ਯੁੱਧ ਨਸ਼ਿਆਂ ਵਿਰੁੱਧ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ਪੰਜਾਬ ਯੂਥ ਰਨ 2026 ਦਾ ਕੀਤਾ ਆਯੋਜਨ

Aug9,2026 | Gurvinder Singh | Sas Nagar

 
ਪੰਜਾਬ ਯੂਥ ਵਿੰਗ ਅੰਮ੍ਰਿਤਸਰਪਟਿਆਲਾਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੀਆਂ ਮੈਰਾਥਨਾਂ ਦਾ ਆਯੋਜਨ ਕਰੇਗਾ: ਮਨਜਿੰਦਰ ਸਿੰਘ ਲਾਲਪੁਰਾ
 
ਨੌਜਵਾਨਾਂ ਨੂੰ ਖੇਡ ਮੈਦਾਨਾਂ ਅਤੇ ਫਿਟਨੈਸ ਨਾਲ ਜੋੜਨਾ ਨਸ਼ਿਆਂ ਵਿਰੁੱਧ ਲੜਾਈ ਦੀ ਕੁੰਜੀ: ਮੀਤ ਹੇਅਰ
 
ਪੰਜਾਬ ਦਾ ਖੇਡ ਬਜਟ ₹150 ਕਰੋੜ ਤੋਂ ਵਧਾ ਕੇ ਲਗਭਗ ₹1,800 ਕਰੋੜ ਕੀਤਾ ਗਿਆ: ਮੀਤ ਹੇਅਰ
 
ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ
 
 
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ।
 
ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂਖਿਡਾਰੀਆਂਔਰਤਾਂਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ਗਏ।"
 
ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਇਸ ਹੁੰਗਾਰੇ ਨੇ ਦਿਖਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਇੱਕ ਸਿਹਤਮੰਦਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਦੇਖਣਾ ਚਾਹੁੰਦੇ ਹਨ। ਇਹ ਸਮਾਗਮ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ ਸੀ ਬਲਕਿ ਪੰਜਾਬ ਅਤੇ ਇਸ ਦੇ ਲੋਕਾਂ ਲਈ ਇੱਕ ਪਹਿਲਕਦਮੀ ਸੀ।"
 
ਯੂਥ ਵਿੰਗ ਦੀਆਂ ਯੋਜਨਾਵਾਂ ਦੀ ਰੂਪਰੇਖਾ ਦੱਸਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਯੂਥ ਵਿੰਗ ਪੰਜਾਬ ਦੇ ਹੋਰ ਹਿੱਸਿਆਂ ਜਿਵੇਂ ਕਿ ਅੰਮ੍ਰਿਤਸਰਪਟਿਆਲਾਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੇ ਮੈਰਾਥਨ ਸਮਾਗਮ ਕਰਵਾਏਗਾਤਾਂ ਜੋ ਫਿਟਨੈਸਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਪੰਜਾਬ ਲਈ ਇੱਕ ਨਵੀਂ ਹਾਂਪੱਖੀ ਲਹਿਰ ਪੈਦਾ ਹੋਵੇਗੀ।"
 
ਯੂਥ ਵਿੰਗ ਦੀ ਟੀਮ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਪ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਮੈਂ ਯੂਥ ਵਿੰਗ ਦੀ ਟੀਮਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾਮੀਤ ਪ੍ਰਧਾਨ ਵੀਰ ਦਵਿੰਦਰ ਸਿੰਘ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੇ ਭਾਗੀਦਾਰਾਂ ਨੂੰ ਇੱਕ ਮੰਚ 'ਤੇ ਲਿਆਉਣ ਲਈ ਵਧਾਈ ਦਿੰਦਾ ਹਾਂ। ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਫਿਟਨੈਸ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਭ ਤੋਂ ਮਹੱਤਵਪੂਰਨ ਕਦਮਾਂ ਵਿੱਚੋਂ ਇੱਕ ਹੈ।"
 
ਆਪ ਸਰਕਾਰ ਦੇ ਖੇਡਾਂ 'ਤੇ ਵਿਸ਼ੇਸ਼ ਧਿਆਨ ਬਾਰੇ ਚਾਨਣਾ ਪਾਉਂਦਿਆਂ ਮੀਤ ਹੇਅਰ ਨੇ ਕਿਹਾ, "ਸੂਬੇ ਦਾ ਖੇਡ ਬਜਟਜੋ ਮੇਰੇ ਖੇਡ ਵਿਭਾਗ ਦਾ ਅਹੁਦਾ ਸੰਭਾਲਣ ਵੇਲੇ ਲਗਭਗ ₹150 ਕਰੋੜ ਸੀਅੱਜ ਵਧ ਕੇ ਲਗਭਗ ₹1,800 ਕਰੋੜ ਹੋ ਗਿਆ ਹੈ। ਇਹ ਵੱਡਾ ਵਾਧਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਮਿਲਣ।"
 
