਕੇ ਸਰਕਾਰ ‘ਤੇ ਦਬਾਅ ਪਾਉਣ ਦੀ ਇਸ ਪਹੁੰਚ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਓ ਅਸੀਂ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਿਆਪਕ ਹਿੱਤਾਂ ਦੀ ਰਾਖੀ ਕਰੀਏ ਅਤੇ ਗੱਲਬਾਤ ਜ਼ਰੀਏ ਸਾਰੇ ਮਸਲੇ ਹੱਲ ਕਰੀਏ।"

Power-Corporation-Employees-Shouldn-t-Cause-Hardship-To-Farmers-Public-Withdraw-Strike-Govt-Is-Always-Ready-For-Dialogue-Aman-Arora



TOP HEADLINES


ਸੁਨੀਲ ਮੋਦਗਿਲ ਨੇ ਸੰਭਾਲੀ ਭਾਜਪਾ ਲੁਧਿਆਣਾ ਦੀ ਕਮਾਨ, ਕੇਵਲ ਸਿੰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣ
*ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ
Chugh Gets New Responsibility In Home, Defence Ministr
ਗਰਮੀ ਦੇ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ, ਆਮ ਲੋਕਾਂ ਦੀ
*ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵ
*ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅ
ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼
ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆ
ਕਾਰਗਿਲ ਵਿਜੈ ਦਿਵਸ ਮੌਕੇ ਐਸ.ਸੀ.ਡੀ. ਸਰਕਾਰੀ ਕਾਲਜ ਵਿੱਚ ਸ਼ਹੀਦ
*ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ਅਸ਼ੀਰਵਾਦ ਸਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ
*ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟ
ਮੁੱਖ ਮੰਤਰੀ ਭਗਵੰਤ ਮਾਨ Neet ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51115147

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us