ਮਲੇਸ਼ੀਆ ਦੇ ਪੇਨਾਂਗ ਤੋਂ ਡਿਪਟੀ ਸੀ.ਐੱਮ. ਜਗਦੀਪ ਸਿੰਘ ਦਿਓ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Aug10,2026 | Jagrati Lahar Bureau | Chandigarh


ਪੇਨਾਂਗ ਦੇ 123 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੇ ਸਮਾਗਮ ਲਈ ਭਾਜਪਾ ਦੇ ਸੂਬਾ ਪ੍ਰਧਾਨ ਨੂੰ ਦਿੱਤਾ ਸੱਦਾ

ਚੰਡੀਗੜ੍ਹ 'ਚ ਅਹਿਮ ਬੈਠਕ ਦੌਰਾਨ ਵਿਕਾਸ, ਤਕਨਾਲੋਜੀ ਅਤੇ ਰੁਜ਼ਗਾਰ 'ਤੇ ਚਰਚਾ

ਮਲੇਸ਼ੀਆ ਰਾਜਨੀਤੀ 'ਚ ਪੰਜਾਬੀਆਂ ਦਾ ਦਬਦਬਾ ਸਾਡੇ ਲਈ ਮਾਣ ਵਾਲੀ ਗੱਲ : ਕੇਵਲ ਸਿੰਘ ਢਿੱਲੋਂ


ਮਲੇਸ਼ੀਆ ਦੇ ਪੇਨਾਂਗ ਸੂਬੇ ਦੇ ਉਪ ਮੁੱਖ ਮੰਤਰੀ ਵਾਈ.ਬੀ ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਆਏ ਇੱਕ ਉੱਚ-ਪੱਧਰੀ ਵਫ਼ਦ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਵਿੱਚ 'ਇੰਟਰਨੈਸ਼ਨਲ ਪੰਜਾਬੀ ਹੈਰੀਟੇਜ ਐਂਡ ਕਲਚਰਲ ਫਾਊਂਡੇਸ਼ਨ ਮਲੇਸ਼ੀਆ' ਦੇ ਪ੍ਰਧਾਨ ਪ੍ਰੋਫੈਸਰ ਡਾ. ਬੀ. ਐਸ. ਬੈਂਸ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਖੇਤਰ ਦੇ ਵਿਕਾਸ, ਆਧੁਨਿਕ ਤਕਨਾਲੋਜੀ, ਇੰਡਸਟਰੀ ਅਤੇ ਰੁਜ਼ਗਾਰ ਵਰਗੇ ਨਵੇਂ ਅਵਸਰ ਪੈਦਾ ਕਰਨ ਵਰਗੇ ਅਹਿਮ ਵਿਸ਼ਿਆਂ 'ਤੇ ਗੰਭੀਰ ਚਰਚਾ ਹੋਈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਰਤ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਬੁਲੰਦੀਆਂ ਨੂੰ ਛੂਹ ਰਹਾ ਹੈ ਅਤੇ 'ਵਿਕਸਤ ਭਾਰਤ' ਦੇ ਸੰਕਲਪ ਨੂੰ ਸਾਕਾਰ ਕਰਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਪੰਜਾਬੀਆਂ ਦੀ ਮਿਹਨਤ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀ ਆਪਣੀ ਸਖ਼ਤ ਘਾਲਣਾ ਅਤੇ ਇਮਾਨਦਾਰੀ ਦੇ ਬਲਬੂਤੇ ਪੂਰੀ ਦੁਨੀਆ ਵਿੱਚ ਆਪਣਾ ਅਤੇ ਆਪਣੇ ਨਾਂ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਦਿਓ ਅਤੇ ਉਨ੍ਹਾਂ ਦੇ ਪਰਿਵਾਰ ਦਾ ਮਲੇਸ਼ੀਆ ਦੀ ਰਾਜਨੀਤੀ ਵਿੱਚ ਉੱਚੇ ਅਹੁਦਿਆਂ 'ਤੇ ਸੇਵਾ ਨਿਭਾਉਣਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਮਾਣ ਅਤੇ ਫ਼ਖ਼ਰ ਵਾਲੀ ਗੱਲ ਹੈ।

ਮੁਲਾਕਾਤ ਦੌਰਾਨ ਜਗਦੀਪ ਸਿੰਘ ਦਿਓ ਨੇ ਪੇਨਾਂਗ ਵਿੱਚ ਸਥਿਤ 123 ਸਾਲ ਪੁਰਾਣੇ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਦੀ ਹੋਈ ਨਵੀਨੀਕਰਣ ਤੋਂ ਬਾਅਦ ਕਰਵਾਏ ਜਾ ਰਹੇ ਵਿਸ਼ੇਸ਼ ਉਦਘਾਟਨੀ ਸਮਾਗਮ ਲਈ ਕੇਵਲ ਸਿੰਘ ਢਿੱਲੋਂ ਨੂੰ ਰਸਮੀ ਤੌਰ 'ਤੇ ਸੱਦਾ ਪੱਤਰ ਦਿੱਤਾ।

Malaysia-s-Penang-Deputy-Cm-Jagdeep-Singh-Deo-Meets-Dhillon



TOP HEADLINES


*ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤ
ਰੋਪੜ 'ਚ ਹਰ ਘਰ ਤਿਰੰਗਾ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗ
*ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ
*ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਹੜ੍ਹ ਸੁਰੱਖਿ
ਸੂਖਮ, ਲਘੂ ਅਤੇ ਦਰਮਿਆਨੇ ਉਦਯਮ ਵਿਕਾਸ (ਸੋਧ) ਬਿੱਲ, 2026 ਸੰਸਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਲੁਧਿਆਣਾ ਵਿੱਚ
*15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜ
ਖੇਡਾਂ ਵਤਨ ਪੰਜਾਬ ਦੀਆਂ 2026-27’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼
ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ: ਮਨਪ੍ਰੀਤ ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ
ਮਲੇਸ਼ੀਆ ਦੇ ਪੇਨਾਂਗ ਤੋਂ ਡਿਪਟੀ ਸੀ.ਐੱਮ. ਜਗਦੀਪ ਸਿੰਘ ਦਿਓ ਨੇ
Live: 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ
ਸੰਡੇ ਵਿਦ ਵੜਿੰਗ ਐਂਡ ਵਾਰੀਅਰਜ਼: ਹਰ ਐਤਵਾਰ ਕਾਂਗਰਸੀ ਵਰਕਰਾਂ ਨ
ਆਪ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 11
*14 ਅਗਸਤ ਨੂੰ ਦਰੇਸੀ ਗਰਾਊਂਡ ਲੁਧਿਆਣਾ ਵਿਖੇ ਹੋਵੇਗਾ ‘ਇੱਕ ਸ਼ਾ
ਬੇਅਦਬੀ ਕਾਨੂੰਨ ਵਿੱਚ ਹਿੰਦੂ ਧਾਰਮਿਕ ਗ੍ਰੰਥ ਸ਼ਾਮਲ ਨਾ ਕਰਨ ’ਤੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਇੰਡੀਅਨ ਡਾਕਟਰਜ਼ ਫ਼ਾਰ ਪ
*’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ
ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51299091

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us