ਭਾਗੀਦਾਰਾਂ ਨੂੰ ਫਿਟਨੈਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਮੀਤ ਹੇਅਰ ਨੇ ਕਿਹਾ, "ਮੈਰਾਥਨ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝੋ। ਸੈਰਦੌੜ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਨਿਯਮਤ ਹਿੱਸਾ ਬਣਾਓ। ਇੱਕ ਮਜ਼ਬੂਤ ਪੰਜਾਬ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਲਈ ਸਿਹਤਮੰਦ ਸਮਾਜ ਬਹੁਤ ਜ਼ਰੂਰੀ ਹੈ।"
 
ਯੂਥ ਵਿੰਗ ਅਤੇ ਪੂਰੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੰਦਿਆਂ ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ, "ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ। ਮੈਂ ਉਨ੍ਹਾਂ ਹਜ਼ਾਰਾਂ ਭਾਗੀਦਾਰਾਂ ਦੀ ਸ਼ਲਾਘਾ ਕਰਦਾ ਹਾਂ ਜੋ ਇਸ ਮੈਰਾਥਨ ਵਿੱਚ ਸ਼ਾਮਲ ਹੋਏ।"
 
ਅਜਿਹੇ ਉਪਰਾਲਿਆਂ ਦੀ ਅਹਿਮਦੀਅਤ 'ਤੇ ਜ਼ੋਰ ਦਿੰਦਿਆਂ ਮਲਵਿੰਦਰ ਸਿੰਘ ਨੇ ਕਿਹਾ, "ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਆਉਣ ਵਾਲੇ ਉਪਰਾਲੇ ਇੱਕ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿੱਚ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹਨ। ਮੈਂ ਯੂਥ ਵਿੰਗ ਦੀ ਲੀਡਰਸ਼ਿਪਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਉਨ੍ਹਾਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਲਈ ਧੰਨਵਾਦ ਕਰਦਾ ਹਾਂ।"
 
ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਲੈ ਕੇ ਜਾਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਆਗੂਆਂ ਨੇ ਕਿਹਾ, "ਖੇਡਾਂਫਿਟਨੈਸਸਿਹਤਮੰਦ ਜੀਵਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਸੰਕਲਪ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਪੰਜਾਬ ਵਿੱਚ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।"
 

Aap-Punjab-Youth-Wing-Organises-punjab-Youth-Run-2026-In-Mohali-To-Strengthen-yudh-Nashean-Virudh-



TOP HEADLINES


ਸੰਡੇ ਵਿਦ ਵੜਿੰਗ ਐਂਡ ਵਾਰੀਅਰਜ਼: ਹਰ ਐਤਵਾਰ ਕਾਂਗਰਸੀ ਵਰਕਰਾਂ ਨ
ਆਪ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 11
*14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਹੋਵੇਗਾ ‘ਇੱਕ ਸ਼ਾ
ਬੇਅਦਬੀ ਕਾਨੂੰਨ ਵਿੱਚ ਹਿੰਦੂ ਧਾਰਮਿਕ ਗ੍ਰੰਥ ਸ਼ਾਮਲ ਨਾ ਕਰਨ ’ਤੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਇੰਡੀਅਨ ਡਾਕਟਰਜ਼ ਫ਼ਾਰ ਪ
*’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ
ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
*ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ
ਯੁੱਧ ਨਸ਼ਿਆਂ ਵਿਰੁੱਧ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ
*ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹ
ਭਾਜਪਾ ਨਾਲ ਗਠਜੋੜ ਲਈ ਇੰਨੇ ਬੇਤਾਬ ਕਿਉਂ ਹਨ ਸੁਖਬੀਰ? - ਵੜਿੰਗ
ਆਰਕੀਟੈਕਟਸ ਨੇ ਇੱਕ ਮੰਚ ’ਤੇ ਇਕੱਠੇ ਹੋ ਕੇ ਵਿਚਾਰ-ਵਟਾਂਦਰੇ, ਗਿ
ਸਰਹਿੰਦ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ,
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ
ਭੂਪੇਸ਼ ਬਘੇਲ ਦਾ ਨੌਂ ਰੋਜ਼ਾ ਪੰਜਾਬ ਦੌਰਾ ਸ਼ਨੀਵਾਰ ਨੂੰ ਖੰਨਾ ਵ
*ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾ
ਬੇਅਦਬੀ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51295432

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us