*ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਸਿੰਘ ਚੀਮਾ*

Aug1,2026 | Jagrati Lahar Bureau | Chandigarh

*ਜੁਲਾਈ ਮਹੀਨੇ ਵਿੱਚ ਕੁੱਲ 2,614.45 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ; ਐੱਸ.ਜੀ.ਐੱਸ.ਟੀ. ਕੈਸ਼ ਵਿੱਚ ਦੇਸ਼ ਭਰ 'ਚੋਂ ਸਭ ਤੋਂ ਵੱਧ 16.23 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ*

*ਸਮੇਂ ਸਿਰ ਜੀ.ਐੱਸ.ਟੀ. ਰਿਫੰਡ; ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਲਿਕਵਿਡਿਟੀ ਵਧਾਉਣ ਲਈ ਜੁਲਾਈ ਦੌਰਾਨ 200+ ਕਰੋੜ ਰੁਪਏ ਦੇ ਰਿਫੰਡ ਮਨਜ਼ੂਰ: ਹਰਪਾਲ ਸਿੰਘ ਚੀਮਾ*

*ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ; 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ*

*100 ਤੋਂ ਵੱਧ ਫਰਜ਼ੀ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਰੱਦ; ਕਰ ਵਿਭਾਗ ਨੇ ਆਈ.ਟੀ.ਸੀ. ਦੇ ਫਰਜ਼ੀ ਦਾਅਵਿਆਂ ਅਤੇ ਰਜਿਸਟ੍ਰੇਸ਼ਨ ਨਿਯਮਾਂ ਦੀ ਦੁਰਵਰਤੋਂ ਵਿਰੁੱਧ ਚਲਾਈ ਮੁਹਿੰਮ: ਹਰਪਾਲ ਸਿੰਘ ਚੀਮਾ*

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*


ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 16.23 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ।"

ਇਨ੍ਹਾਂ ਵਿੱਤੀ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਦੇ ਸੁਚੱਜੇ ਰੋਡਮੈਪ ਨੂੰ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ 'ਤੇ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਰਾਹੀਂ ਜੀ.ਐੱਸ.ਟੀ. ਉਗਰਾਹੀ ਵਿੱਚ ਵਧੀਆ ਵਾਧਾ ਦਰਜ ਕਰਕੇ ਮੌਜੂਦਾ ਵਿੱਤੀ ਸਾਲ ਦੌਰਾਨ ਆਪਣੀ ਮਜ਼ਬੂਤ ਮਾਲੀਆ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੱਸਿਆ, "ਜੁਲਾਈ 2026 ਦੌਰਾਨ ਪੰਜਾਬ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਸੰਗ੍ਰਹਿ ਕੀਤਾ, ਜਦੋਂ ਕਿ ਜੁਲਾਈ 2025 ਦੌਰਾਨ ਇਹ 2,413.91 ਕਰੋੜ ਰੁਪਏ ਸੀ, ਜੋ ਕਿ 200.54 ਕਰੋੜ ਰੁਪਏ (8.31%) ਦਾ ਵਾਧਾ ਦਰਸਾਉਂਦਾ ਹੈ। ਇਸ ਮਹੀਨੇ ਦੀ ਕਾਰਗੁਜ਼ਾਰੀ ਦਾ ਇੱਕ ਅਹਿਮ ਪਹਿਲੂ ਐੱਸ.ਜੀ.ਐੱਸ.ਟੀ. ਕੈਸ਼ ਸੰਗ੍ਰਹਿ ਵਿੱਚ ਵਾਧਾ ਰਿਹਾ ਹੈ, ਜੋ ਜੁਲਾਈ 2025 ਦੇ 815.84 ਕਰੋੜ ਰੁਪਏ ਤੋਂ ਵਧ ਕੇ ਜੁਲਾਈ 2026 ਵਿੱਚ 948.29 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 132.45 ਕਰੋੜ ਰੁਪਏ (16.23%) ਦੇ ਵਾਧੇ ਨੂੰ ਦਰਸਾਉਂਦਾ ਹੈ।"

