*ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ*

Aug9,2026 | Jagrati Lahar Bureau | Chandigarh


*ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਿਆ*

*15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡ-ਪਿੰਡ ਗੂੰਜੇਗਾ ਦੇਸ਼ ਭਗਤੀ ਦਾ ਜਜ਼ਬਾ, 'ਹਰ ਘਰ ਤਿਰੰਗਾ ਯਾਤਰਾ' ਸ਼ੁਰੂ*

*ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ: ਪਵਿੱਤਰ 'ਕਲਸ਼ ਯਾਤਰਾ' ਨਾਲ ਦਲਿਤ ਭਾਈਚਾਰੇ ਤੱਕ ਪਹੁੰਚ ਰਹੀ ਭਾਜਪਾ*


ਪੰਜਾਬ ਨੂੰ ਦਰਪੇਸ਼ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮਸਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀ ਪਹੁੰਚ ਹੋਰ ਵਿਸ਼ਾਲ ਕੀਤੀ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵੱਲੋਂ ਪਿੰਡ ਤੇ ਸ਼ਹਿਰ ਪੱਧਰ 'ਤੇ ਲਗਾਤਾਰ ਸੰਪਰਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਸਿੱਧਾ ਪੰਜਾਬ ਦੇ ਹਰ ਪਰਿਵਾਰ ਤੱਕ ਪਹੁੰਚਾਇਆ ਜਾ ਸਕੇ।

ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਮਾਰ, ਵਿਗੜਦੀ ਕਾਨੂੰਨ ਵਿਵਸਥਾ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੇ ਸੰਕਟਾਂ ਨਾਲ ਜੂਝ ਰਿਹਾ ਹੈ, ਪਰ ਸੱਤਾਧਾਰੀ ਧਿਰ ਕੋਲ ਇਹਨਾਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ। ਉਹਨਾਂ ਦੱਸਿਆ ਕਿ ਭਾਜਪਾ ਪੰਜਾਬ ਨੂੰ ਮੁੜ ਸੁਰੱਖਿਅਤ, ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿੱਚ ਸੰਗਠਨ ਨੂੰ ਪਿੰਡ-ਪਿੰਡ, ਬੂਥ-ਬੂਥ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ 9 ਤੋਂ 14 ਅਗਸਤ ਤੱਕ ਪੂਰੇ ਪੰਜਾਬ ਵਿੱਚ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ, ਜੋ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਲਈ ਸ਼ਹਾਦਤਾਂ ਦੀ ਧਰਤੀ ਵੀ ਹੈ, ਵਿੱਚ ਹਰ ਜ਼ਿਲ੍ਹੇ, ਸ਼ਹਿਰ ਤੇ ਪਿੰਡ ਵਿੱਚ 'ਤਿਰੰਗਾ ਯਾਤਰਾਵਾਂ' ਕੱਢੀਆਂ ਜਾਣਗੀਆਂ ਅਤੇ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਪੰਜਾਬ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਸਬੰਧ ਵਿੱਚ ਦੇਸ਼ ਪੱਧਰ 'ਤੇ ਚੱਲ ਰਹੇ 'ਸਮਰਸਤਾ ਸੰਕਲਪ ਅਭਿਆਨ' ਤਹਿਤ ਗੁਰੂ ਜੀ ਦੀ ਜਨਮਭੂਮੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦੀ 'ਕਲਸ਼ ਯਾਤਰਾ' ਪੰਜਾਬ ਦੇ ਪਿੰਡ-ਪਿੰਡ, ਖਾਸ ਕਰਕੇ ਦੋਆਬਾ ਖੇਤਰ ਵਿੱਚ ਪਹੁੰਚ ਰਹੀ ਹੈ, ਜਿੱਥੇ ਦਲਿਤ ਭਾਈਚਾਰੇ ਦੀ ਵੱਡੀ ਆਬਾਦੀ ਹੈ। ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾ ਰਹੀ ਹੈ।

ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਦਿੱਲੀ ਵਿਖੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੂਬਾ ਪ੍ਰਭਾਰੀ ਸਤੀਸ਼ ਪੂਨੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਢਿੱਲੋਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਖਾਸ ਮੁੱਦਿਆਂ ਖੇਤੀ, ਨੌਜਵਾਨ, ਸਰਹੱਦੀ ਸੁਰੱਖਿਆ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖੀ ਰੋਡਮੈਪ 'ਤੇ ਸਾਰਥਕ ਚਰਚਾ ਹੋਈ। ਆਉਣ ਵਾਲੇ ਦਿਨਾਂ ਵਿੱਚ ਹਰ ਜ਼ਿਲ੍ਹੇ, ਹਰ ਮੰਡਲ ਅਤੇ ਹਰ ਪਿੰਡ ਪੱਧਰ 'ਤੇ ਮਜ਼ਬੂਤ ਟੀਮਾਂ ਬਣਾਈਆਂ ਜਾਣਗੀਆਂ, ਜਿਸ ਦੇ ਆਉਣ ਵਾਲੀਆਂ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

Bjp-Intensifies-Campaign-To-Save-Punjab



TOP HEADLINES


ਸੰਡੇ ਵਿਦ ਵੜਿੰਗ ਐਂਡ ਵਾਰੀਅਰਜ਼: ਹਰ ਐਤਵਾਰ ਕਾਂਗਰਸੀ ਵਰਕਰਾਂ ਨ
ਆਪ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 11
*14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਹੋਵੇਗਾ ‘ਇੱਕ ਸ਼ਾ
ਬੇਅਦਬੀ ਕਾਨੂੰਨ ਵਿੱਚ ਹਿੰਦੂ ਧਾਰਮਿਕ ਗ੍ਰੰਥ ਸ਼ਾਮਲ ਨਾ ਕਰਨ ’ਤੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਇੰਡੀਅਨ ਡਾਕਟਰਜ਼ ਫ਼ਾਰ ਪ
*’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ
ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
*ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ
ਯੁੱਧ ਨਸ਼ਿਆਂ ਵਿਰੁੱਧ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ
*ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹ
ਭਾਜਪਾ ਨਾਲ ਗਠਜੋੜ ਲਈ ਇੰਨੇ ਬੇਤਾਬ ਕਿਉਂ ਹਨ ਸੁਖਬੀਰ? - ਵੜਿੰਗ
ਆਰਕੀਟੈਕਟਸ ਨੇ ਇੱਕ ਮੰਚ ’ਤੇ ਇਕੱਠੇ ਹੋ ਕੇ ਵਿਚਾਰ-ਵਟਾਂਦਰੇ, ਗਿ
ਸਰਹਿੰਦ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ,
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ
ਭੂਪੇਸ਼ ਬਘੇਲ ਦਾ ਨੌਂ ਰੋਜ਼ਾ ਪੰਜਾਬ ਦੌਰਾ ਸ਼ਨੀਵਾਰ ਨੂੰ ਖੰਨਾ ਵ
*ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾ
ਬੇਅਦਬੀ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51295419

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us