*ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ*

Aug5,2026 | Jagrati Lahar Bureau | Chandigarh


• ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

• ਮਈ ਮਹੀਨੇ ਤੋਂ ਕਿਸਾਨਾਂ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ: ਸੌਂਦ


ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ 'ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,296 ਨਵੇਂ 11 ਕੇਵੀ ਫੀਡਰ ਲਗਾਏ ਗਏ ਹਨ। ਇਸ ਤੋਂ ਇਲਾਵਾ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ 1,12,195 ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਲਗਾਏ ਗਏ ਹਨ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ 663 ਸਰਕਟ ਕਿਲੋਮੀਟਰ 66 ਕੇਵੀ ਲਾਈਨਾਂ ਦੇ ਵਾਧੇ ਅਤੇ ਅਪਗ੍ਰੇਡੇਸ਼ਨ ਤੋਂ ਇਲਾਵਾ ਨਵੀਆਂ 355 ਸਰਕਟ ਕਿਲੋਮੀਟਰ 66 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਦੇ ਨਾਲ ਟ੍ਰਾਂਸਮਿਸ਼ਨ ਨੈੱਟਵਰਕ ਨੂੰ ਵੀ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਸਿਸਟਮ ਦੀ ਸਮਰੱਥਾ ਅਤੇ ਸੰਚਾਲਨ ਕੁਸ਼ਲਤਾ ਵਿੱਚ ਵਾਧਾ ਹੋਇਆ ਹੈ।

ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ 'ਤੇ ਬਠਿੰਡਾ ਖੇਤਰ ਵਿੱਚ ਚੱਲ ਰਹੇ ਟ੍ਰਾਂਸਮਿਸ਼ਨ ਅਪਗ੍ਰੇਡੇਸ਼ਨ ਦੇ ਕੰਮਾਂ ਦਾ ਵੇਰਵੇ ਦਿੰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਫੂਲ ਅਤੇ ਭਾਈ ਰੂਪਾ ਦੇ 66 ਕੇਵੀ ਸਬ-ਸਟੇਸ਼ਨਾਂ ਨੂੰ ਫਿਲਹਾਲ 220 ਕੇ.ਵੀ. ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਸਬ-ਸਟੇਸ਼ਨ ਤੋਂ ਆਉਂਦੀ 66 ਕੇਵੀ ਲਾਈਨ ਰਾਹੀਂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਮੌਜੂਦਾ ਲਾਈਨ ਤੋਂ ਬੋਝ ਘਟਾਉਣ ਅਤੇ ਬਿਜਲੀ ਦੀ ਭਰੋਸੇਯੋਗਤਾ ਵਿੱਚ ਸੁਧਾਰ ਲਈ, 220 ਕੇਵੀ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਤੋਂ 66 ਕੇਵੀ ਸਬ-ਸਟੇਸ਼ਨ ਫੂਲ ਤੱਕ ਇੱਕ ਨਵੀਂ ਸਮਰਪਿਤ 66 ਕੇਵੀ ਟ੍ਰਾਂਸਮਿਸ਼ਨ ਲਾਈਨ ਪਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਈਨ ਦੀ ਕੁੱਲ ਲੰਬਾਈ 13.2 ਸਰਕਟ ਕਿਲੋਮੀਟਰ ਹੈ, ਜਿਸ ਵਿੱਚੋਂ 11.08 ਸਰਕਟ ਕਿਲੋਮੀਟਰ ਦਾ ਕੰਮ ਪੂਰਾ ਹੋ ਚੁੱਕਾ ਹੈ। ਬਾਕੀ ਬਚੇ ਕੰਮ ਵਿੱਚ ਅੱਠ ਟ੍ਰਾਂਸਮਿਸ਼ਨ ਟਾਵਰਾਂ ਨੂੰ ਬਦਲਣਾ ਅਤੇ ਨਿਰਧਾਰਤ ਸੁਰੱਖਿਆ ਮਾਪਦੰਡਾਂ ਨੂੰ ਬਣਾਏ ਰੱਖਣ ਲਈ 220 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਵਾਲੇ 4 ਕ੍ਰਾਸਿੰਗ ਢਾਚਿਆਂ ਦੀ ਉਚਾਈ ਵਧਾਉਣਾ ਸ਼ਾਮਲ ਹੈ ਅਤੇ ਇਹ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅੰਤਰਿਮ ਪ੍ਰਬੰਧ ਵਜੋਂ ਪੀ.ਐੱਸ.ਪੀ.ਸੀ.ਐੱਲ. ਨੇ 66 ਕੇਵੀ ਭਾਈ ਰੂਪਾ, ਮਹਿਰਾਜ ਅਤੇ ਫੂਲ ਸਬ-ਸਟੇਸ਼ਨਾਂ ਦਰਮਿਆਨ ਅਸਥਾਈ ਤੌਰ 'ਤੇ ਲੋਡ ਨੂੰ ਸੰਤੁਲਿਤ ਕੀਤਾ ਹੈ, ਜਿਸ ਨਾਲ ਮਈ ਮਹੀਨੇ ਤੋਂ ਹੀ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਮਦਦ ਮਿਲੀ ਹੈ।

ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਚੱਲ ਰਹੇ ਵਿਕਾਸ ਕਾਰਜ ਖੇਤੀਬਾੜੀ, ਉਦਯੋਗ, ਵਪਾਰ ਅਤੇ ਘਰੇਲੂ ਖਪਤਕਾਰਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ, ਕੁਸ਼ਲਤਾ ਅਤੇ ਮਿਆਰ ਵਿੱਚ ਵੱਡਾ ਸੁਧਾਰ ਕਰਨਗੇ।

------------

5-000-Crore-Being-Spent-To-Modernise-Power-Distribution-Under-Rdss-Tarunpreet-Singh-Sond



TOP HEADLINES


*ਸਿਆਮ ਨੇ ਵੀ ਮੰਨਿਆ, ਈ-20 ਵਿੱਚ ਜ਼ਿਆਦਾ ਕਲੋਰਾਈਡ ਅਤੇ ਨਮੀ ਕਾ
*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦ
*ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ
*punjab Vidhan Sabha Pays Heartfelt Tributes To Bhagat
ਖੰਨਾ ਪੁਲਿਸ ਨੇ ਲੁਟੇਰਾ ਗੈਂਗ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ
ਇਨੋਸੈਂਟ ਹਾਰਟਸ ਸਕੂਲ, ਲੋਹਾਰਾਂ ਵੱਲੋਂ ਪੀਐਸਈਬੀ ਗਰਲਜ਼ ਜੋਨਲ ਟ
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ
*ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵ
ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ. ਕਮਾਂਡੋ
ਬੜਮਾਜਰਾ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
*ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆ
*ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲ
ਬਠਿੰਡਾ ਸਾਈਬਰ ਕ੍ਰਾਈਮ ਪੁਲਿਸ ਥਾਣਾ ਵਿਖੇ ਵੱਡਾ ਵਿਜੀਲੈਂਸ ਆਪ੍ਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਸੂਬੇ
*ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ
ਸਲੀਪਰ ਸੈੱਲਾਂ ਨੂੰ ਨਹੀਂ ਮਿਲੇਗੀ ਟਿਕਟ: ਰਾਜਾ ਵੜਿੰਗ
ਦੀਪ ਨਗਰ ਸਥਿਤ ਗੋਦਾਮ 'ਤੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51248436

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us