ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ

Aug2,2026 | Jagrati Lahar Bureau | Barnala


ਕਿਹਾ: ਇੱਥੇ ਸਭ ਨੂੰ ਨਾਲ ਲੈ ਕੇ ਸਹਿਮਤੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ


ਭਵਿੱਖਬਾਣੀ ਕੀਤੀ: ਦੇਸ਼ ਭਰ ਵਿੱਚ ਕਾਂਗਰਸ ਦੀ ਜਿੱਤ ਦੀ ਅਗਵਾਈ ਪੰਜਾਬ ਕਰੇਗਾ


ਕੇਜਰੀਵਾਲ 'ਤੇ ਪੰਜਾਬ ਨੂੰ ਬੰਧਕ ਬਣਾ ਕੇ ਸ਼ੋਸ਼ਣ ਕਰਨ ਦੇ ਦੋਸ਼ ਲਗਾਏ


ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਲਾਜ਼ਮੀ: ਵੜਿੰਗ


ਕਿਹਾ: ਕਾਂਗਰਸ ਹਰ ਕਿਸੇ ਨੂੰ ਮੌਕਾ ਦਿੰਦੀ ਹੈ


ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਰਜ਼ੀਆ
ਬਰਨਾਲਾ, 2 ਅਗਸਤ: ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਕਾਂਗਰਸ ਹੀ ਦੇਸ਼ ਦੀ ਇਕੱਲੀ ਅਜਿਹੀ ਪਾਰਟੀ ਹੈ, ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ ਅਤੇ ਜਿੱਥੇ ਹਰ ਕਿਸੇ ਨੂੰ ਨਾਲ ਲੈ ਕੇ ਸਹਿਮਤੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਲਈ ਇਹ ਸਮਾਂ ਇਕਜੁੱਟ ਰਹਿ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਵੱਡੀ ਲੜਾਈ ਲੜਨ ਦਾ ਹੈ, ਕਿਉਂਕਿ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਇੱਥੇ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਬਘੇਲ ਨੇ ਕਿਹਾ ਕਿ ਦੇਸ਼ ਪੱਧਰ 'ਤੇ ਕਾਂਗਰਸ ਦੀ ਜਿੱਤ ਦਾ ਰਾਹ ਪੰਜਾਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਆਪ ਸਰਕਾਰ ਤੋਂ ਛੁਟਕਾਰਾ ਪਾਉਣਾ ਹੈ। ਅਸੀਂ ਪੰਜਾਬ ਤੋਂ ਸ਼ੁਰੂਆਤ ਕਰਾਂਗੇ, ਭ੍ਰਿਸ਼ਟ ਅਤੇ ਨਾਕਾਬਿਲ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਲੋਕ-ਪੱਖੀ ਸਰਕਾਰ ਲਿਆਵਾਂਗੇ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਕਾਂਗਰਸ ਵਿੱਚ ਅੰਦਰੂਨੀ ਲੋਕਤੰਤਰ ਹੈ, ਉੱਥੇ ਹੀ ਭਾਜਪਾ ਅਤੇ ਆਪ ਵਰਗੀਆਂ ਪਾਰਟੀਆਂ ਵਿੱਚ ਕਿਸ ਤਰ੍ਹਾਂ ਪ੍ਰਧਾਨਾਂ ਅਤੇ ਕਨਵੀਨਰਾਂ ਦੀ ਨਿਯੁਕਤੀ ਹੁੰਦੀ ਹੈ, ਇਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਹੁੰਦਾ।

ਜਦਕਿ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ, ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਘਰੇਲੂ ਅਤੇ ਵਿਦੇਸ਼ ਨੀਤੀ ਦੋਵੇਂ ਮੋਰਚਿਆਂ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਨਾਕਾਮ ਵਿਦੇਸ਼ ਨੀਤੀ ਕਾਰਨ ਪੈਟਰੋਲ, ਡੀਜ਼ਲ, ਐਲਪੀਜੀ ਅਤੇ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ ਅਤੇ ਇਸ ਲਈ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਜ਼ਿੰਮੇਵਾਰ ਹਨ।

