ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ. ਕੈਂਪ ਦਾ ਕੀਤਾ ਉਦਘਾਟਨ

Aug7,2026 | Jagrati Lahar Bureau | Kapurthala


ਕਪੂਰਥਲਾ ਦੇ ਪੰਜ ਏ.ਡੀ.ਆਈ.ਪੀ. ਕੈਂਪਾਂ ਵਿੱਚ 189 ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਨਾਗਰਿਕਾਂ ਦੀ ਕੀਤੀ ਗਈ ਜਾਂਚ
ਯੋਗ ਲਾਭਪਾਤਰੀਆਂ ਲਈ 38.47 ਲੱਖ ਰੁਪਏ ਦੇ ਸਹਾਇਕ ਉਪਕਰਣ ਮਨਜ਼ੂਰ

 ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਫਗਵਾੜਾ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਅੰਗ ਅਤੇ ਉਪਕਰਣ ਖਰੀਦਣ/ਫਿੱਟ ਕਰਨ ਲਈ  ਕੈਂਪ ਦਾ ਉਦਘਾਟਨ ਕੀਤਾ।

3 ਅਗਸਤ ਤੋਂ 7 ਅਗਸਤ ਤੱਕ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਪੰਜ ਮੁਲਾਂਕਣ ਕੈਂਪਾਂ ਦੇ ਸਫਲ ਆਯੋਜਨ ਦੀ ਸ਼ਲਾਘਾ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਹ ਕੈਂਪ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਹਰ ਯੋਗ ਲਾਭਪਾਤਰੀ ਨੂੰ ਮੁਫ਼ਤ ਗੁਣਵੱਤਾ ਵਾਲੇ ਸਹਾਇਕ ਉਪਕਰਨ ਮਿਲਣ ਤਾਂ ਜੋ ਉਹ ਆਜ਼ਾਦ, ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਜੀ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਲਾਈ ਸਕੀਮਾਂ ਅਤੇ ਸੇਵਾਵਾਂ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਅਤੇ ਸਮਾਜਿਕ ਸ਼ਮੂਲੀਅਤ ਨੂੰ ਵਿਸ਼ੇਸ਼ ਪਹਿਲ ਦੇ ਰਹੀ ਹੈ।

ਉਨ੍ਹਾਂ ਕਿਹਾ, "ਜਾਗਰੂਕਤਾ ਜਾਂ ਸਾਧਨਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਅਜਿਹੀਆਂ ਪਹਿਲਕਦਮੀਆਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਅਤੇ ਸਮਾਨ ਅਵਸਰ ਯਕੀਨੀ ਬਣਾਉਣ ਵਿੱਚ ਮਦਦ ਕਰਦੀਆਂ ਹਨ।"

ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਲਗਾਏ ਗਏ ਕੈਂਪਾਂ ਦੌਰਾਨ 189 ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਨਾਗਰਿਕਾਂ ਦੀ ਵੱਖ-ਵੱਖ ਸਹਾਇਕ ਉਪਕਰਨਾਂ ਲਈ ਜਾਂਚ ਕੀਤੀ ਗਈ। ਇਹ ਕੈਂਪ 3 ਅਗਸਤ ਤੋਂ 7 ਅਗਸਤ ਤੱਕ ਕਪੂਰਥਲਾ, ਸੁਲਤਾਨਪੁਰ ਲੋਧੀ, ਢਿਲਵਾਂ, ਨਡਾਲਾ ਅਤੇ ਫਗਵਾੜਾ ਵਿਖੇ ਲਗਾਏ ਗਏ ਸਨ।

