ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ ਆਪ ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ

Jul31,2026 | Gautam Jalandhari | Chandigarh

 
ਜਨਤਕ ਮੁੱਦੇ ਚੁੱਕਣ ਦੀ ਬਜਾਏ ਇੱਕ-ਦੂਜੇ ਨਾਲ ਲੜਨ ਵਿੱਚ ਮਸਰੂਫ ਹਨ ਕਾਂਗਰਸੀ ਆਗੂ: ਬਲਤੇਜ ਪੰਨੂ
 
ਆਪ ਵਿਧਾਇਕਾਂ ਬਾਰੇ ਰਾਜਾ ਵੜਿੰਗ ਦੇ ਦਾਅਵੇ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਲੀਡਰਸ਼ਿਪ ਦੇ ਸੰਕਟ ਨੂੰ ਛੁਪਾਉਣ ਲਈ ਘੜੇ ਗਏ ਹਨ: ਬਲਤੇਜ ਪੰਨੂ
 
ਕਾਂਗਰਸ ਆਪਣੇ ਆਗੂਆਂ ਨੂੰ ਭਾਜਪਾ 'ਚ ਜਾਣ ਤੋਂ ਨਹੀਂ ਰੋਕ ਸਕੀਆਪ ਬਾਰੇ ਅਟਕਲਾਂ ਲਗਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ
 
ਕਾਂਗਰਸ ਕੋਲ ਸਾਰੀਆਂ ਸੀਟਾਂ ਲਈ ਉਮੀਦਵਾਰ ਵੀ ਨਹੀਂ ਹਨਫਿਰ ਵੀ ਰਾਜਾ ਵੜਿੰਗ 'ਆਪਵਿਧਾਇਕਾਂ ਦੇ ਸੁਪਨੇ ਦੇਖ ਰਹੇ ਹਨ: ਬਲਤੇਜ ਪੰਨੂ
 
ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟਉਲਝਣ ਅਤੇ ਲੀਡਰਸ਼ਿਪ ਦੇ ਸੰਕਟ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ 'ਆਪਵਿਧਾਇਕਾਂ ਬਾਰੇ ਝੂਠੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਸੰਘਰਸ਼ਾਂ ਵਿੱਚ ਰੁੱਝੀ ਹੋਈ ਹੈ।
 
ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਲਕੁਲ ਸਹੀ ਭਵਿੱਖਬਾਣੀ ਕੀਤੀ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵਿਰੋਧੀ ਧਿਰਾਂ ਆਪਣਾ ਸਿਆਸੀ ਸੰਤੁਲਨ ਗੁਆ ਬੈਠਣਗੀਆਂ। ਉਨ੍ਹਾਂ ਕਿਹਾ, "ਕਾਂਗਰਸੀ ਆਗੂਆਂ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੋਂ ਪਾਰਟੀ ਅੰਦਰਲੀ ਗੰਭੀਰ ਫੁੱਟ ਸਾਫ਼ ਝਲਕਦੀ ਹੈ। ਪੰਜਾਬ ਕਾਂਗਰਸ ਦੀ ਹਾਲਤ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਇਸ ਦੇ ਆਗੂ ਲੋਕ ਮੁੱਦੇ ਚੁੱਕਣ ਦੀ ਬਜਾਏ ਇੱਕ-ਦੂਜੇ ਨਾਲ ਲੜਨ ਵਿੱਚ ਮਸਰੂਫ ਹਨ। ਕਾਂਗਰਸੀ ਆਗੂਆਂ ਦਾ ਹਰ ਬਿਆਨ ਅਤੇ ਟਵੀਟ ਉਨ੍ਹਾਂ ਦੇ ਅੰਦਰੂਨੀ ਕਲੇਸ਼ ਨੂੰ ਹੀ ਉਜਾਗਰ ਕਰਦਾ ਹੈ।"
 
ਰਾਜਾ ਵੜਿੰਗ ਦੇ ਉਸ ਦਾਅਵੇ ਨੂੰ ਖਾਰਜ ਕਰਦਿਆਂਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 'ਆਪਦੇ 40 ਤੋਂ 45 ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨਬਲਤੇਜ ਪੰਨੂ ਨੇ ਇਸ ਨੂੰ ਕਾਂਗਰਸ ਦੇ ਅੰਦਰੂਨੀ ਕਲੇਸ਼ ਤੋਂ ਧਿਆਨ ਭਟਕਾਉਣ ਲਈ ਘੜੀ ਗਈ ਇੱਕ ਮਨਘੜਤ ਕਹਾਣੀ ਕਰਾਰ ਦਿੱਤਾ। ਉਨ੍ਹਾਂ ਅੱਗੇ ਕਿਹਾ, "ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ 30 ਤੋਂ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨਪਰ ਬਾਅਦ ਵਿੱਚ ਉਹ ਇਹ ਦੋਸ਼ ਲਗਾਉਣ ਲੱਗ ਪਏ ਕਿ ਕਾਂਗਰਸ ਦੇ ਨਗਰ ਕੌਂਸਲਰਾਂ ਨੂੰ ਤੋੜਿਆ ਜਾ ਰਿਹਾ ਹੈ।"
 