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਵੀ ਉਨੀ ਹੀ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਆਪ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਇੱਕ ਵੀ ਪੂਰਾ ਨਹੀਂ ਕੀਤਾ ਹੈ। ਇਸਦੀ ਬਜਾਏ ਪੰਜਾਬ ਨੂੰ ਗੁੰਡਾਗਰਦੀ ਅਤੇ ਅਰਾਜਕਤਾ ਦਿੱਤੀ, ਜਿੱਥੇ ਗੈਂਗਸਟਰਾਂ ਦਾ ਰਾਜ ਹੈ ਅਤੇ ਫਿਰੌਤੀ ਦੀਆਂ ਕਾਲਾਂ ਆਮ ਗੱਲ ਬਣ ਚੁੱਕੀਆਂ ਹਨ।

ਉਨ੍ਹਾਂ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਇਸਦੀ ਸਰਕਾਰ ਨੂੰ ਬੰਧਕ ਬਣਾ ਰੱਖਿਆ ਹੋਇਆ ਹੈ। ਕੇਜਰੀਵਾਲ ਪੰਜਾਬ ਦਾ ਸ਼ੋਸ਼ਣ ਕਰ ਰਹੇ ਹਨ ਅਤੇ ਇੱਥੋਂ ਹੀ ਦਿੱਲੀ, ਗੁਜਰਾਤ ਅਤੇ ਗੋਆ ਦੀ ਸਿਆਸਤ ਚਲਾ ਰਹੇ ਹਨ। ਉਨ੍ਹਾਂ ਦੀ ਪੂਰੀ ਟੀਮ ਪੰਜਾਬ ਨੂੰ ਲੁੱਟਣ ਲਈ ਇੱਥੇ ਤਾਇਨਾਤ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਨੂੰ ਅਨੁਸ਼ਾਸਨ ਅਤੇ ਸਮਰਪਣ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕੀਤੇ ਬਿਨਾਂ ਕੋਈ ਵੀ ਚੋਣ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੈਠੇ ਅਤੇ ਸਾਬਕਾ ਮੁੱਖ ਮੰਤਰੀ ਵੀ ਇਸ ਲਈ ਹਾਰ ਗਏ ਸਨ, ਕਿਉਂਕਿ 2017 ਤੋਂ 2022 ਤੱਕ ਚੰਗਾ ਕੰਮ ਕਰਨ ਦੇ ਬਾਵਜੂਦ ਕਾਂਗਰਸ ਨੇ ਬੂਥ ਪੱਧਰ ਦੀ ਮਾਈਕਰੋ ਮੈਨੇਜਮੈਂਟ 'ਤੇ ਪੂਰਾ ਧਿਆਨ ਨਹੀਂ ਦਿੱਤਾ ਸੀ।

ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ 2024 ਦੀ ਜ਼ਿਮਨੀ ਚੋਣ ਵਿੱਚ ਬਰਨਾਲਾ ਵਿੱਚ ਆਪ ਦਾ ਗੜ੍ਹ ਢਾਹਿਆ ਸੀ, ਉਸੇ ਤਰ੍ਹਾਂ ਹੁਣ ਅਗਲਾ ਨਿਸ਼ਾਨਾ ਸੰਗਰੂਰ ਹੋਣਾ ਚਾਹੀਦਾ ਹੈ, ਜਿਹੜਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਗੜ੍ਹ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਪੰਜਾਬ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।

