*ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ*

Jul29,2026 | Jagrati Lahar Bureau | Chandigarh



*ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ 26.73 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ*

*ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਨੂੰ ਬਚਾਉਣ ਦਾ ਕੰਮ ਕੀਤਾ - ਬਰਿੰਦਰ ਗੋਇਲ*

*ਕਿਹਾ, ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ*

*ਹੁਣ ਘਨੌਰ ਹਲਕੇ ‘ਚ 16,932 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਨਾਲ ਸਿੰਚਾਈ ਦਾ ਲਾਭ - ਬਰਿੰਦਰ ਗੋਇਲ*

*36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਤੇ 2.44 ਕਿਲੋਮੀਟਰ ਘੜਾਮ ਰਜਬਾਹਾ ਪੱਕਾ ਕੀਤਾ*

*ਭਗਵੰਤ ਮਾਨ ਸਰਕਾਰ ਨੇ ਹਲਕਾ ਘਨੌਰ ‘ਚ ਕਰਵਾਏ ਲਾਮਿਸਾਲ ਵਿਕਾਸ ਕਾਰਜ - ਗੁਰਲਾਲ ਘਨੌਰ*


ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ।

ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ।

ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਨੇੜੇ ਨਹਿਰ ਲੰਘਦੀ ਹੋਣ ਦੇ ਬਾਵਜੂਦ ਕਈ ਪਿੰਡ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਹੈ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਿਛਲੇ ਪੰਜਾਹ ਸਾਲਾਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਨਦੀ ‘ਤੇ ਹੜ੍ਹਾਂ ਤੋਂ ਬਚਾਅ ਲਈ 13 ਕਰੋੜ ਰੁਪਏ ਖਰਚੇ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਘਨੌਰ ‘ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ। ਗੁਰਲਾਲ ਘਨੌਰ ਨੇ ਦੱਸਿਆ ਕਿ ਲਿਫ਼ਟ ਸਿਸਟਮ ਦੇ ਚਾਲੂ ਹੋਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਕਿਸਾਨਾਂ ਦੀਆਂ ਖੇਤੀ ਲਾਗਤਾਂ ਵੀ ਘਟਣਗੀਆਂ।

ਇਸ ਦੌਰਾਨ ਇਲਾਕਾ ਨਿਵਾਸੀ ਕਿਸਾਨਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਹੀ ਪੂਰਾ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਯਮਤ ਸਹੂਲਤ ਮਿਲੇਗੀ।ਇਸ ਮੌਕੇ ਕੈਬਨਿਟ ਮੰਤਰੀ ਤੇ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
*****
ਫੋਟੋ ਕੈਪਸ਼ਨ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਪਿੰਡ ਕੋਲ੍ਹੇਮਾਜਰਾ ਵਿਖੇ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ।

Punjab-Government-Gifts-Canal-Irrigation-To-Farmers-Of-42-Villages-In-Ghanaur-Through-Lift-Irrigation-System



TOP HEADLINES


ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ
पंजाब सरकार ने मनरेगा/वीबी जी राम जी कर्मचारियों के लं
*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ
*ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸ
*ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਹਜ਼ਾਰਾਂ ਦਾ ਕ
*ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ
*ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤ
*ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰ
*ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ
*ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨ
*ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ
*ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ
ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ
ਮਾਲਵੇ 'ਚ 'ਚਿੱਟੀ ਮੱਖੀ' ਨੇ ਨਰਮਾ ਅਤੇ 'ਚਿੱਟੇ ਨਸ਼ੇ' ਨੇ ਜਵਾਨ
ਢਿੱਲੋਂ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪ
ਦੋਰਾਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਗੈਰ-ਕਾਨੂੰਨੀ ਸਕ੍ਰੈਪ ਕਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51149915

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us