ਐੱਸ.ਜੀ.ਐੱਸ.ਟੀ. ਵਿੱਚ ਵਾਧੇ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, "ਪੰਜਾਬ ਨੇ 16.23 ਫੀਸਦੀ ਤੋਂ ਵੱਧ ਦਾ ਐੱਸ.ਜੀ.ਐੱਸ.ਟੀ. ਕੈਸ਼ ਵਾਧਾ ਦਰਜ ਕੀਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਦਰਾਂ ਵਿੱਚੋਂ ਇੱਕ ਹੈ। ਐੱਸ.ਜੀ.ਐੱਸ.ਟੀ. ਕੈਸ਼ ਪ੍ਰਾਪਤੀਆਂ ਵਿੱਚ ਵਾਧਾ ਸੂਬੇ ਵਿੱਚ ਕਾਰੋਬਾਰ ਕਰ ਰਹੇ ਉਦਯੋਗਾਂ ਦੁਆਰਾ ਸਵੈ-ਇੱਛੁਕ ਪਾਲਣਾ ਵਿੱਚ ਸੁਧਾਰ ਅਤੇ ਅਸਲ ਟੈਕਸ ਭੁਗਤਾਨਾਂ ਦਾ ਇੱਕ ਮੁੱਖ ਸੰਕੇਤ ਹੈ।"

ਪੂਰੇ ਵਿੱਤੀ ਅਰਸੇ ਦੌਰਾਨ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਬਾਰੇ ਵਿਸਥਾਰਪੂਰਵਕ ਦੱਸਦਿਆਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਵੀ ਮਜ਼ਬੂਤ ਮਾਲੀਆ ਵਾਧਾ ਬਣਾਏ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ, "ਅਪ੍ਰੈਲ-ਜੁਲਾਈ 2026 ਦੌਰਾਨ ਪੰਜਾਬ ਨੇ 10,447.9 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਇਕੱਠਾ ਕੀਤਾ, ਜਦੋਂ ਕਿ ਪਿਛਲੇ ਸਾਲ ਦੇ ਇਸੇ ਅਰਸੇ ਦੌਰਾਨ ਇਹ 8,708.48 ਕਰੋੜ ਰੁਪਏ ਸੀ, ਜੋ ਕਿ 1,739.42 ਕਰੋੜ ਰੁਪਏ (20%) ਦਾ ਵਾਧਾ ਦਰਸਾਉਂਦਾ ਹੈ।"

ਸੂਬੇ ਦੀਆਂ ਕਰਦਾਤਾ-ਕੇਂਦਰਿਤ ਪਹਿਲਕਦਮੀਆਂ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਇਮਾਨਦਾਰ ਕਰਦਾਤਿਆਂ ਦੀ ਮਦਦ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਜਾਇਜ਼ ਜੀ.ਐੱਸ.ਟੀ. ਰਿਫੰਡਾਂ ਦੀ ਸਮੇਂ ਸਿਰ ਮਨਜ਼ੂਰੀ ਅਤੇ ਵੰਡ ਨੂੰ ਯਕੀਨੀ ਬਣਾਇਆ ਹੈ। ਜੁਲਾਈ 2026 ਦੌਰਾਨ 200 ਕਰੋੜ ਰੁਪਏ ਤੋਂ ਵੱਧ ਦੇ ਜੀ.ਐੱਸ.ਟੀ. ਰਿਫੰਡ ਮਨਜ਼ੂਰ ਕੀਤੇ ਗਏ। ਇਹ ਫਰਜ਼ੀ ਦਾਅਵਿਆਂ ਵਿਰੁੱਧ ਸਖ਼ਤ ਨਿਗਰਾਨੀ ਰੱਖਦੇ ਹੋਏ ਇਮਾਨਦਾਰ ਟੈਕਸਦਾਤਿਆਂ ਨੂੰ ਤੁਰੰਤ ਰਿਫੰਡ ਜਾਰੀ ਕਰਕੇ ਸੁਵਿਧਾ ਦੇਣ ਦੀ ਸਰਕਾਰੀ ਨੀਤੀ ਨੂੰ ਦਰਸਾਉਂਦਾ ਹੈ। ਸਰਕਾਰ ਇੱਕ ਪਾਰਦਰਸ਼ੀ, ਭਰੋਸੇਮੰਦ ਅਤੇ ਟੈਕਸਦਾਤਾ-ਪੱਖੀ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਸਵੈ-ਇੱਛੁਕ ਪਾਲਣਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਕਾਰੋਬਾਰੀ ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ।"

ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਟੈਕਸ ਚੋਰਾਂ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਕਿਹਾ, "ਵਿਭਾਗ ਨੇ ਟੈਕਸ ਚੋਰੀ ਅਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਵਿਰੁੱਧ ਇਨਫੋਰਸਮੈਂਟ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਕੇਵਲ ਜੁਲਾਈ 2026 ਦੌਰਾਨ ਹੀ ਸੂਬੇ ਭਰ ਵਿੱਚ ਕੀਤੀਆਂ ਗਈਆਂ ਕਾਰਵਾਈਆਂ ਦੇ ਨਤੀਜੇ ਵਜੋਂ 200 ਕਰੋੜ ਰੁਪਏ ਤੋਂ ਵੱਧ ਦੇ ਜ਼ੁਰਮਾਨੇ ਲਗਾਏ ਗਏ ਹਨ। ਵਿਭਾਗ ਨੇ ਟੈਕਸ ਚੋਰੀ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਦਾ ਪਤਾ ਲਗਾਉਣ ਲਈ ਡਾਟਾ ਐਨਾਲਿਟਿਕਸ ਅਤੇ ਰਿਸਕ ਪ੍ਰੋਫਾਈਲਿੰਗ ਦੀ ਵਰਤੋਂ ਕਰਕੇ ਖੁਫੀਆ ਜਾਣਕਾਰੀ-ਅਧਾਰਿਤ ਪਹੁੰਚ ਅਪਣਾਈ ਹੈ। ਇਸ ਮਹੀਨੇ ਦੌਰਾਨ ਕੀਤੀ ਗਈ ਇੱਕ ਵੱਡੀ ਕਾਰਵਾਈ ਵਿੱਚ ਜਲੰਧਰ ਵਿਖੇ ਲਗਭਗ 55.35 ਕਰੋੜ ਰੁਪਏ ਦੇ ਬੋਗਸ ਬਿਲਿੰਗ ਘੁਟਾਲੇ ਦੇ ਸਬੰਧ ਵਿੱਚ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਅਤੇ ਪੰਜਾਬ ਜੀ.ਐੱਸ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।"

