ਪੰਜਾਬ 'ਚ ਸਭ ਤੋਂ ਛੋਟੀ ਉਮਰ ਦਾ ਪ੍ਰਧਾਨ, ਕੈਨੇਡਾ ਦੀ Pr ਛੱਡ ਵਾਪਸ ਆਇਆ ਨੌਜਵਾਨ ਬਣਿਆ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ

Jul27,2026 | Ravinder Singh Dhillon | Khanna


ਵਿਧਾਇਕ ਗਿਆਸਪੁਰਾ ਨੇ ਕੁਰਸੀ 'ਤੇ ਬਿਠਾਇਆ, ਪਹਿਲੇ ਦਿਨ ਹੀ ਸ਼ਹਿਰ ਦੀ ਵੱਡੀ ਮੰਗ ਹੋਈ ਪੂਰੀ 


 ਜਿੱਥੇ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਉੱਥੇ ਦੋਰਾਹਾ ਸ਼ਹਿਰ ਦੇ ਇੱਕ ਨੌਜਵਾਨ ਨੇ ਇਸ ਰੁਝਾਨ ਦੇ ਉਲਟ ਕਦਮ ਚੁੱਕ ਕੇ ਆਪਣੀ ਕੈਨੇਡਾ ਦੀ ਪੱਕੀ ਜ਼ਿੰਦਗੀ ਅਤੇ ਪੀਆਰ ਨੂੰ ਛੱਡ ਆਪਣੇ ਸ਼ਹਿਰ ਦੀ ਸੇਵਾ ਕਰਨ ਦਾ ਫੈਸਲਾ ਕੀਤਾ। ਇਹ ਨੌਜਵਾਨ ਹੈ ਅਨਮੋਲ ਸ਼ਰਮਾ, ਜਿਸ ਨੇ ਕੈਨੇਡਾ ਤੋਂ ਵਾਪਸ ਆ ਕੇ ਨਗਰ ਕੌਂਸਲ ਚੋਣ ਲੜੀ, ਲੋਕਾਂ ਦਾ ਭਰੋਸਾ ਜਿੱਤਿਆ ਅਤੇ ਹੁਣ ਆਮ ਆਦਮੀ ਪਾਰਟੀ ਨੇ ਉਸਨੂੰ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਅੱਜ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਅਨਮੋਲ ਸ਼ਰਮਾ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਇੰਨਾ ਵਿਕਾਸ ਹੋਵੇ ਕਿ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਮੁੜ ਆਪਣੇ ਵਤਨ ਵਾਪਸ ਆਉਣ। ਉਨ੍ਹਾਂ ਕਿਹਾ ਕਿ ਅਨਮੋਲ ਸ਼ਰਮਾ ਇਸ ਸੋਚ ਦੀ ਇੱਕ ਜਿਉਂਦੀ-ਜਾਗਦੀ ਮਿਸਾਲ ਹੈ, ਜਿਸ ਨੇ ਵਿਦੇਸ਼ ਦੀ ਆਰਾਮਦਾਇਕ ਜ਼ਿੰਦਗੀ ਛੱਡ ਕੇ ਆਪਣੇ ਸ਼ਹਿਰ ਦੀ ਸੇਵਾ ਨੂੰ ਤਰਜੀਹ ਦਿੱਤੀ।

ਵਿਧਾਇਕ ਨੇ ਕਿਹਾ ਕਿ ਲੋਕਾਂ ਨੇ ਵੀ ਅਨਮੋਲ ਸ਼ਰਮਾ 'ਤੇ ਭਰੋਸਾ ਜਤਾਉਂਦਿਆਂ ਉਸ ਨੂੰ ਕੌਂਸਲਰ ਚੁਣਿਆ ਅਤੇ ਹੁਣ ਪਾਰਟੀ ਨੇ ਉਸ ਦੀ ਯੋਗਤਾ ਨੂੰ ਦੇਖਦੇ ਹੋਏ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਦੇ ਹੀ ਅਨਮੋਲ ਸ਼ਰਮਾ ਨੇ ਸਭ ਤੋਂ ਪਹਿਲਾਂ ਦੋਰਾਹਾ ਵਿੱਚ ਇੱਕ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਮੰਗ ਰੱਖੀ, ਜਿਸ 'ਤੇ ਉਨ੍ਹਾਂ ਨੇ ਤੁਰੰਤ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਅਨਮੋਲ ਸ਼ਰਮਾ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਸੁਦਰਸ਼ਨ ਸ਼ਰਮਾ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੁਦਰਸ਼ਨ ਸ਼ਰਮਾ ਪਿਛਲੇ ਕਰੀਬ 35 ਸਾਲਾਂ ਤੋਂ ਦੋਰਾਹਾ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਅੱਗੇ ਲਿਆਉਣ ਲਈ ਖੁਦ ਪ੍ਰਧਾਨਗੀ ਦੀ ਕੁਰਸੀ ਦਾ ਤਿਆਗ ਕੀਤਾ। ਵਿਧਾਇਕ ਨੇ ਕਿਹਾ ਕਿ ਮੌਜੂਦਾ ਸਿਆਸਤ ਵਿੱਚ ਅਜਿਹੀਆਂ ਮਿਸਾਲਾਂ ਬਹੁਤ ਘੱਟ ਮਿਲਦੀਆਂ ਹਨ, ਜਿੱਥੇ ਇੱਕ ਆਗੂ ਆਪਣਾ ਅਹੁਦਾ ਛੱਡ ਕੇ ਨਵੀਂ ਪੀੜ੍ਹੀ ਨੂੰ ਅੱਗੇ ਆਉਣ ਦਾ ਮੌਕਾ ਦੇਵੇ।

