*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼*

Aug5,2026 | Jagrati Lahar Bureau | Chandigarh



*ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਚੰਡੀਗੜ੍ਹ; 5 ਅਗਸਤ:
ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।
ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।”
ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ 'ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।”
ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ 'ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।”
ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ 'ਤੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।

Punjab-To-Promote-Kandi-Region-As-Major-Tourism-Destination-Cm-Bhagwant-Singh-Mann



TOP HEADLINES


*ਸਿਆਮ ਨੇ ਵੀ ਮੰਨਿਆ, ਈ-20 ਵਿੱਚ ਜ਼ਿਆਦਾ ਕਲੋਰਾਈਡ ਅਤੇ ਨਮੀ ਕਾ
*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦ
*ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ
*punjab Vidhan Sabha Pays Heartfelt Tributes To Bhagat
ਖੰਨਾ ਪੁਲਿਸ ਨੇ ਲੁਟੇਰਾ ਗੈਂਗ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ
ਇਨੋਸੈਂਟ ਹਾਰਟਸ ਸਕੂਲ, ਲੋਹਾਰਾਂ ਵੱਲੋਂ ਪੀਐਸਈਬੀ ਗਰਲਜ਼ ਜੋਨਲ ਟ
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ
*ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵ
ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ. ਕਮਾਂਡੋ
ਬੜਮਾਜਰਾ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
*ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆ
*ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲ
ਬਠਿੰਡਾ ਸਾਈਬਰ ਕ੍ਰਾਈਮ ਪੁਲਿਸ ਥਾਣਾ ਵਿਖੇ ਵੱਡਾ ਵਿਜੀਲੈਂਸ ਆਪ੍ਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਸੂਬੇ
*ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ
ਸਲੀਪਰ ਸੈੱਲਾਂ ਨੂੰ ਨਹੀਂ ਮਿਲੇਗੀ ਟਿਕਟ: ਰਾਜਾ ਵੜਿੰਗ
ਦੀਪ ਨਗਰ ਸਥਿਤ ਗੋਦਾਮ 'ਤੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51248453

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us