ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ • ਸਾਰੇ ਆਗੂ ਜਲਦ ਹੀ ਇਕੱਠੇ ਨਜ਼ਰ ਆਉਣਗੇ: ਵੜਿੰਗ

Aug6,2026 | Jagrati Lahar Bureau | Ludhiana

• ‘ਹਰ ਬੂਥ, ਕਾਂਗਰਸ ਮਜ਼ਬੂਤ’- ਲੁਧਿਆਣਾ ਦਿਹਾਤੀ
• ਕੰਧ 'ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ
• ਵੱਡੀ ਲੜਾਈ ਲਈ ਛੋਟੇ-ਮੋਟੇ ਮਤਭੇਦ ਭੁੱਲਣ ਦੀ ਅਪੀਲ
• 
• ਭਗਵੰਤ ਮਾਨ ਨੂੰ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਬੱਸ ਰੋਕ ਕੇ ਦਿਖਾਉਣ ਦੀ ਚੁਣੌਤੀ

ਲੁਧਿਆਣਾ, 6 ਅਗਸਤ: ਏਆਈਸੀਸੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਕੰਧ 'ਤੇ ਲਿਖਿਆ ਸਾਫ਼ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਜਾ ਰਹੀ ਹੈ।

ਅੱਜ ਇੱਥੇ ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਮੋਰਚੇ 'ਤੇ ਨਾਕਾਮ ਰਹੀ ਹੈ ਅਤੇ ਲੋਕ ਜਲਦ ਤੋਂ ਜਲਦ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੇ ਸਕਦੀ ਹੈ, ਜੋ ਸੂਬੇ ਵਿੱਚ ਅਮਨ-ਕਾਨੂੰਨ, ਸੁਰੱਖਿਆ ਅਤੇ ਵਿਕਾਸ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਅਤ ਦਾ ਮੁੱਦਾ ਹੈ, ਜਿਸ 'ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਜਾ ਰਹੀ ਹੈ।

ਬੂਥ ਪੱਧਰ ਦੇ ਵਰਕਰਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਬਘੇਲ ਨੇ ਕਿਹਾ ਕਿ ਚੋਣਾਂ ਦੇ ਅਹਿਮ ਸਮੇਂ ਦੌਰਾਨ ਇਹੀ ਵਰਕਰ ਪਾਰਟੀ ਦੀ ਅਸਲ ਤਾਕਤ ਅਤੇ ਰੱਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬੂਥ ਪੱਧਰ ਦਾ ਵਰਕਰ ਮਜ਼ਬੂਤ ਹੋਵੇਗਾ ਤਾਂ ਪਾਰਟੀ ਆਪਣੇ ਆਪ ਮਜ਼ਬੂਤ ਹੋ ਜਾਵੇਗੀ।

ਬਘੇਲ ਨੇ ਕਿਹਾ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਆਮ ਆਦਮੀ ਪਾਰਟੀ ਅਤੇ ਹੋਰ ਤਾਕਤਾਂ ਤੋਂ ਬਚਾਉਣ ਲਈ ਹਰ ਕੋਈ ਇਸ ਵੱਡੀ ਲੜਾਈ ਵਿੱਚ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਕਾਂਗਰਸ ਪਾਰਟੀ ਦੀ ਲੜਾਈ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਸਾਰੇ ਆਗੂ ਬਹੁਤ ਜਲਦ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਛੋਟੇ-ਮੋਟੇ ਮਤਭੇਦ ਹੋਣਾ ਸੁਭਾਵਿਕ ਗੱਲ ਹੈ ਅਤੇ ਇਹ ਜਲਦੀ ਹੀ ਦੂਰ ਹੋ ਜਾਣਗੇ।

