*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*

Aug6,2026 | Jagrati Lahar Bureau | Chandigarh



*ਨਹਿਰਾਂ ਦੀ ਵਿਆਪਕ ਪੁਨਰ-ਸੁਰਜੀਤੀ ਮੁਹਿੰਮ ਸਦਕਾ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਵਧਿਆ: ਹਰਪਾਲ ਸਿੰਘ ਚੀਮਾ*

*ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਲਗਭਗ 39,049 ਕਿਊਸਿਕ ਨਹਿਰੀ ਪਾਣੀ ਛੱਡਿਆ ਜਾ ਰਿਹੈ: ਹਰਪਾਲ ਸਿੰਘ ਚੀਮਾ*

*ਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ*

*ਭਵਿੱਖ ਵਾਸਤੇ ਪਾਣੀ ਦੀ ਸੰਭਾਲ ਲਈ ਛੱਪੜਾਂ, ਖੂਹਾਂ ਅਤੇ ਨਵੇਂ ਪ੍ਰੋਜੈਕਟਾਂ ਰਾਹੀਂ ਰਾਜ ਪੱਧਰੀ ਗ੍ਰਾਊਂਡਵਾਟਰ ਰੀਚਾਰਜ ਮੁਹਿੰਮ ਚਲਾਈ: ਹਰਪਾਲ ਸਿੰਘ ਚੀਮਾ*

*ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ 30 ਸਾਲਾਂ ਦੀ ਅਣਦੇਖੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਨਹਿਰਾਂ ਨੂੰ ਮੁੜ ਸੁਰਜੀਤ ਕਰਨ ਦਾ ਮਿਸ਼ਨ ਵਿੱਢਿਆ: ਹਰਪਾਲ ਸਿੰਘ ਚੀਮਾ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ।

ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪਾਣੀ ਕੱਢਣ ਕਾਰਨ ਇਸਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਸੀ, ਜਿਸ ਕਾਰਨ ਕਿਸਾਨਾਂ ਨੂੰ ਮੋਟਰਾਂ ਲਈ ਹੋਰ ਡੂੰਘੇ ਬੋਰ ਕਰਨ ਅਤੇ ਬਿਜਲੀ ਦਾ ਲੋਡ ਵਧਾਉਣ ਲਈ ਮਜਬੂਰ ਹੋਣਾ ਪਿਆ। ਇਸ ਸਮੱਸਿਆ ਨਾਲ ਨਜਿੱਠਣ ਵਾਸਤੇ ਮੌਜੂਦਾ ਸਰਕਾਰ ਨੇ ਸੂਬੇ ਦੇ ਨਹਿਰੀ ਨੈੱਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਮਿਸ਼ਨ ਸ਼ੁਰੂ ਕੀਤਾ ਹੈ। ਸੂਬਾ ਸਰਕਾਰ ਨੇ 16,000 ਕਿਲੋਮੀਟਰ ਖਾਲਿਆਂ ਦੇ ਨਿਰਮਾਣ ਤੇ ਪੁਨਰ ਸੁਰਜੀਤੀ ਰਾਹੀਂ ਅਤੇ ਨਹਿਰਾਂ ਵਿੱਚ ਲਗਭਗ 39,049 ਕਿਊਸਿਕ ਪਾਣੀ ਛੱਡ ਕੇ, ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਹਰ ਖੇਤ ਤੱਕ ਪਹੁੰਚੇ।"

ਇਨ੍ਹਾਂ ਪਹਿਲਕਦਮੀਆਂ ਦੇ ਉਸਾਰੂ ਨਤੀਜਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਇਨ੍ਹਾਂ ਵਿਆਪਕ ਯਤਨਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਦੇ ਅਨੇਕਾਂ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਉੱਪਰ ਆ ਗਿਆ ਹੈ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਨਿਕਾਸੀ ਦੀ ਬਜਾਏ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਵਰਤੋਂ ਨਾਲ ਕਣਕ ਅਤੇ ਝੋਨੇ ਦੇ ਝਾੜ ਵਿੱਚ 1 ਤੋਂ 2 ਕੁਇੰਟਲ ਪ੍ਰਤੀ ਏਕੜ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਸਿੱਧੇ ਤੌਰ ‘ਤੇ ਇਜ਼ਾਫਾ ਹੋਣ ਦੇ ਨਾਲ-ਨਾਲ ਬਿਜਲੀ ਦੀ ਖਪਤ ਘਟੀ ਹੈ ਤੇ ਕੁਦਰਤੀ ਊਰਜਾ ਦੀ ਬਚਤ ਹੋਈ ਹੈ।"

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲਾਂ/ਕਰਪੋਰੇਸ਼ਨਾਂ ਨੇ ਕਿਸੇ ਵੀ ਨਵੇਂ ਬਿਲਡਿੰਗ ਸਾਈਟ ਪਲਾਨ ਦੀ ਮਨਜ਼ੂਰੀ ਲਈ ਰੇਨਵਾਟਰ ਰੀਚਾਰਜ ਪੁਆਇੰਟ ਲਾਜ਼ਮੀ ਕਰ ਦਿੱਤੇ ਹਨ। ਇਹ ਯਕੀਨੀ ਬਣਾਉਣ ਲਈ ਕਿ ਮੀਂਹ ਦਾ ਪਾਣੀ ਵਿਅਰਥ ਵਹਿਣ ਦੀ ਬਜਾਏ ਧਰਤੀ ਅੰਦਰ ਚੰਗੀ ਤਰ੍ਹਾਂ ਸਮਾਏ, ਸੂਬਾ ਸਰਕਾਰ ਨੇ ਕਈ ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਵੀ ਦਿੱਤੀ ਹੈ। ਕੁੱਲ 510 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 192 ਛੱਪੜ-ਆਧਾਰਿਤ ਰੀਚਾਰਜ ਸਕੀਮਾਂ ਅਤੇ 246 ਨਹਿਰ-ਆਧਾਰਿਤ ਰੀਚਾਰਜ ਸਕੀਮਾਂ ਸ਼ਾਮਲ ਹਨ।"

ਟਿਕਾਊ ਜਲ ਸੰਭਾਲ ਲਈ ਸਰਕਾਰ ਦੇ ਭਵਿੱਖੀ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬਾ ਸਰਕਾਰ ਸਾਡੇ ਮਹਾਨ ਗੁਰੂਆਂ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲ ਰਹੀ ਹੈ, ਜੋ ਪਾਣੀ ਨੂੰ ਸਿਰਫ਼ ਕਿਸਾਨਾਂ ਲਈ ਸਿਰਫ਼ ਇੱਕ ਸਾਧਨ ਨਹੀਂ, ਸਗੋਂ ਪੂਰੇ ਜੀਵ ਮੰਡਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਹੱਤਵਪੂਰਨ ਜੀਵਨ-ਰੇਖਾ ਮੰਨਦੀ ਹੈ।"

Bhagwant-Mann-Cm-Punjab-



TOP HEADLINES


*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪ
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰ
*ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ,
ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ,
ਪੰਜਾਬ ਵਿਧਾਨ ਸਭਾ 'ਚ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ
*ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾ
ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ
ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51270607

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us