ਐਮ.ਪੀ. ਨੇ ਦੱਸਿਆ ਕਿ ਭਾਰਤੀ ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ  ਦੇ ਮਾਹਿਰਾਂ ਦੁਆਰਾ ਮੁਲਾਂਕਣ ਤੋਂ ਬਾਅਦ, ਯੋਗ ਲਾਭਪਾਤਰੀਆਂ ਵਿੱਚ ਵੰਡਣ ਲਈ 38.47 ਲੱਖ ਰੁਪਏ ਦੇ ਸਹਾਇਕ ਉਪਕਰਣ ਮਨਜ਼ੂਰ ਕੀਤੇ ਗਏ ਹਨ। 

ਮਨਜ਼ੂਰ ਕੀਤੇ ਗਏ ਸਹਾਇਕ ਉਪਕਰਨਾਂ ਵਿੱਚ ਸੁਣਨ ਵਾਲੇ ਯੰਤਰ, ਵ੍ਹੀਲਚੇਅਰਾਂ, ਬੈਟਰੀ ਨਾਲ ਚੱਲਣ ਵਾਲੀਆਂ ਵ੍ਹੀਲਚੇਅਰਾਂ, ਪ੍ਰੋਸਥੇਸਿਸ (ਨਕਲੀ ਅੰਗ), ਚੱਲਣ ਵਾਲੀਆਂ ਛੜੀਆਂ ਅਤੇ ਵੱਖ-ਵੱਖ ਲੋੜਾਂ ਅਨੁਸਾਰ ਹੋਰ ਮੁੜ ਵਸੇਬਾ ਉਪਕਰਣ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਲੋਕ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਰਾਜ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਅਜਿਹੇ ਨੇਕ ਕਾਰਜ ਲਈ ਉਨ੍ਹਾਂ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ।

ਡਾ. ਚੱਬੇਵਾਲ ਨੇ ਕਿਹਾ ਕਿ ਇਹ ਸਹਾਇਕ ਉਪਕਰਨ ਇਸ ਵਰਗ ਦੇ ਮਨੋਬਲ ਨੂੰ ਹੋਰ ਵਧਾਉਣਗੇ ਅਤੇ ਉਨ੍ਹਾਂ ਨੂੰ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਦੇ ਜੀਵਨ ਵਿੱਚ ਸੁਖਾਲਾਪਣ ਲਿਆਵੇਗੀ, ਜਿਸ ਨਾਲ ਉਹ ਆਪਣੇ ਰੋਜ਼ਾਨਾ ਦੇ ਕੰਮ ਸੁਚਾਰੂ ਢੰਗ ਨਾਲ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਮਨਜ਼ੂਰਸ਼ੁਦਾ ਉਪਕਰਨ ਜ਼ਰੂਰੀ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਵੰਡੇ ਜਾਣਗੇ।

-drrajkumarchabbewal-phagwara-kapurthala-adipcamp-divyang-seniorcitizens-alimco-assistivedevices-socialjustice-punjabgovernment-bhagwantmann-wheelchairs-hearingaids-disabilityempowerment-jagratilahar



TOP HEADLINES


ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ
ਭੂਪੇਸ਼ ਬਘੇਲ ਦਾ ਨੌਂ ਰੋਜ਼ਾ ਪੰਜਾਬ ਦੌਰਾ ਸ਼ਨੀਵਾਰ ਨੂੰ ਖੰਨਾ ਵ
*ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾ
ਬੇਅਦਬੀ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁ
ਮੁਕਤਸਰ ਦੀਆਂ ਤੀਆਂ ਦੇ ਵਿਚਕਾਰ ਪਹੁੰਚੀ ਡਾ. ਗੁਰਪ੍ਰੀਤ ਕੌਰ ਮਾਨ
*ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿ
*ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ*
ਨਿਰਧਾਰਤ ਪਾਰਕਿੰਗ ਲਾਈਨਾਂ ਤੋਂ ਬਾਹਰ ਵਾਹਨ ਖੜ੍ਹੇ ਕਰਨ ਵਾਲਿਆਂ
ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੁਆਰਾ ਪ੍ਰਤੀਭਾ ਮ
*ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨ
*ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ
*ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅ
*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51279366

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us