ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ₹10,000-₹10,000 ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ
Jul28,2026
| Jagrati Lahar Bureau | Chandigarh
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦੇ ਇਲਾਜ ਲਈ ₹10,000-₹10,000 ਦੀ ਮਾਲੀ ਸਹਾਇਤਾ ਦਿੱਤੀ
ਜ਼ਖ਼ਮੀ ਕਰਮਚਾਰੀਆਂ ਨੂੰ ਇਲਾਜ ਨਾ ਮਿਲਣ 'ਤੇ 'ਸਿਹਤ ਕ੍ਰਾਂਤੀ' ਦੇ ਦਾਅਵਿਆਂ 'ਤੇ ਵੀ ਚੁੱਕੇ ਸਵਾਲ
ਪੰਜਾਬ ਦੇ ਲੋਕ ਇੱਕ-ਇੱਕ ਡੰਡੇ ਦਾ ਹਿਸਾਬ ਲੈਣਗੇ - ਢਿੱਲੋਂ
ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਅਤੇ ਮਹਿਲਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਪਹੁੰਚੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਦੇ ਰਵੱਈਏ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ 13 ਪੀੜਤਾਂ ਨੂੰ ਆਪਣੇ ਪੱਧਰ 'ਤੇ ਇਲਾਜ ਲਈ ਪ੍ਰਤੀ ਪੀੜਿਤ ਦੱਸ ਹਜ਼ਾਰ - ਦੱਸ ਹਜ਼ਾਰ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ। ਇਸਤੋਂ ਪਹਿਲਾਂ ਉਹਨਾਂ ਨਗਰ ਨਿਗਮ ਵਿਖੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਵੀ ਹਾਜ਼ਰੀ ਲਵਾਈ ਅਤੇ ਸਫ਼ਾਈ ਕਰਮਚਾਰੀਆਂ ਨਾਲ ਡੱਟ ਕੇ ਖੜ੍ਹਨ ਦੇ ਭਰੋਸਾ ਦਿੱਤਾ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਲੋਕਤੰਤਰ ਵਿੱਚ ਧਰਨੇ-ਪ੍ਰਦਰਸ਼ਨਾਂ ਨੂੰ ਹਰੇਕ ਨਾਗਰਿਕ ਦਾ ਅਧਿਕਾਰ ਦੱਸਦੇ ਸਨ, ਪਰ ਅੱਜ ਉਨ੍ਹਾਂ ਦੇ ਰਾਜ ਵਿੱਚ ਆਪਣੇ ਹੱਕ ਮੰਗ ਰਹੀਆਂ ਗਰੀਬ ਮਾਵਾਂ-ਭੈਣਾਂ ਅਤੇ ਸਫ਼ਾਈ ਕਰਮਚਾਰੀਆਂ ’ਤੇ ਜ਼ਾਲਮਾਨਾ ਢੰਗ ਨਾਲ ਡਾਂਗਾਂ ਵਰ੍ਹਾਈਆਂ ਗਈਆਂ ਹਨ, ਜਿਸ ਨਾਲ ਕਈ ਕਰਮਚਾਰੀਆਂ ਦੇ ਸਿਰ ਪਾੜ ਦਿੱਤੇ, ਲੱਤਾਂ ਅਤੇ ਮੋਢੇ ਤੱਕ ਟੁੱਟ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਮ ਕੰਮ ਕਰਦੇ ਹਨ ਅਤੇ ਇਹਨਾਂ ਮਿਹਨਤਕਸ਼ਾਂ ਦਾ ਜਿੰਨਾ ਧੰਨਵਾਦ ਕੀਤਾ ਜਾਵੇ ਘੱਟ ਹੈ, ਪਰ ਇਹ ਸਰਕਾਰ ਜਾਇਜ਼ ਮੰਗਾਂ ਮੰਨਣ ਦੀ ਥਾਂ ਲਾਠੀਆਂ ਚਲਾ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਗਵਰਨਰ ਨਾਲ ਵੀ ਮੁਲਾਕਾਤ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
-Punjab-Bjp-President-Sardar-Kewal-Singh-Dhillon-Extends-10-000-Aid-To-Each-Of-13-Injured-Sanitation-Workers-For-Medical-Treatment-