*ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ*

Aug4,2026 | Jagrati Lahar Bureau | Chandigarh


 
*ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਪੰਜਾਬ ਨੂੰ 14,191 ਕਰੋੜ ਰੁਪਏ ਦੇ ਤਨਖਾਹ ਕਮਿਸ਼ਨ ਦੇ ਬਕਾਏ ਦੇ ਬੋਝ ਹੇਠ ਛੱਡ ਗਈਆਂ: ਹਰਪਾਲ ਸਿੰਘ ਚੀਮਾ*
 
*ਆਪ ਸਰਕਾਰ ਹਾਈਕੋਰਟ ਦੁਆਰਾ ਪ੍ਰਵਾਨਿਤ ਨਿਪਟਾਰਾ ਯੋਜਨਾ ਤਹਿਤ ਪਹਿਲਾਂ ਹੀ 6,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ*
 
*ਪੰਜਾਬ ਸਰਕਾਰ ਸਾਰੇ ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਜਾਇਜ਼ ਬਕਾਏ ਦੇਣ ਲਈ ਵਚਨਬੱਧ, ਹਾਈਕੋਰਟ ਦੇ ਤਾਜ਼ਾ ਫ਼ੈਸਲੇ 'ਤੇ ਕਾਨੂੰਨੀ ਵਿਕਲਪਾਂ ਦੀ ਜਾਂਚ ਕੀਤੀ ਜਾ ਰਹੀ: ਹਰਪਾਲ ਸਿੰਘ ਚੀਮਾ*
 
 
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਮੁਲਾਜ਼ਮਾਂ ਦੇ ਤਨਖਾਹ ਕਮਿਸ਼ਨ ਦੇ ਬਕਾਏ ਵਜੋਂ 14,191 ਕਰੋੜ ਰੁਪਏ ਦੀ ਦੇਣਦਾਰੀ ਵਿਰਸੇ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਈਕੋਰਟ ਵੱਲੋਂ ਪ੍ਰਵਾਨਿਤ ਨਿਪਟਾਰਾ ਯੋਜਨਾ ਤਹਿਤ ਪਹਿਲਾਂ ਹੀ 6,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਕਲੀਅਰ ਕਰ ਚੁੱਕੀ ਹੈ ਅਤੇ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਅਤੇ ਉਪਲਬਧ ਕਾਨੂੰਨੀ ਉਪਾਵਾਂ ਦੀ ਘੋਖ ਕਰਦਿਆਂ ਸਾਰੇ ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਜਾਇਜ਼ ਬਕਾਏ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ।
 
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁਲਾਜ਼ਮ ਤਨਖਾਹ ਕਮਿਸ਼ਨ ਦੀ ਰਿਪੋਰਟ ਅਸਲ ਵਿੱਚ 2016 ਵਿੱਚ ਤੱਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਤਿਆਰ ਕੀਤੀ ਗਈ ਸੀ ਪਰ ਕਈ ਸਾਲਾਂ ਤੱਕ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ, “ਇਹ ਰਿਪੋਰਟ ਸਿਰਫ਼ ਜੁਲਾਈ 2021 ਵਿੱਚ ਲਾਗੂ ਕੀਤੀ ਗਈ ਸੀ। ਸਿੱਟੇ ਵਜੋਂ, 1 ਜਨਵਰੀ 2016 ਤੋਂ ਜੁਲਾਈ 2021 ਤੱਕ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਫ੍ਰੀਜ਼ ਕਰ ਦਿੱਤੇ ਗਏ ਸਨ, ਜਿਸ ਨਾਲ 14,191 ਕਰੋੜ ਰੁਪਏ ਦੀ ਦੇਣਦਾਰੀ ਪੈਦਾ ਹੋ ਗਈ।”
 
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਪਹਿਲੇ ਸ਼ਾਸਨ ਦੌਰਾਨ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਸੀ, ਪਰ ਤੱਤਕਾਲੀ ਕਾਂਗਰਸ ਸਰਕਾਰ ਨੇ ਇਨ੍ਹਾਂ ਬਕਾਇਆ ਰਾਸ਼ੀ ਵਿੱਚੋਂ ਇੱਕ ਰੁਪਿਆ ਵੀ ਜਾਰੀ ਕੀਤੇ ਬਿਨਾਂ ਆਪਣਾ ਕਾਰਜਕਾਲ ਪੂਰਾ ਕੀਤਾ, ਜਿਸ ਨਾਲ ਸਾਰਾ ਵਿੱਤੀ ਬੋਝ ਮੌਜੂਦਾ ਸਰਕਾਰ 'ਤੇ ਪੈ ਗਿਆ।
 
'ਆਪ' ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਮੁਲਾਜ਼ਮਾਂ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਯੋਜਨਾਬੱਧ ਨਿਪਟਾਰਾ ਯੋਜਨਾ ਤਿਆਰ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ, “14,191 ਕਰੋੜ ਰੁਪਏ ਦੀ ਕੁੱਲ ਦੇਣਦਾਰੀ ਵਿੱਚੋਂ, 'ਆਪ' ਸਰਕਾਰ ਪਹਿਲਾਂ ਹੀ ਮੁਲਾਜ਼ਮਾਂ ਨੂੰ 6,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕਰ ਚੁੱਕੀ ਹੈ। ਹਾਈਕੋਰਟ ਨੇ ਇਸ ਨਿਪਟਾਰਾ ਯੋਜਨਾ ਨੂੰ ਸਵੀਕਾਰ ਕਰ ਲਿਆ ਸੀ ਅਤੇ ਇਸ ਨੂੰ ਲਾਗੂ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ।”
 
