ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Aug5,2026 | Jagrati Lahar Bureau | New Delhi/chandigarh

 ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ
ਇਹ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ ਹੈ, ਇਹ ਲੱਖਾਂ ਸ਼ਰਧਾਲੂਆਂ, ਕਿਸਾਨਾਂ, ਵਪਾਰੀਆਂ ਅਤੇ ਰੋਜ਼ਾਨਾ ਯਾਤਰੀਆਂ ਲਈ ਇੱਕ ਲਾਈਫਲਾਈਨ ਹੈ: ਕੰਗ
ਕੰਗ ਨੇ ਕੇਂਦਰ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ, ਕਿਹਾ- ਇਹ ਸੰਪਰਕ ਅਤੇ ਖੇਤਰੀ ਵਿਕਾਸ ਦੀ ਤਸਵੀਰ ਬਦਲ ਦੇਵੇਗਾ
ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ
ਗਡਕਰੀ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ 'ਤੇ ਦਿੱਤਾ ਸਕਾਰਾਤਮਕ ਭਰੋਸਾ,ਕੰਗ ਨੇ ਪ੍ਰੋਜੈਕਟ ਦੇ ਹਕੀਕਤ ਬਣਨ ਤੱਕ ਯਤਨ ਜਾਰੀ ਰੱਖਣ ਦਾ ਲਿਆ ਪ੍ਰਣ
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ  ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ 'ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।
ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਜੀ ਦੇ ਮੰਦਰ ਨਾਲ ਜੋੜਦੀ ਹੈ। ਹਰ ਸਾਲ ਲੱਖਾਂ ਸ਼ਰਧਾਲੂ, ਸੰਗਤਾਂ ਅਤੇ ਸੈਲਾਨੀ ਇਸ ਮਾਰਗ ਤੋਂ ਯਾਤਰਾ ਕਰਦੇ ਹਨ।
‘ਆਪ’ ਐਮਪੀ ਨੇ ਅੱਗੇ ਕਿਹਾ ਕਿ ਇਹ ਸੜਕ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਦੇ ਨਾਲ-ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੀ ਵੀ ਸੇਵਾ ਕਰਦੀ ਹੈ। ਇਸ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਨਾਲ ਸੰਪਰਕ ਵਿੱਚ ਵੱਡਾ ਸੁਧਾਰ ਹੋਵੇਗਾ, ਯਾਤਰਾ ਵਧੇਰੇ ਸੁਰੱਖਿਅਤ ਅਤੇ ਸੁਚਾਰੂ ਹੋਵੇਗੀ, ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਵਪਾਰ ਅਤੇ ਕਾਰੋਬਾਰ ਮਜ਼ਬੂਤ ​​ਹੋਵੇਗਾ ਅਤੇ ਪੂਰੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।
ਕੰਗ ਨੇ ਕਿਹਾ ਕਿ ਪਹਿਲਾਂ ਮਨਜ਼ੂਰੀਆਂ ਅਤੇ ਐਲਾਨਾਂ (ਜਿਨ੍ਹਾਂ ਵਿੱਚ 2019 ਵਿੱਚ ਰੱਖਿਆ ਗਿਆ ਨੀਂਹ ਪੱਥਰ ਵੀ ਸ਼ਾਮਲ ਹੈ) ਦੇ ਬਾਵਜੂਦ, ਬੀਤੇ ਸਾਲਾਂ ਵਿੱਚ ਇਸ ਪ੍ਰੋਜੈਕਟ ਵਿੱਚ ਕੋਈ ਸਾਰਥਕ ਪ੍ਰਗਤੀ ਨਹੀਂ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨ ਕੇ ਅਤੇ ਸਮੇਂ ਸਿਰ ਵਿਕਾਸ ਤੇ ਰੱਖ-ਰਖਾਅ ਲਈ ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਦੇ ਅਧੀਨ ਲਿਆ ਕੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇ।
ਮੁਲਾਕਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਕਾਰਾਤਮਕ ਭਰੋਸਾ ਦਿੱਤਾ ਹੈ ਅਤੇ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦੀ ਮਹੱਤਤਾ ਨੂੰ ਮੰਨਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਉਣ ਲਈ ਠੋਸ ਕਦਮ ਚੁੱਕੇਗੀ।
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਉਹ ਉਦੋਂ ਤੱਕ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ ਜਦੋਂ ਤੱਕ ਖੇਤਰ ਨੂੰ ਆਧੁਨਿਕ ਸੜਕੀ ਬੁਨਿਆਦੀ ਢਾਂਚਾ ਨਹੀਂ ਮਿਲ ਜਾਂਦਾ, ਜਿਸ ਦਾ ਇਹ ਹੱਕਦਾਰ ਹੈ। ਉਨ੍ਹਾਂ ਕਿਹਾ, "ਬਿਹਤਰ ਸੰਪਰਕ ਹੀ ਵਿਕਾਸ ਦੀ ਨੀਂਹ ਹੈ, ਅਤੇ ਜਦੋਂ ਤੱਕ ਇਹ ਅਹਿਮ ਮੰਗ ਪੂਰੀ ਨਹੀਂ ਹੋ ਜਾਂਦੀ, ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ।"

Aap-Mp-Malvinder-Singh-Kang-Meets-Union-Minister-Nitin-Gadkari



TOP HEADLINES


ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ
*ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾ
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵ
ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ
ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 'ਤੇ ਕੋਈ ਰਿਸਰਚ
*ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰ
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰ
ਤੰਦਰੁਸਤੀ ਅਤੇ ਨਸ਼ਾ-ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ 'ਆਪ'
ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਵਾਪਰਿਆ ਵੱਡਾ ਹਾਦਸਾ
· ਵੜਿੰਗ ਨੇ ਪ੍ਰੋਗਰਾਮ ਵਿੱਚ ਵਿਘਨ ਪਾਉਣ ਵਾਲਿਆਂ ਨੂੰ Rss
ਗੁਨਜੀਤ ਰੁਚੀ ਬਾਵਾ ਨੇ 'ਨੰਨ੍ਹੇ ਕਦਮ' ਪਹਿਲਕਦਮੀ ਤਹਿਤ ਲੋਹਾਰਾ
ਇੰਨੋਸੈਂਟ ਹਾਰਟਸ ਸਕੂਲ ਵਿੱਚ ਦਿਸ਼ਾ ਐਨ ਇਨੀਸ਼ੀਏਟਿਵ ਦੇ ਤਹਿਤ
*‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭ
*ਸਿਆਮ ਨੇ ਵੀ ਮੰਨਿਆ, ਈ-20 ਵਿੱਚ ਜ਼ਿਆਦਾ ਕਲੋਰਾਈਡ ਅਤੇ ਨਮੀ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51260071

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us