ਆਪਣੇ ਆਲੋਚਕਾਂ 'ਤੇ ਤਨਜ਼ ਕੱਸਦਿਆਂ, ਬਿਨਾਂ ਕਿਸੇ ਦਾ ਨਾਮ ਲਏ ਉਨ੍ਹਾਂ ਕਿਹਾ ਕਿ ਇੱਕ ਆਗੂ ਪਹਿਲਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ, ਫਿਰ ਅਕਾਲੀ ਦਲ ਵਿੱਚ ਗਿਆ, ਉਸ ਤੋਂ ਬਾਅਦ ਕਾਂਗਰਸ ਵਿੱਚ ਆਇਆ, ਫਿਰ ਭਾਜਪਾ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਅਤੇ ਮੁੜ ਕਾਂਗਰਸ ਵਿੱਚ ਆ ਗਿਆ, ਪਰ ਹੁਣ ਉਹੀ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜਾ ਆਗੂ, ਜੋ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ, ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਸੀ।

ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਆਗੂ ਦਾ ਸਤਿਕਾਰ ਕਰਦੇ ਹਨ ਅਤੇ ਪਾਰਟੀ ਹਾਈਕਮਾਂਡ, ਜਿਸ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਸ਼ਾਮਲ ਹਨ, ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ।

ਆਪਣੇ ਟਰਾਂਸਪੋਰਟ ਮੰਤਰੀ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਾਦਲ ਪਰਿਵਾਰ ਦੀਆਂ ਗੈਰਕਾਨੂੰਨੀ ਤੌਰ 'ਤੇ ਚੱਲ ਰਹੀਆਂ ਬੱਸਾਂ ਨੂੰ ਰੋਕਿਆ ਸੀ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਤੋਂ ਪਹਿਲਾਂ ਅਤੇ ਨਾ ਹੀ ਉਨ੍ਹਾਂ ਤੋਂ ਬਾਅਦ ਕਿਸੇ ਨੇ ਬਾਦਲਾਂ ਦੀਆਂ ਬੱਸਾਂ ਰੋਕਣ ਦੀ ਹਿੰਮਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ, "ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਤੌਰ 'ਤੇ ਚੱਲ ਰਹੀ ਬੱਸ ਰੋਕ ਕੇ ਦਿਖਾਉਣ।"

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੰਗਠਨ ਇੰਚਾਰਜ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਸਮਾਗਮ ਵਿੱਚ ਰਵਿੰਦਰ ਦਲਵੀ, ਕੈਪਟਨ ਸੰਦੀਪ ਸੰਧੂ, ਸ਼ਮਸ਼ੇਰ ਸਿੰਘ ਦੂਲੋ, ਰਾਜੀਆ ਸੁਲਤਾਨਾ, ਕੁਲਦੀਪ ਸਿੰਘ ਵੈਦ, ਵਿਕਰਮ ਬਾਜਵਾ, ਕਮਿਲ ਅਮਰ ਸਿੰਘ, ਡਾ. ਅਮਰ ਸਿੰਘ, ਜਗਤਾਰ ਇੱਸੋਵਾਲ, ਸਿਮਰਜੀਤ ਸਿੰਘ ਬੈਂਸ, ਸੰਜੇ ਤਲਵਾੜ, ਪਵਨ ਦੀਵਾਨ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।

Warring-Promises-To-Bring-At-Least-60-New-Faces



TOP HEADLINES


*ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ
*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪ
*ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ*
*ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸ
*ਬਠਿੰਡਾ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ
*ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
ਕਿਸਾਨਾਂ ਦਾ ਮੋਰਚਾ 5ਵੇਂ ਦਿਨ ਵੀ ਜਾਰੀ, ਲਗਾਤਾਰ ਵੱਧ ਰਹੀ ਹੈ ਕ
*'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕ
*ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
*ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ 20 ਸਕੂਲੀ ਬੱਸਾਂ ਦੀ ਚੈਕਿੰਗ ਕਰ
ਇੰਨੋਸੈਂਟ ਹਾਰਟਸ ਵਿੱਚ ਅਧਿਆਪਕ ਦਿਵਸ ਦਾ ਸ਼ਾਨਦਾਰ ਆਯੋਜਨ, ਅਰਸਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਦੀ ਨਸ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ
ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51717260

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us