ਮੌਜੂਦਾ ਮਹਿੰਗਾਈ ਭੱਤੇ (ਡੀਏ) ਦੀ ਵੰਡ ਸਬੰਧੀ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਿੰਗਲ ਬੈਂਚ ਦੀ ਵਿਆਖਿਆ ਵਿੱਚ ਕੁਝ ਸੰਵਿਧਾਨਕ ਮਾਪਦੰਡਾਂ ਅਤੇ ਨਿਆਂਇਕ ਮਿਸਾਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਪ੍ਰਤੀਤ ਹੁੰਦਾ ਹੈ।
 
ਮਹਾਰਾਸ਼ਟਰ ਰਾਜ ਦੇ ਕੇਸ ਵਿੱਚ 2005 ਦੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲ ਪੇਸ਼ ਕਰ ਰਿਹਾ ਹੈ, ਜੋ ਕਿ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਦੇ ਤਨਖਾਹ ਢਾਂਚੇ ਤੋਂ ਵੀ ਵੱਧ ਹਨ।
 
ਵੱਖ-ਵੱਖ ਅਹੁਦਿਆਂ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਤਨਖਾਹ ਸਕੇਲਾਂ ਦੀ ਤੁਲਨਾ ਪੇਸ਼ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਦੀ ਕਾਨੂੰਨੀ ਦਲੀਲ ਇਹ ਸੀ ਕਿ ਜਦੋਂ ਸੂਬੇ ਦਾ ਤਨਖਾਹ ਢਾਂਚਾ ਪਹਿਲਾਂ ਹੀ ਕਾਫ਼ੀ ਜ਼ਿਆਦਾ ਹੋਵੇ, ਤਾਂ ਕੋਈ ਵੀ ਰਾਜ ਸਰਕਾਰ ਇੱਕੋ ਸਮੇਂ ਸਭ ਤੋਂ ਵੱਧ ਮੂਲ ਤਨਖਾਹ ਸਕੇਲ ਅਤੇ ਕੇਂਦਰ ਦੀਆਂ ਸਭ ਤੋਂ ਵੱਧ ਡੀ.ਏ. ਦਰਾਂ ਦੋਵਾਂ ਨੂੰ ਬਰਕਰਾਰ ਨਹੀਂ ਰੱਖ ਸਕਦੀ।”
ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਖ਼ੁਦ ਇਹ ਫ਼ੈਸਲਾ ਕੀਤਾ ਸੀ ਕਿ ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਾਮਲ ਕੀਤਾ ਜਾਵੇਗਾ।
 
ਮੁਲਾਜ਼ਮਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਜਾਇਜ਼ ਬਕਾਏ ਅਦਾ ਕੀਤੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਕਾਨੂੰਨੀ ਟੀਮ ਤਾਜ਼ਾ ਫ਼ੈਸਲੇ ਦੀ ਵਿਸਤਾਰ ਨਾਲ ਜਾਂਚ ਕਰ ਰਹੀ ਹੈ, ਨਿਆਂਇਕ ਮਿਸਾਲਾਂ ਦੀ ਸਮੀਖਿਆ ਕਰ ਰਹੀ ਹੈ ਅਤੇ ਉਚਿਤ ਕਾਨੂੰਨੀ ਰਸਤੇ ਨੂੰ ਤੈਅ ਕਰਨ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ, ਜਿਸ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਸੰਭਾਵਨਾ ਵੀ ਸ਼ਾਮਲ ਹੈ।”
 
ਪ੍ਰੈਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਤੋਂ ਭਾਰੀ ਵਿੱਤੀ ਬੋਝ ਵਿਰਸੇ ਵਿੱਚ ਮਿਲਣ ਦੇ ਬਾਵਜੂਦ, ਪੰਜਾਬ ਸਰਕਾਰ ਸਾਰੇ ਬਕਾਇਆ ਵਿੱਤੀ ਬੋਝ ਨੂੰ ਯੋਜਨਾਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Punjab-Pays-Some-Of-Highest-Govt-Pay-Scales-In-Country



TOP HEADLINES


*ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ
ਸਲੀਪਰ ਸੈੱਲਾਂ ਨੂੰ ਨਹੀਂ ਮਿਲੇਗੀ ਟਿਕਟ: ਰਾਜਾ ਵੜਿੰਗ
ਦੀਪ ਨਗਰ ਸਥਿਤ ਗੋਦਾਮ 'ਤੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ
*ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬ
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦ
ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ
*ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅ
*ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ:
*ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ
ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਈ-20 ਪੈਟਰੋਲ ਨੂੰ ਜ
ਈ-20 ਦੇ ਵਿਰੋਧ 'ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇ
*ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ
*ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋ
कांग्रेस को पार्टी के भीतर मौजूद ‘स्लीपर सेलों’ की पहच
ਕਾਂਗਰਸ ਨੂੰ ਪਾਰਟੀ ਅੰਦਰ ਮੌਜੂਦ ‘ਸਲੀਪਰ ਸੈੱਲਾਂ’ ਦੀ ਪਛਾਣ ਕਰਕ
​ਗਰੀਬੀ ਦੂਰ ਕਰਨ ਦੇ ਨਾਮ 'ਤੇ ਸਾਧੂ ਹੱਥੋਂ 73,000 ਰੁਪਏ ਠੱਗੇ
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਕੇਂਦਰ ਨਾਲੋਂ ਪਹਿਲਾਂ ਹੀ 70%
*ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ:
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51237479

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us