ਰਜਿਸਟ੍ਰੇਸ਼ਨ ਦੀ ਦੁਰਵਰਤੋਂ ਨੂੰ ਰੋਕਣ ਅਤੇ ਪੁਰਾਣੇ ਬਕਾਏ ਵਸੂਲਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਚੀਮਾ ਨੇ ਕਿਹਾ, "ਵਿਭਾਗ ਨੇ ਰੂਲ 14ਏ ਦੀਆਂ ਧਾਰਾਵਾਂ ਦੀ ਦੁਰਵਰਤੋਂ ਕਰਕੇ ਪ੍ਰਾਪਤ ਕੀਤੀਆਂ ਫਰਜ਼ੀ ਰਜਿਸਟ੍ਰੇਸ਼ਨਾਂ ਵਿਰੁੱਧ ਵੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ। ਵਿਆਪਕ ਜਾਂਚ ਅਤੇ ਫੀਲਡ ਪੜਤਾਲਾਂ ਦੇ ਨਤੀਜੇ ਵਜੋਂ 100 ਤੋਂ ਵੱਧ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਰੱਦ ਕੀਤੀਆਂ ਗਈਆਂ ਹਨ, ਜਿਸ ਨਾਲ ਜੀ.ਐੱਸ.ਟੀ. ਰਜਿਸਟ੍ਰੇਸ਼ਨ ਢਾਂਚੇ ਦੀ ਦੁਰਵਰਤੋਂ ਨੂੰ ਰੋਕਿਆ ਗਿਆ ਹੈ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਲੈਣ ਅਤੇ ਅੱਗੇ ਟ੍ਰਾਂਸਫਰ ਕਰਨ 'ਤੇ ਠੱਲ੍ਹ ਪਾਈ ਗਈ ਹੈ।" ਉਨ੍ਹਾਂ ਦੱਸਿਆ ਕਿ ਵੈਟ ਦੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਦੀ ਵਸੂਲੀ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾ ਕਿਹਾ, "ਵੈਟ ਦੇ ਪੁਰਾਣੇ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਅਤੇ ਨਿਲਾਮ ਕਰਨ ਰਾਹੀਂ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੌਰਾਨ 12.39 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ ਅਤੇ ਸਰਕਾਰੀ ਮਾਲੀਏ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਾਰੇ ਡਿਫਾਲਟਰ ਡੀਲਰਾਂ ਵਿਰੁੱਧ ਵਸੂਲੀ ਮੁਹਿੰਮ ਜਾਰੀ ਰਹੇਗੀ।"

ਮਾਲੀਆ ਇਕੱਠਾ ਕਰਨ ਲਈ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੀਆਂ ਜੀ.ਐੱਸ.ਟੀ. ਪ੍ਰਾਪਤੀਆਂ ਵਿੱਚ ਉਤਸ਼ਾਹਜਨਕ ਵਾਧਾ ਕਰਦਾਤਿਆਂ ਦੀਆਂ ਸਹੂਲਤਾਂ, ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਅਤੇ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ 'ਤੇ ਅਧਾਰਿਤ ਸੰਤੁਲਿਤ ਰਣਨੀਤੀ ਦਾ ਨਤੀਜਾ ਹੈ। ਜਿੱਥੇ ਸਰਕਾਰ ਲਿਕਵਿਡਿਟੀ ਵਿੱਚ ਸੁਧਾਰ ਕਰਨ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਇਮਾਨਦਾਰ ਕਰਦਾਤਿਆਂ ਦੇ ਜਾਇਜ਼ ਰਿਫੰਡਾਂ ਦੀ ਤੁਰੰਤ ਮਨਜ਼ੂਰੀ ਯਕੀਨੀ ਬਣਾ ਰਹੀ ਹੈ, ਉੱਥੇ ਹੀ ਨਕਲੀ ਬਿਲਿੰਗ, ਫਰਜ਼ੀ ਰਜਿਸਟ੍ਰੇਸ਼ਨਾਂ ਅਤੇ ਟੈਕਸ ਧੋਖਾਧੜੀ ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਗਈ ਹੈ। ਐੱਸ.ਜੀ.ਐੱਸ.ਟੀ. ਕੈਸ਼ ਸੰਗ੍ਰਹਿ ਵਿੱਚ ਮਹੱਤਵਪੂਰਨ ਵਾਧਾ, ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ ਲਗਾਤਾਰ ਵਾਧਾ, ਪੁਰਾਣੇ ਵੈਟ ਬਕਾਏ ਦੀ ਵਸੂਲੀ, ਫਰਜ਼ੀ ਜੀ.ਐੱਸ.ਟੀ. ਰਜਿਸਟ੍ਰੇਸ਼ਨਾਂ ਨੂੰ ਰੱਦ ਕਰਨਾ ਅਤੇ ਜੁਲਾਈ ਦੌਰਾਨ ਕੀਤੀਆਂ ਗਈਆਂ ਸਖ਼ਤ ਇਨਫੋਰਸਮੈਂਟ ਕਾਰਵਾਈਆਂ ਸੂਬਾ ਸਰਕਾਰ ਦੀ ਜਨਤਕ ਮਾਲੀਏ ਦੀ ਰਾਖੀ ਕਰਨ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਵਾਤਾਵਰਣ ਸਿਰਜਣ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ।"

