*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ*

Jul28,2026 | Jagrati Lahar Bureau | Chandigarh

*ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਟਰਾਂਸਪੋਰਟ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ: ਹਰਪਾਲ ਸਿੰਘ ਚੀਮਾ*

*ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮ ਸਰਗਰਮੀ ਨਾਲ ਵਿਚਾਰੇ ਜਾ ਰਹੇ ਹਨ: ਹਰਪਾਲ ਸਿੰਘ ਚੀਮਾ*


ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।

ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।"

ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਂਸਪੋਰਟ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ, ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਠੋਸ ਹੱਲ ਤਿਆਰ ਕਰਨ ਅਤੇ ਮਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦ ਤੋਂ ਜਲਦ ਅਗਲੀਆਂ ਮੀਟਿੰਗਾਂ ਕਰਨ।

ਟਰਾਂਸਪੋਰਟ ਖੇਤਰ ਦੀਆਂ ਮੀਟਿੰਗਾਂ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ 'ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਪੰਜਾਬ', 'ਐਨ.ਐਚ.ਐਮ. ਇੰਪਲਾਈਜ਼ ਯੂਨੀਅਨ', 'ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ' ਅਤੇ 'ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ' ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਮੁਲਾਜ਼ਮ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਤੁਹਾਡੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮਾਂ ਦੀ ਸਰਗਰਮੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।"

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਚਰਨ ਸਿੰਘ ਲਾਹੌਰੀਆ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਕਾਮਰੇਡ ਪ੍ਰੇਮ ਸਿੰਘ ਬਨੂੜ ਅਤੇ ਸ਼ਮਿੰਦਰ ਸਿੰਘ ਬਰਾੜ; ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ, ਸੰਦੀਪ ਸ਼ਰਮਾ, ਜਗਰੂਪ ਸਿੰਘ ਅਤੇ ਬਰਿੰਦਰ ਸਿੰਘ; ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ ਅਤੇ ਅਵਤਾਰ ਸਿੰਘ; ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਜਸਵੀਰ ਸਿੰਘ ਅਤੇ ਡਾ. ਵਾਹਿਦ ਮੁਹੰਮਦ; ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਗੁਰਜਿੰਦਰ ਸਿੰਘ ਔਲਖ, ਹਰਮਨਦੀਪ ਸਿੰਘ ਸਿੱਧੂ ਅਤੇ ਨਜ਼ਰ ਸਿੰਘ; ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਸ਼ਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Finance-Minister-Harpal-Singh-Cheema-Holds-High-level-Meetings-



TOP HEADLINES


ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂ
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨ
*ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵ
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ₹10,000-₹10,0
*ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ
*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅ
ਪੰਜਾਬ ਯੁਨੀਵਰਸਿਟੀ ਵਿੱਚ ਪੀ.ਐਚ.ਡੀ. ਰਿਸਰਚ ਸਕਾਲਰ ਵਿਦਿਆਰਥਣ ਦ
ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ
29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ: ਪੰਜਾਬ ਦੀਆਂ ਔਰਤਾਂ ਨੇ ਮੁੱਖ
*ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜ
*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵ
ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ’ਚ ਪਲਟੀ;
ਹੁਣ Amritsar ਤੋਂ 27 ਦੇਸ਼ਾਂ ਦੀ ਡਾਇਰੈਕਟ ਫਲਾਈਟ, ਦੁਬਾਰਾ Che
ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲ
ਪੁਲੀਸ ਤੇ ਹਮਲਾ ਕਰਨ ਵਾਲੇ 3 ਨਸ਼ਾ ਤਸਕਰ ਮੁਕਾਬਲੇ ਤੋਂ ਬਾਅਦ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51139885

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us