ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਦੀ ਅਗਵਾਈ ਵਿੱਚ ਟਿੱਬਾ ਰੋਡ ਦਫ਼ਤਰ ਵਿੱਚ ਕੀਤਾ
Jul26,2026
| Jagrati Lahar Bureau | Ludhiana
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੀ ਨਵੀਂ ਬਣੀ ਟੀਮ ਅਤੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਦਾ ਆਯੋਜਨ ਅੱਜ ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਦੀ ਅਗਵਾਈ ਵਿੱਚ ਟਿੱਬਾ ਰੋਡ ਦਫ਼ਤਰ ਵਿੱਚ ਕੀਤਾ ਗਿਆ।
ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਰਵਿੰਦਰ ਡਾਲਵੀ, ਸਹਿ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ, ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਵਿੰਦਰ ਡਾਲਵੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੋਣਾਂ ਲੜੇਗੀ। ਅਗਲੇ ਮਹੀਨੇ ਤੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਵੱਡੀਆਂ ਰੈਲੀਆਂ ਕਰਨ ਅਤੇ ਬੱਸ ਰਾਹੀਂ ਚੋਣ ਪ੍ਰਚਾਰ ਕਰਨ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵੱਡੀਆਂ ਰੈਲੀਆਂ ਅਤੇ ਬੱਸ ਰਾਹੀਂ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਦੀ ਅਗਵਾਈ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਰਨਗੇ। ਪੰਜਾਬ ਦੀ ਸਾਰੀ ਸੀਨੀਅਰ ਲੀਡਰਸ਼ਿਪ ਇਕੱਠੀ ਹੋ ਕੇ ਪਾਰਟੀ ਹਾਈ ਕਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੰਮ ਕਰਦੀ ਹੋਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰੇਗੀ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਪੰਜਾਬ ਦੀ ਜਨਤਾ ਦੇ ਸਹਿਯੋਗ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਕਿਉਂਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਜਨਤਾ ਇੰਤਜ਼ਾਰ ਵਿੱਚ ਹੈ ਕਿ ਚੋਣਾਂ ਜਲਦੀ ਹੋਣ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੀ ਨਵੀਂ ਟੀਮ ਦੇ ਅਹੁਦੇਦਾਰ, ਯੂਥ ਕਾਂਗਰਸ, ਸੇਵਾ ਦਲ, ਲੀਗਲ ਸੈੱਲ, ਐੱਸ. ਸੀ. ਸੈੱਲ ਅਤੇ ਬੀ. ਸੀ. ਸੈੱਲ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਸੀ।
Sanjay-Talwar-Dcc-President-Ludhiana-