ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

Aug10,2026 | Jagrati Lahar Bureau | Chandigarh


ਐੱਸ.ਐੱਚ.ਜੀ. ਦੇ ਗਠਨ ਵਿੱਚ ਮਾਨ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਪਿਛਲੀਆਂ ਸਰਕਾਰਾਂ ਦੇ 11 ਸਾਲਾਂ ਨਾਲੋਂ ਕਿਤੇ ਚੰਗੀ;  ਪਹਿਲਾਂ ਦੇ 1.71 ਕਰੋੜ ਰੁਪਏ ਦੇ ਮੁਕਾਬਲੇ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਕਰਵਾਏ ਮੁਹੱਈਆ

ਭਗਵੰਤ ਮਾਨ ਸਰਕਾਰ ਨੇ ਸਵੈ-ਸਹਾਇਤਾ ਗਰੁੱਪਾਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ


ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ।

ਸਾਲ 2011 ਤੋਂ 2022 ਤੱਕ ਦੇ 11 ਸਾਲਾਂ ਅਤੇ ਮਾਨ ਸਰਕਾਰ ਦੇ ਸਾਲ 2022 ਤੋਂ 2026 ਤੱਕ ਦੇ ਚਾਰ ਸਾਲਾਂ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਰਫ਼ਤਾਰ ਅਤੇ ਦਾਇਰਾ ਜ਼ਮੀਨੀ ਪੱਧਰ 'ਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕਰਦਾ ਹੈ।

ਸ. ਸੌਂਦ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਲਗਭਗ 29,053 ਦੇ ਮੁਕਾਬਲੇ ਭਗਵੰਤ ਮਾਨ ਸਰਕਾਰ ਦੇ ਮਹਿਜ਼ ਚਾਰ ਸਾਲਾਂ ਵਿੱਚ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ। ਇਸੇ ਤਰ੍ਹਾਂ ਪਿਛਲੇ 11 ਸਾਲਾਂ ਦੌਰਾਨ 2.97 ਲੱਖ ਦੇ ਮੁਕਾਬਲੇ ਚਾਰ ਸਾਲਾਂ ਵਿੱਚ ਲਗਭਗ 2.90 ਲੱਖ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੋੜਿਆ ਗਿਆ ਹੈ।

ਸ. ਸੌਂਦ ਨੇ ਕਿਹਾ, “ਅੰਕੜੇ ਖੁਦ ਬੋਲਦੇ ਹਨ। ਪਿਛਲੀਆਂ ਸਰਕਾਰਾਂ ਅਧੀਨ ਜਿਸ ਨੂੰ ਹਾਸਲ ਕਰਨ ਵਿੱਚ 11 ਸਾਲ ਲੱਗੇ, ਉਸ ਨੂੰ ਭਗਵੰਤ ਮਾਨ ਸਰਕਾਰ ਨੇ ਮਹਿਜ਼ ਚਾਰ ਸਾਲਾਂ ਵਿੱਚ ਹਾਸਲ ਕਰਕੇ ਦਿਖਾਇਆ। ਇਹ ਤਬਦੀਲੀ ਸਿਰਫ਼ ਉਹੀ ਸਰਕਾਰ ਲਿਆ ਸਕਦੀ ਹੈ, ਜੋ ਔਰਤਾਂ ਦੇ ਸਸ਼ਕਤੀਕਰਨ ਲਈ ਸਪੱਸ਼ਟ ਵਚਨਬੱਧ ਹੋਵੇ।”

ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਐੱਸ.ਐੱਚ.ਜੀਜ਼. ਨੂੰ ਦਿੱਤੀ ਜਾਣ ਵਾਲੀ ਵਿਆਜ ਮੁਕਤ ਵਿੱਤੀ ਸਹਾਇਤਾ ਵਿੱਚ ਵਾਧੇ ਦਾ ਵੀ ਜ਼ਿਕਰ ਕੀਤਾ, ਜਿੱਥੇ 2011-2022 ਦੌਰਾਨ ਮਹਿਜ਼ 1.71 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਸਨ, ਉੱਥੇ ਹੀ ਭਗਵੰਤ ਮਾਨ ਸਰਕਾਰ ਨੇ ਮਹਿਜ਼ ਚਾਰ ਸਾਲਾਂ ਵਿੱਚ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਮੁਹੱਈਆ ਕਰਵਾਏ ਹਨ।

ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਅੰਕੜਿਆਂ ਵਿੱਚ ਵਾਧਾ ਨਹੀਂ; ਸਗੋਂ ਪੰਜਾਬ ਦੀਆਂ ਔਰਤਾਂ ਦੀ ਆਰਥਿਕ ਸੁਤੰਤਰਤਾ ਵਿੱਚ ਨਿਵੇਸ਼ ਹੈ। ਜਦੋਂ ਔਰਤਾਂ ਨੂੰ ਕਿਫ਼ਾਇਤੀ ਦਰਾਂ ‘ਤੇ ਅਤੇ ਵਿਆਜ ਮੁਕਤ ਕਰਜ਼ੇ ਤੱਕ ਪਹੁੰਚ ਮਿਲਦੀ ਹੈ, ਤਾਂ ਉਹ ਰੋਜ਼ੀ-ਰੋਟੀ ਲਈ ਆਪਣੇ ਖੁਦ ਦੇ ਕੰਮ ਸ਼ੁਰੂ ਕਰ ਸਕਦੀਆਂ ਹਨ ਜਾਂ ਇਸਦਾ ਵਿਸਥਾਰ ਕਰ ਸਕਦੀਆਂ ਹਨ, ਪਰਿਵਾਰਕ ਆਮਦਨ ਵਿੱਚ ਵਧੇਰੇ ਯੋਗਦਾਨ ਪਾ ਸਕਦੀਆਂ ਹਨ ਅਤੇ ਆਪਣੇ ਪਰਿਵਾਰਾਂ ਲਈ ਇੱਕ ਹੋਰ ਸੁਰੱਖਿਅਤ ਭਵਿੱਖ ਦਾ ਨਿਰਮਾਣ ਕਰ ਸਕਦੀਆਂ ਹਨ।”

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਹ ਵੀ ਦੱਸਿਆ ਕਿ ਮਾਨ ਸਰਕਾਰ ਨੇ ਰਿਵੌਲਵਿੰਗ ਫੰਡ ਸਹਾਇਤਾ ਨੂੰ ਦੁੱਗਣਾ ਕਰ ਦਿੱਤਾ ਹੈ, ਜਿਸ ਨਾਲ ਇਹ ਰਾਸ਼ੀ ਪਹਿਲਾਂ ਦੇ 10,000-15,000 ਰੁਪਏ ਪ੍ਰਤੀ ਐੱਸ.ਐੱਚ.ਜੀਜ਼. ਤੋਂ ਵਧਾ ਕੇ 30,000 ਰੁਪਏ ਪ੍ਰਤੀ ਐੱਸ.ਐੱਚ.ਜੀਜ਼. ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਦੇ 1,806 ਦੇ ਮੁਕਾਬਲੇ ਚਾਰ ਸਾਲਾਂ ਵਿੱਚ 2,427 ਸੰਗਠਨਾਂ ਦਾ ਗਠਨ ਪਿੰਡ ਪੱਧਰ 'ਤੇ ਸੰਸਥਾਗਤ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਕਮਿਊਨਿਟੀ ਇਨਵੈਸਟਮੈਂਟ ਫੰਡ ਦੇ ਲਾਭਪਾਤਰੀਆਂ ਦੀ ਗਿਣਤੀ 6,234 ਤੋਂ ਵਧ ਕੇ 9,244 ਹੋਣਾ, ਔਰਤਾਂ ਅਤੇ ਐੱਸ.ਐੱਚ.ਜੀਜ਼. ਮੈਂਬਰਾਂ ਲਈ ਵਿੱਤੀ ਮੌਕਿਆਂ ਦਾ ਵਿਸਥਾਰ ਕਰਨ ਸਬੰਧੀ ਸਰਕਾਰ ਦੇ ਸਮਰਪਿਤ ਯਤਨਾਂ ਨੂੰ ਦਰਸਾਉਂਦਾ ਹੈ।

ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਨੂੰ ਸਿਰਫ਼ ਇੱਕ ਭਲਾਈ ਉਦੇਸ਼ ਵਜੋਂ ਨਹੀਂ, ਬਲਕਿ ਪੰਜਾਬ ਦੀ ਆਰਥਿਕ ਪ੍ਰਗਤੀ ਦੇ ਇੱਕ ਅਹਿਮ ਥੰਮ੍ਹ ਵਜੋਂ ਦੇਖਦੀ ਹੈ।

ਉਨ੍ਹਾਂ ਕਿਹਾ,“ਜੇ ਪੰਜਾਬ ਦੀਆਂ ਔਰਤਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣਗੀਆਂ, ਤਾਂ ਪੂਰਾ ਪਰਿਵਾਰ ਮਜ਼ਬੂਤ ਹੋਵੇਗਾ, ਪਿੰਡ ਮਜ਼ਬੂਤ ਹੋਵੇਗਾ ਅਤੇ ਸੂਬੇ ਦੀ ਅਰਥਵਿਵਸਥਾ ਵੀ ਮਜ਼ਬੂਤ ਹੋਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਔਰਤ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਨ ਅਤੇ ਪੰਜਾਬ ਦੀ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।”

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੈਲਫ ਹੈਲਪ ਗਰੁੱਪਾਂ ਨੂੰ ਮਜ਼ਬੂਤ ਕਰਨਾ, ਵਿੱਤੀ ਸਹਾਇਤਾ ਤੱਕ ਪਹੁੰਚ ਦਾ ਵਿਸਥਾਰ ਕਰਨਾ ਅਤੇ ਰੋਜ਼ੀ-ਰੋਟੀ ਦੇ ਟਿਕਾਊ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤਾਂ ਜੋ ਸੂਬੇ ਭਰ ਦੀਆਂ ਔਰਤਾਂ ਵਧੇਰੇ ਆਰਥਿਕ ਸੁਤੰਤਰਤਾ, ਸਤਿਕਾਰ ਅਤੇ ਸਸ਼ਕਤੀਕਰਨ ਵੱਲ ਵਧ ਸਕਣ।

-punjabwomen-economicempowerment-bhagwantmanngovernment-tarunpreetsinghsond-womenselfreliance



TOP HEADLINES


*ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ
*ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱ
*ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁ
*ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾ
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆ
*ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤ
ਰੋਪੜ 'ਚ ਹਰ ਘਰ ਤਿਰੰਗਾ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗ
*ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ
*ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਹੜ੍ਹ ਸੁਰੱਖਿ
ਸੂਖਮ, ਲਘੂ ਅਤੇ ਦਰਮਿਆਨੇ ਉਦਯਮ ਵਿਕਾਸ (ਸੋਧ) ਬਿੱਲ, 2026 ਸੰਸਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਲੁਧਿਆਣਾ ਵਿੱਚ
*15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜ
ਖੇਡਾਂ ਵਤਨ ਪੰਜਾਬ ਦੀਆਂ 2026-27’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼
ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ: ਮਨਪ੍ਰੀਤ ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ
ਮਲੇਸ਼ੀਆ ਦੇ ਪੇਨਾਂਗ ਤੋਂ ਡਿਪਟੀ ਸੀ.ਐੱਮ. ਜਗਦੀਪ ਸਿੰਘ ਦਿਓ ਨੇ
Live: 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ
ਸੰਡੇ ਵਿਦ ਵੜਿੰਗ ਐਂਡ ਵਾਰੀਅਰਜ਼: ਹਰ ਐਤਵਾਰ ਕਾਂਗਰਸੀ ਵਰਕਰਾਂ ਨ
ਆਪ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 11

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51300218

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us