ਰੋਪੜ 'ਚ ਹਰ ਘਰ ਤਿਰੰਗਾ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

Aug10,2026 | Jagrati Lahar Bureau | Ropar/chandigarh

➖ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ਾਲ ਤਿਰੰਗਾ ਯਾਤਰਾ

➖ ਤਿਰੰਗਾ ਸਾਡੀ ਆਨ, ਬਾਨ ਤੇ ਸ਼ਾਨ ਦਾ ਪ੍ਰਤੀਕ, ਇਸ ਦਾ ਸਨਮਾਨ ਹਰ ਭਾਰਤੀ ਦਾ ਫਰਜ਼: ਢਿੱਲੋਂ

➖ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਜਵਾਨਾਂ ਦੀ ਬਹਾਦਰੀ ਦਾ ਪ੍ਰਤੀਕ ਹੈ ਤਿਰੰਗਾ: ਢਿੱਲੋਂ

➖14 ਤੱਕ ਹਰ ਘਰ ਅਤੇ ਦਫਤਰਾਂ 'ਤੇ ਕੌਮੀ ਝੰਡਾ ਲਹਿਰਾਉਣ ਦਾ ਦਿੱਤਾ ਸੱਦਾ  

ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਢੀ ਗਈ। ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿੱਚ ਤਿਰੰਗੇ ਲੈ ਕੇ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ। 

ਇਸ ਮੌਕੇ ਢਿੱਲੋਂ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ, ਸਗੋਂ ਆਪਣੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਕੌਮੀ ਝੰਡੇ ਤਿਰੰਗੇ ਦੇ ਸਨਮਾਨ ਲਈ ਤਿਰੰਗਾ ਯਾਤਰਾ ਕੱਢੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੱਦੇ ’ਤੇ ਪੂਰੇ ਦੇਸ਼ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 9 ਅਗਸਤ ਤੋਂ 14 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ’ਤੇ ਮਾਣ ਨਾਲ ਤਿਰੰਗਾ ਲਹਿਰਾਉਣ ਅਤੇ 15 ਅਗਸਤ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਮਨਾਉਣ।

ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਇੱਕ ਕੱਪੜੇ ਦਾ ਟੁਕੜਾ ਨਹੀਂ, ਸਗੋਂ ਇਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ, ਸਾਡੇ ਵੀਰ ਜਵਾਨਾਂ ਦੀ ਬਹਾਦਰੀ ਅਤੇ ਕਰੋੜਾਂ ਭਾਰਤੀਆਂ ਦੀ ਆਜ਼ਾਦੀ, ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ। ਇਸ ਝੰਡੇ ਦੀ ਸ਼ਾਨ ਲਈ ਦੇਸ਼ ਦੇ ਅਣਗਿਣਤ ਸੂਰਮਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਅਤੇ ਰਾਸ਼ਟਰ ਦੀ ਰੱਖਿਆ ਲਈ ਦਿੱਤੀਆਂ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੀ ਧਰਤੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮੇਤ ਅਨੇਕਾਂ ਮਹਾਨ ਸੂਰਮੇ ਦੇਸ਼ ਨੂੰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਰੋਪੜ ਦੀ ਇਸ ਇਤਿਹਾਸਕ ਧਰਤੀ ਤੋਂ ਕੱਢੀ ਗਈ ਤਿਰੰਗਾ ਯਾਤਰਾ ਦਾ ਮਕਸਦ ਸਿਰਫ਼ ਤਿਰੰਗਾ ਲਹਿਰਾਉਣਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਆਜ਼ਾਦੀ ਦੇ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨਾ ਹੈ।

ਉਨ੍ਹਾਂ ਕਿਹਾ ਕਿ ਤਿਰੰਗਾ ਸਾਡੀ ਪਹਿਚਾਣ, ਸਾਡਾ ਮਾਣ ਅਤੇ ਸਾਡੇ ਦੇਸ਼ ਦੀ ਅਖੰਡ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਦਾ ਸਨਮਾਨ ਕਰਨਾ ਹਰ ਭਾਰਤੀ ਦਾ ਫਰਜ਼ ਹੈ।

ਇਸ ਮੌਕੇ ਇਕਬਾਲ ਸਿੰਘ ਲਾਲਪੁਰਾ, ਪਰਮਿੰਦਰ ਸਿੰਘ ਬਰਾੜ, ਅਜੇ ਵੀਰ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

-punjabbjp-tirangayatra-kewalsinghdhillon-ropar-harghartiranga-independenceday2026-iqbalsinghlalpura-punjabpolitics



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍
*ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿ
ਸ਼ੇਰ-ਏ-ਪੰਜਾਬ ਟੀ20 ਕ੍ਰਿਕਟ ਲੀਗ ਦੇ ਆਗਾਜ਼ ਤੋਂ ਪਹਿਲਾਂ ਲੁਧਿਆ
ਪੰਜਾਬ ਕਾਂਗਰਸ 31 ਅਗਸਤ ਨੂੰ ਲੁਧਿਆਣਾ ਵਿੱਚ ਵਿਮੁਕਤ ਦਿਵਸ ਮਨਾਏ
ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’
ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ
ਕੁਰਾਲੀ ਵਿਖੇ ਹੋਏ ਕਤਲ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਨੇ 4-5
ਮਿਸ਼ਨ ਕਲੀਨ ਪੰਜਾਬ: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼
*ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨ
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕ
ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ
ਬਠਿੰਡਾ ਚ ਗਨਮੈਨ ਲੈਣ ਦੇ ਚੱਕਰ ਚ ਗਏ ਜੇਲ
*ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪ
31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਦੇ ਸੰਗਠਨਾਤਮਕ ਦੌਰੇ ’ਤੇ ਰ
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51610090

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us