ਵੜਿੰਗ ਨੇ ਕਿਹਾ ਕਿ ਆਪ ਨੇ ਪੰਜਾਬ ਨੂੰ ਸਿਰਫ਼ ਗੈਂਗਸਟਰ, ਨਸ਼ੇ ਅਤੇ ਕਰਜ਼ਾ ਹੀ ਦਿੱਤਾ ਹੈ। ਇਸ ਤੋਂ ਇਲਾਵਾ, ਇਸਨੇ ਪੁਲਿਸ ਦਾ ਜ਼ੁਲਮ ਢਾਹ ਕੇ ਸਮਾਜ ਦੇ ਕਿਸੇ ਵੀ ਵਰਗ ਨੂੰ ਨਹੀਂ ਛੱਡਿਆ, ਫਿਰ ਭਾਵੇਂ ਉਹ ਬਰਨਾਲਾ ਦੇ ਸਫ਼ਾਈ ਸੇਵਕਾਂ ਹੋਣ, ਜਾਂ ਫਿਰ ਅਧਿਆਪਕ, ਪੀਐੱਸਪੀਸੀਐੱਲ ਦੇ ਲਾਈਨਮੈਨ, ਕਿਸਾਨ ਅਤੇ ਮਨਰੇਗਾ ਵਰਕਰ ਹੋਣ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨੇ ਪਾਰਟੀ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਅਨੁਸ਼ਾਸਨਹੀਣਤਾ ਕਰਨ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ, ਤਾਂ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੁਰਾਈ ਨੂੰ ਸ਼ੁਰੂ ਵਿੱਚ ਹੀ ਖਤਮ ਕਰਨਾ ਚਾਹੀਦਾ ਹੈ।

ਇਸ ਮੌਕੇ ਬ੍ਰਹਮ ਮਹਿੰਦਰਾ, ਡਾ. ਰਾਜ ਕੁਮਾਰ ਵੇਰਕਾ, ਕਾਲਾ ਢਿੱਲੋਂ, ਕੁਲਬੀਰ ਜ਼ੀਰਾ, ਹੀਨਾ ਕਾਂਵਰੇ, ਦੁਰਲੱਭ ਸਿੱਧੂ ਸਮੇਤ ਹੋਰ ਕਈ ਆਗੂ ਸ਼ਾਮਿਲ ਰਹੇ।

ਇਸ ਦੌਰਾਨ ਲਹਿਰਾ ਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਚਾਰ ਵਾਰ ਨਗਰ ਕੌਂਸਲਰ ਰਹਿ ਚੁੱਕੀ ਬਲਵਿੰਦਰ ਕੌਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ।

Congress-Only-Party-With-Internal-Democracy-Baghel



TOP HEADLINES


ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ
ਕੇਵਲ ਸਿੰਘ ਢਿੱਲੋ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਅਹੁ
ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ
*ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸ
ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪੰਜਾਬ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ
​ਲੁਧਿਆਣਾ ਦੇ ਕਿਦਵਈ ਨਗਰ ਤੇ ਮਿੱਲਰਗੰਜ ਦੇ ਸਕੂਲਜ਼ ਆਫ਼ ਐਮੀਨੈਂਸ
ਫਗਵਾੜਾ ਵਿਖੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਸ਼ਿਵ ਕੇ ਨਾਮ
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸਤ ਤਹਿਤ 1.03 ਲੱਖ ਤੋਂ
15 ਲੱਖ ਰੁਪਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਵ
*ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਸੀਵਰ
ਚਾਰ ਅਗਸਤ ਨੂੰ ਈ-20 ਦੇ ਖ਼ਿਲਾਫ਼ ਆਈਆਂ 2 ਲੱਖ ਪਟੀਸ਼ਨਾਂ ਲੈ ਕੇ
‘ਹਰ ਬੂਥ ਮਜ਼ਬੂਤ–ਸੰਗਰੂਰ ਕਾਂਗਰਸ ਵੱਲੋਂ ਜ਼ਮੀਨੀ ਪੱਧਰ 'ਤੇ ਸ
ਈ-20 ਦੇ ਖਿਲਾਫ ਟਾਊਨਹਾਲ 'ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ
ਸ਼ੂਟਿੰਗ ਰੇਂਜ ਫੇਜ਼-6 ਚੋਰੀ ਕਾਂਡ ਸੁਲਝਿਆ, ਮੁੱਖ ਦੋਸ਼ੀ ਗ੍ਰਿਫ
'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮ
*ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵ
*ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲ
ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ, ਆਪ ਅਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51211258

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us