ਇਸ ਮੌਕੇ ਨਵੇਂ ਪ੍ਰਧਾਨ ਅਨਮੋਲ ਸ਼ਰਮਾ ਨੇ ਕਿਹਾ ਕਿ ਕੈਨੇਡਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਹ ਉੱਥੇ ਪੂਰੀ ਤਰ੍ਹਾਂ ਸੈਟਲ ਸਨ, ਪਰ ਉਨ੍ਹਾਂ ਦੇ ਮਨ ਵਿੱਚ ਆਪਣੇ ਸ਼ਹਿਰ ਲਈ ਕੁਝ ਕਰਨ ਦੀ ਇੱਛਾ ਹਮੇਸ਼ਾ ਰਹੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੇ ਪਿਤਾ ਨਾਲ ਫੋਨ 'ਤੇ ਗੱਲ ਕਰਕੇ ਚੋਣ ਲੜਨ ਦੀ ਇੱਛਾ ਜਤਾਈ। ਪਿਤਾ ਨੇ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ, ਜਿਸ ਤੋਂ ਬਾਅਦ ਉਹ ਤੁਰੰਤ ਕੈਨੇਡਾ ਛੱਡ ਕੇ ਦੋਰਾਹਾ ਵਾਪਸ ਆ ਗਏ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਚੋਣ ਮੈਦਾਨ ਵਿੱਚ ਉਤਰੇ।

ਅਨਮੋਲ ਸ਼ਰਮਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਦੋਰਾਹਾ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਹੋਵੇਗੀ। ਦੋਰਾਹਾ ਵਿੱਚ ਆਧੁਨਿਕ ਖੇਡ ਗਰਾਊਂਡ, ਨੌਜਵਾਨਾਂ ਲਈ ਲਾਇਬ੍ਰੇਰੀ, ਬਜ਼ੁਰਗਾਂ ਲਈ ਵਧੀਆ ਪਾਰਕ, ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਪੱਕਾ ਹੱਲ ਅਤੇ ਹੋਰ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ।

ਕੈਨੇਡਾ ਦੀ ਪੱਕੀ ਜ਼ਿੰਦਗੀ ਛੱਡ ਕੇ ਆਪਣੇ ਵਤਨ ਦੀ ਸੇਵਾ ਕਰਨ ਲਈ ਵਾਪਸ ਆਏ ਅਨਮੋਲ ਸ਼ਰਮਾ ਦੀ ਇਹ ਕਹਾਣੀ ਹੁਣ ਦੋਰਾਹਾ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕ ਇਸ ਨੂੰ ਨੌਜਵਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਵਜੋਂ ਦੇਖ ਰਹੇ ਹਨ ਕਿ ਜੇ ਇਰਾਦੇ ਮਜ਼ਬੂਤ ਹੋਣ ਤਾਂ ਆਪਣੇ ਸ਼ਹਿਰ ਅਤੇ ਸਮਾਜ ਦੀ ਸੇਵਾ ਕਰਕੇ ਵੀ ਨਵੀਂ ਪਛਾਣ ਬਣਾਈ ਜਾ ਸਕਦੀ ਹੈ।

Khanna-News-



TOP HEADLINES


ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲ
ਪੁਲੀਸ ਤੇ ਹਮਲਾ ਕਰਨ ਵਾਲੇ 3 ਨਸ਼ਾ ਤਸਕਰ ਮੁਕਾਬਲੇ ਤੋਂ ਬਾਅਦ ਕਾ
ਇੱਕ ਅਗਸਤ ਨੂੰ ਦਿੱਲੀ ਵਿੱਚ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਦਾ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ
ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 'ਤੇ ਲਿਆਂਦਾ, ਭਾਜ
*ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ
ਪੰਜਾਬ 'ਚ ਸਭ ਤੋਂ ਛੋਟੀ ਉਮਰ ਦਾ ਪ੍ਰਧਾਨ, ਕੈਨੇਡਾ ਦੀ Pr ਛੱਡ ਵ
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰ
ਦਿਲ ਦੀ ਇੱਛਾ ਹੈ ਕਿ ਬੀਬੀ ਖਾਲੜਾ ਮੇਰੀ ਜਗ੍ਹਾ ਮੇਰੇ ਹਲਕੇ ਦਾਖਾ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਮਹੀਨਿਆ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਭਵਿੱਖ ਦੇ ਅਧਿਆਪਕਾਂ ਨ
ਸੁਨੀਲ ਮੋਦਗਿਲ ਨੇ ਸੰਭਾਲੀ ਭਾਜਪਾ ਲੁਧਿਆਣਾ ਦੀ ਕਮਾਨ, ਕੇਵਲ ਸਿੰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣ
*ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ
Chugh Gets New Responsibility In Home, Defence Ministr
ਗਰਮੀ ਦੇ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ, ਆਮ ਲੋਕਾਂ ਦੀ
*ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵ
*ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51126961

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us