ਉਨ੍ਹਾਂ ਕਿਹਾ, "ਜੇਕਰ ਰਾਜਾ ਵੜਿੰਗ ਦੇ ਅੰਕੜਿਆਂ ਨੂੰ ਬਾਜਵਾ ਦੇ ਦਾਅਵਿਆਂ ਵਿੱਚ ਜੋੜ ਦਿੱਤਾ ਜਾਵੇ ਤਾਂ ਕਾਂਗਰਸ ਕੋਲ ਸਰਕਾਰ ਬਣਾਉਣ ਲਈ ਪਹਿਲਾਂ ਹੀ ਬਹੁਮਤ ਹੋ ਜਾਵੇਗਾ। ਇਸ ਤੋਂ ਇੱਕ ਸਾਧਾਰਨ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਉਨ੍ਹਾਂ ਨਾਲ ਇੰਨੇ ਮੈਂਬਰ ਹਨ ਤਾਂ ਕਾਂਗਰਸ ਨੇ ਆਪਣੀ ਸਰਕਾਰ ਕਿਉਂ ਨਹੀਂ ਬਣਾਈਇਹ ਵਿਰੋਧੀ ਬਿਆਨ ਪਾਰਟੀ ਅੰਦਰ ਫੈਲੀ ਉਲਝਣ ਅਤੇ ਬੌਖਲਾਹਟ ਨੂੰ ਹੀ ਨੰਗਾ ਕਰਦੇ ਹਨ।"
 
ਕਾਂਗਰਸ ਲੀਡਰਸ਼ਿਪ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਾਰਟੀ ਆਪਣੇ ਸੀਨੀਅਰ ਨੇਤਾਵਾਂ ਨੂੰ ਭਾਜਪਾ 'ਚ ਜਾਣ ਤੋਂ ਰੋਕਣ 'ਚ ਬਾਰ-ਬਾਰ ਨਾਕਾਮ ਰਹੀ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਪਤਾ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਸਾਂਝ ਕਦੋਂ ਪਾਈਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਕਦੋਂ ਛੱਡੀਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਦੋਂ ਪਾਸਾ ਬਦਲਿਆਜਾਂ ਸਾਬਕਾ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਕਦੋਂ ਸ਼ਾਮਲ ਹੋਏ। "ਜਿਹੜੀ ਪਾਰਟੀ ਆਪਣੇ ਸੀਨੀਅਰ ਆਗੂਆਂ ਦੇ ਭਾਜਪਾ 'ਚ ਜਾਣ ਦਾ ਧਿਆਨ ਵੀ ਨਹੀਂ ਰੱਖ ਸਕੀਉਸ ਕੋਲ 'ਆਪਵਿਧਾਇਕਾਂ ਬਾਰੇ ਅਟਕਲਾਂ ਲਗਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।"
 
ਕਾਂਗਰਸ 'ਤੇ ਇੱਕ ਹੋਰ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਕਿ ਉਹ 'ਆਪਬਾਰੇ ਦਾਅਵੇ ਕਰਨ ਤੋਂ ਪਹਿਲਾਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ। ਉਨ੍ਹਾਂ ਕਿਹਾ, "ਕਾਂਗਰਸ ਕੋਲ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਲਈ ਮਜ਼ਬੂਤ ਉਮੀਦਵਾਰ ਵੀ ਨਹੀਂ ਹਨਫਿਰ ਵੀ ਇਸ ਦੇ ਆਗੂ ਅਗਲੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ।"
 
ਕਾਂਗਰਸ ਅੰਦਰ ਲੀਡਰਸ਼ਿਪ ਦੇ ਸੰਕਟ ਨੂੰ ਉਜਾਗਰ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਇੱਕ ਦਰਜਨ ਤੋਂ ਵੱਧ ਆਗੂ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਦੌੜ ਵਿੱਚ ਹਨ।
 
ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਉਨ੍ਹਾਂ ਪੋਸਟਰਾਂ ਦਾ ਹਵਾਲਾ ਦਿੰਦਿਆਂਜਿਨ੍ਹਾਂ ਵਿੱਚ ਕਾਂਗਰਸ ਦਾ ਨਾਂਚੋਣ ਨਿਸ਼ਾਨ ਅਤੇ ਕੇਂਦਰੀ ਲੀਡਰਸ਼ਿਪ ਦੀ ਤਸਵੀਰ ਗਾਇਬ ਸੀਬਲਤੇਜ ਪੰਨੂ ਨੇ ਕਿਹਾ ਕਿ ਇਹ ਘਟਨਾਕ੍ਰਮ ਪਾਰਟੀ ਅੰਦਰ ਚੱਲ ਰਹੀ ਭਾਰੀ ਕੁਰਸੀ ਦੀ ਲੜਾਈ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ।
 
'ਆਪਪੰਜਾਬ ਦੇ ਮੀਡੀਆ ਇੰਚਾਰਜ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ 'ਆਪਬਾਰੇ ਕਾਲਪਨਿਕ ਦਾਅਵੇ ਕਰਨ ਦੀ ਬਜਾਏ ਕਾਂਗਰਸ ਦੇ ਬਚੇ-ਖੁਚੇ ਵਜੂਦ ਨੂੰ ਬਚਾਉਣ 'ਤੇ ਧਿਆਨ ਦੇਣ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਜਦੋਂ ਕਿ ਕਾਂਗਰਸ ਅੰਦਰੂਨੀ ਲੜਾਈਆਂ ਅਤੇ ਲੀਡਰਸ਼ਿਪ ਦੀਆਂ ਮਹੱਤਵਾਕਾਂਖਾਵਾਂ ਵਿੱਚ ਉਲਝੀ ਹੋਈ ਹੈ, 'ਆਪਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।"

Aam-Aadmi-Party-aap-Punjab-Media-In-charge-Baltej-Pannu



TOP HEADLINES


ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ
ਮਨਿਸਟੀਰੀਅਲ ਕਾਮਿਆਂ ਦੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ
*ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ
*ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭ
ਜਾਤੀ ਜਨਗਣਨਾ ਸਹੀ ਨਾ ਹੋਣ ਨਾਲ Obc ਅਤੇ ਵੰਚਿਤ ਵਰਗਾਂ ਦੀ ਪ੍ਰਭ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨ
*ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ,
*ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ
ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘
ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਵੱਲੋਂ ਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51512882

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us