ਸਾਰੇ ਕਰਦਾਤਿਆਂ ਨੂੰ ਪੂਰੀ ਤਰ੍ਹਾਂ ਨਿਯਮਾਂ ਦੀ ਪਾਲਣਾ ਕਰਨ ਦਾ ਸੱਦਾ ਦਿੰਦਿਆਂ ਅਤੇ ਹਰੇਕ ਅਸਲ ਕਰਦਾਤਾ ਨੂੰ ਵਿਭਾਗ ਵੱਲੋਂ ਪੂਰੀ ਸਹੂਲਤ ਅਤੇ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਸੂਬੇ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਯਕੀਨੀ ਬਣਾਉਂਦੇ ਹੋਏ ਮਾਲੀਆ ਵਧਾਉਣ ਦੇ ਉਦੇਸ਼ ਨਾਲ ਆਬਕਾਰੀ ਅਤੇ ਕਰ ਵਿਭਾਗ ਉੱਨਤ ਐਨਾਲਿਟਿਕਸ, ਨਿਸ਼ਾਨਾ-ਬੱਧ ਇਨਫੋਰਸਮੈਂਟ, ਡਿਜੀਟਲ ਗਵਰਨੈਂਸ ਅਤੇ ਟੈਕਸਦਾਤਾ-ਕੇਂਦਰਿਤ ਪਹਿਲਕਦਮੀਆਂ ਰਾਹੀਂ ਟੈਕਸ ਪਾਲਣਾ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗਾ।"


Punjab-Registers-20-Growth-In-Gross-Gst-Revenue



TOP HEADLINES


ਚਾਰ ਅਗਸਤ ਨੂੰ ਈ-20 ਦੇ ਖ਼ਿਲਾਫ਼ ਆਈਆਂ 2 ਲੱਖ ਪਟੀਸ਼ਨਾਂ ਲੈ ਕੇ
‘ਹਰ ਬੂਥ ਮਜ਼ਬੂਤ–ਸੰਗਰੂਰ ਕਾਂਗਰਸ ਵੱਲੋਂ ਜ਼ਮੀਨੀ ਪੱਧਰ 'ਤੇ ਸ
ਈ-20 ਦੇ ਖਿਲਾਫ ਟਾਊਨਹਾਲ 'ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ
ਸ਼ੂਟਿੰਗ ਰੇਂਜ ਫੇਜ਼-6 ਚੋਰੀ ਕਾਂਡ ਸੁਲਝਿਆ, ਮੁੱਖ ਦੋਸ਼ੀ ਗ੍ਰਿਫ
'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮ
*ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵ
*ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲ
ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ, ਆਪ ਅਤੇ
*ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ
*ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ
*ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈ
*ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ
ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, Pm-kisan ਯੋਜਨਾ ਨ
*ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ
*ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ
ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ
ਸੰਸਦ ਦਾ ਭਾਸ਼ਣ ਇੰਸਟਾਗ੍ਰਾਮ 'ਤੇ ਬੈਨ ਕਰਨ 'ਤੇ ਮੀਤ ਹੇਅਰ ਨੇ ਕ
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾ
ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ ਆਪ ਵਿਰੁੱਧ
ਪਾਇਲ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ਼ ਜ਼ੀਰਕ ਵਿਰੁੱਧ ਐਫਆਈਆਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51198328

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us